ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਅਦਾਲਤ ’ਚ ਪੇਸ਼, 3 ਦਿਨ ਦਾ ਮਿਲਿਆ ਪੁਲਸ ਰਿਮਾਂਡ
Friday, Mar 24, 2023 - 06:37 PM (IST)
ਜਲੰਧਰ (ਮਨੀਸ਼)- ਅੰਮ੍ਰਿਤਪਾਲ ਆਪਰੇਸ਼ਨ ਦੀ ਹਰ ਖ਼ਬਰ ਇਸ ਸਮੇਂ ਸੁਰਖੀਆਂ 'ਚ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਅਤੇ ਉਸਦੇ ਕਰੀਬੀ ਦੋਸਤ ਪੱਪਲਪ੍ਰੀਤ ਦੀ ਮਦਦ ਕਰਨ ਵਾਲੀ ਸ਼ਾਹਬਾਦ ਦੀ ਔਰਤ ਬਲਜੀਤ ਕੌਰ ਨੂੰ ਅੱਜ ਭਾਰੀ ਸੁਰੱਖਿਆ ਦਰਮਿਆਨ ਨਕੋਦਰ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਪੁਲਸ ਨੂੰ ਉਕਤ ਔਰਤ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਬਦਲਿਆ ਮਿਜਾਜ਼, ਅੰਮ੍ਰਿਤਸਰ 'ਚ ਤੇਜ਼ ਮੀਂਹ ਨਾਲ ਪਏ ਗੜੇ
ਜ਼ਿਕਰਯੋਗ ਹੈ ਕਿ ਬਲਜੀਤ ਕੌਰ ਨੂੰ ਅੰਮ੍ਰਿਤਪਾਲ ਅਤੇ ਪੱਪਲਪ੍ਰੀਤ ਨੂੰ ਘਰ 'ਚ ਪਨਾਹ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਾਹਬਾਦ ਦੀ ਰਹਿਣ ਵਾਲੀ ਬਲਜੀਤ ਕੌਰ ਨੇ 19 ਮਾਰਚ ਨੂੰ ਅੰਮ੍ਰਿਤਪਾਲ ਅਤੇ ਪੱਪਲਪ੍ਰੀਤ ਨੂੰ ਆਪਣੇ ਘਰ ਪਨਾਹ ਦਿੱਤੀ ਸੀ। ਜਿਸ ਦੇ ਤਹਿਤ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਹੈ। ਜਿੱਥੇ ਅਦਾਲਤ ਨੇ ਪੁਲਸ ਨੂੰ ਉਕਤ ਔਰਤ ਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ, ਤਾਂ ਜੋ ਉਸ ਦੀ ਪੁੱਛਗਿੱਛ ਕੀਤੀ ਜਾ ਸਕੇ ਅਤੇ ਇਸ ਮਾਮਲੇ ਵਿਚ ਕਈ ਅਹਿਮ ਖੁਲਾਸੇ ਹੋ ਸਕਣ।
ਇਹ ਵੀ ਪੜ੍ਹੋ- ਪਾਕਿ ਦੀਆਂ ਨਾਪਾਕ ਹਰਕਤਾਂ ਜਾਰੀ, ਡਰੋਨ ਰਾਹੀਂ ਸਰਹੱਦ ਪਾਰ ਸੁੱਟੇ ਹਥਿਆਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।