ਤਲਾਕਸ਼ੁਦਾ ਔਰਤ ਨੂੰ ਪਹਿਲਾਂ ਪ੍ਰੇਮ ਜਾਲ 'ਚ ਫਸਾਇਆ,ਜਬਰ-ਜ਼ਿਨਾਹ ਕਰਕੇ ਗਰਭਵਤੀ ਹੋਣ ਮਗਰੋਂ ਕੀਤਾ ਇਹ ਕਾਰਾ

Wednesday, Jun 29, 2022 - 05:18 PM (IST)

ਤਲਾਕਸ਼ੁਦਾ ਔਰਤ ਨੂੰ ਪਹਿਲਾਂ ਪ੍ਰੇਮ ਜਾਲ 'ਚ ਫਸਾਇਆ,ਜਬਰ-ਜ਼ਿਨਾਹ ਕਰਕੇ ਗਰਭਵਤੀ ਹੋਣ ਮਗਰੋਂ ਕੀਤਾ ਇਹ ਕਾਰਾ

ਫਗਵਾੜਾ (ਜਲੋਟਾ)– ਫਗਵਾੜਾ ’ਚ ਇਕ ਤਲਾਕਸ਼ੁਦਾ ਔਰਤ ਨੂੰ ਕਥਿਤ ਤੌਰ ’ਤੇ ਹੋਟਲ ’ਚ ਲਿਜਾ ਕੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ। ਇਸ ਦੇ ਬਾਅਦ ਔਰਤ ਦੇ ਗਰਭਵਤੀ ਹੋਣ ਤੋਂ ਬਾਅਦ ਉਸ ਦਾ ਜ਼ਬਰਦਸਤੀ ਅਬਾਰਸ਼ਨ ਕਰਵਾ ਦਿੱਤਾ। 

ਜਾਣਕਾਰੀ ਮੁਤਾਬਕ ਥਾਣਾ ਸਿਟੀ ਫਗਵਾੜਾ ’ਚ ਦਿੱਤੀ ਸ਼ਿਕਾਇਤ ’ਚ ਇਕ ਔਰਤ ਨੇ ਦੱਸਿਆ ਹੈ ਕਿ ਉਸ ਦਾ ਤਲਾਕ ਅਦਾਲਤ ’ਚ ਹੋ ਚੁੱਕਿਆ ਹੈ ਅਤੇ ਫਰਵਰੀ 2021 ’ਚ ਉਸ ਦੀ ਮੁਲਾਕਾਤ ਰਾਜਬੀਰ ਸਿੰਘ ਪੁੱਤਰ ਸਤਿੰਦਰਜੀਤ ਸਿੰਘ ਵਾਸੀ 534 ਅਰਬਨ ਅਸਟੇਟ ਫਗਵਾੜਾ ਜ਼ਿਲ੍ਹਾ ਕਪੂਰਥਲਾ ਨਾਲ ਹੋਈ ਸੀ। ਜਿਸ ਤੋਂ ਬਾਅਦ ਉਨ੍ਹਾਂ ’ਚ ਆਪਸੀ ਦੋਸਤੀ ਵਧ ਗਈ ਅਤੇ ਮੁਲਜ਼ਮ ਰਾਜਬੀਰ ਸਿੰਘ 30 ਜੂਨ 2021 ਨੂੰ ਉਸ ਨੂੰ ਜ਼ਬਰਦਸਤੀ ਇਕ ਹੋਟਲ ’ਚ ਲਿਜਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ।

ਇਹ ਵੀ ਪੜ੍ਹੋ: ਸਰਹੱਦ ਪਾਰ: 7 ਦਿਨਾਂ ਤੋਂ ਲਾਪਤਾ ਬੱਚੀ ਦੀ ਮਿਲੀ ਲਾਸ਼, ਪੋਸਟਮਾਰਟਮ ਰਿਪੋਰਟ ਜਾਣ ਪਰਿਵਾਰ ਦੇ ਉੱਡੇ ਹੋਸ਼

ਪੀੜਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਜਦ ਉਹ ਗਰਭਵਤੀ ਹੋ ਗਈ ਤਾਂ ਰਾਜਬੀਰ ਨੇ ਜ਼ਬਰਦਸਤੀ ਉਸ ਦਾ ਅਬਾਰਸ਼ਨ ਕਰਵਾ ਦਿੱਤਾ ਅਤੇ ਉਸ ਨੂੰ ਜਦੋਂ ਹੋਸ਼ ਆਇਆ ਤਾਂ ਉਸ ਨੂੰ ਸਾਰੀ ਹਕੀਕਤ ਦਾ ਪਤਾ ਲੱਗਾ। ਪੁਲਸ ਨੇ ਮੁਲਜ਼ਮ ਰਾਜਬੀਰ ਸਿੰਘ ਖ਼ਿਲਾਫ਼ ਧਾਰਾ 376 ਦੇ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ, ਜਨਮਦਿਨ ਦੀ ਪਾਰਟੀ ਦੌਰਾਨ ਝਗੜੇ 'ਚ ਗਈ ਸੀ ਜਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News