ਭਵਾਨੀਗੜ੍ਹ ’ਚ ਦਿਲ ਕੰਬਾਊ ਘਟਨਾ, ਦਿਨ-ਦਿਹਾੜੇ ਘਰ ’ਚ ਦਾਖਲ ਹੋ ਕੇ ਕੁਹਾੜੇ ਨਾਲ ਵੱਢੀ ਜਨਾਨੀ
Saturday, Feb 25, 2023 - 07:19 PM (IST)
 
            
            ਭਵਾਨੀਗੜ੍ਹ (ਵਿਕਾਸ ਮਿੱਤਲ, ਕਾਂਸਲ) : ਨੇੜਲੇ ਪਿੰਡ ਖੇੜੀ ਚੰਦਵਾਂ ’ਚ ਸ਼ਨੀਵਾਰ ਨੂੰ ਇਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਜਿੱਥੇ ਦਿਨ-ਦਿਹਾੜੇ ਘਰ ਵਿਚ ਮੌਜੂਦ ਇਕੱਲੀ ਔਰਤ ਦੇ ਸਿਰ ’ਚ ਕੁਹਾੜਾ ਮਾਰ ਕੇ ਕਿਸੇ ਅਣਪਛਾਤੇ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਸਬੰਧੀ ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਵਿਰਲਾਪ ਕਰਦੇ ਪਰਿਵਾਰ ’ਚ ਸ਼ਾਮਲ ਮ੍ਰਿਤਕਾ ਦੇ ਦਿਓਰ ਚਮਕੌਰ ਸਿੰਘ ਨੇ ਰੌੰਦਿਆਂ ਦੱਸਿਆ ਕਿ ਅੱਜ ਉਸਦਾ ਭਰਾ ਨਿਰਮਲ ਸਿੰਘ ਕਿਸੇ ਕੰਮ ਸਬੰਧੀ ਨੇੜਲੇ ਪਿੰਡ ਗਿਆ ਹੋਇਆ ਸੀ ਅਤੇ ਉਸਦੀ ਭਰਜਾਈ ਪਰਮਜੀਤ ਕੌਰ (40) ਘਰ ਵਿਚ ਇਕੱਲੀ ਸੀ ਤਾਂ ਦੁਪਹਿਰ ਰੋਟੀ ਦੇ ਸਮੇਂ ਜਦੋਂ ਉਨ੍ਹਾਂ ਦਾ ਨਾਬਾਲਗ ਨੌਕਰ ਘਰ ਆਇਆ ਤਾਂ ਉਸਨੇ ਦੇਖਿਆ ਕਿ ਪਰਮਜੀਤ ਕੌਰ ਦੀ ਖੂਨ ਨਾਲ ਲਥਪਥ ਲਾਸ਼ ਘਰ ਦੇ ਵਿਹੜੇ ’ਚ ਪਈ ਸੀ ਅਤੇ ਨੇੜੇ ਖੂਨ ਨਾਲ ਰੰਗੀ ਕੁਹਾੜੀ ਪਈ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਮੁਫਤ ਬਿਜਲੀ ਯੋਜਨਾ ’ਤੇ ਮੰਡਰਾਏ ਖ਼ਤਰੇ ਦੇ ਬੱਦਲ, ਉਪਭੋਗਤਾ ਨੂੰ ਲੱਗ ਸਕਦੈ ਵੱਡਾ ਝਟਕਾ
ਪਰਿਵਾਰ ਨੇ ਦੱਸਿਆ ਕਿ ਵਾਰਦਾਤ ਸਮੇਂ ਘਰ ਦਾ ਸਾਰਾ ਸਮਾਨ ਖਿਲਰਿਆ ਪਿਆ ਸੀ ਜਿਸ ਤੋਂ ਅੰਦਾਜ਼ਾ ਲੱਗਦਾ ਹੈ ਕਿ ਘਰ ’ਚ ਲੁੱਟ ਦੀ ਨੀਅਤ ਨਾਲ ਦਾਖਲ ਹੋਏ ਕਿਸੇ ਵਿਅਕਤੀ ਜਾਂ ਵਿਅਕਤੀਆਂ ਦਾ ਵਿਰੋਧ ਕਰਨ ਮਗਰੋਂ ਲੁਟੇਰਿਆਂ ਨੇ ਉਨ੍ਹਾਂ ਦੇ ਹੀ ਘਰ ’ਚ ਪਏ ਕੁਹਾੜੇ ਨਾਲ ਪਰਮਜੀਤ ਕੌਰ ਦਾ ਸਿਰ ’ਤੇ ਵਾਰ ਕਰਕੇ ਕਤਲ ਕਰ ਦਿੱਤਾ। ਉਧਰ ਡੀ. ਐੱਸ. ਪੀ. ਮੋਹਿਤ ਅਗਰਵਾਲ ਤੇ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਪੁਲਸ ਪਾਰਟੀ ਨਾਲ ਘਟਨਾ ਸਥਾਨ 'ਤੇ ਪਹੁੰਚ ਕੇ ਜਾਂਚ ਸ਼ੁਰੁ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅਜਨਾਲਾ ਝੜਪ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਚੁੱਕਿਆ ਵੱਡਾ ਕਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            