ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਕੀਤਾ ਜਬਰ-ਜ਼ਿਨਾਹ, ਪਰਿਵਾਰ ਨੇ ਵੀ ਦਿੱਤਾ ਨੌਜਵਾਨ ਦਾ ਸਾਥ

Sunday, Oct 17, 2021 - 11:21 AM (IST)

ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਕੀਤਾ ਜਬਰ-ਜ਼ਿਨਾਹ, ਪਰਿਵਾਰ ਨੇ ਵੀ ਦਿੱਤਾ ਨੌਜਵਾਨ ਦਾ ਸਾਥ

ਟਾਂਡਾ ਉੜਮੜ (ਪੰਡਿਤ, ਮੋਮੀ)- ਟਾਂਡਾ ਪੁਲਸ ਨੇ ਚੌਲਾਂਗ ਇਲਾਕੇ ਦੇ ਇਕ ਪਿੰਡ ਨਾਲ ਸਬੰਧਤ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿੱਚ ਨੌਜਵਾਨ ਅਤੇ ਉਸ ਦੇ  ਪਰਿਵਾਰਕ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਪੀੜਤ ਔਰਤ ਦੇ ਬਿਆਨ ਦੇ ਆਧਾਰ 'ਤੇ ਜਗਦੀਪ ਸਿੰਘ ਉਸ ਦੇ ਪਿਤਾ ਸਤਨਾਮ ਸਿੰਘ ਪੁੱਤਰ ਸੇਵਾ ਸਿੰਘ, ਮਾਤਾ ਸੰਪੂਰਨ ਕੌਰ ਅਤੇ ਭਰਾ ਸੁਖਵਿੰਦਰ ਸਿੰਘ ਵਾਸੀ ਖਰਲ ਖ਼ੁਰਦ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਔਰਤ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਉਸ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਲਗਾਤਾਰ ਉਸ ਦਾ ਸਰੀਰਕ ਸ਼ੋਸ਼ਣ ਕਰਨ ਤੋਂ ਬਾਅਦ ਵਿਆਹ ਤੋਂ ਮੁਕਰ ਹੋ ਗਿਆ। ਸ਼ਿਕਾਇਤ ਮਿਲਣ ਉਪਰੰਤ ਪੁਲਸ ਨੇ ਜਾਂਚ ਤੋਂ ਬਾਅਦ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਅਨਿਲ ਕੁਮਾਰ ਮਾਮਲੇ ਦੀ ਜਾਂਚ ਵਿੱਚ ਜੁਟੇ ਹੋਏ ਹਨ।


author

shivani attri

Content Editor

Related News