ਟਰੈਕਟਰ-ਟਰਾਲੀ ਦੀ ਲਪੇਟ ''ਚ ਆਉਣ ਕਾਰਨ ਸਕੂਟਰੀ ਸਵਾਰ ਔਰਤ ਦੀ ਮੌਤ
Wednesday, Oct 22, 2025 - 03:15 AM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਅੱਜ ਜਿੱਥੇ ਲੋਕ ਖੁਸ਼ੀਆਂ ਨਾਲ ਆਪਣੇ ਘਰਾਂ ਵਿੱਚ ਦੀਵਾਲੀ ਦਾ ਤਿਉਹਾਰ ਮਨਾ ਰਹੇ ਹਨ, ਉਥੇ ਹੀ ਜ਼ਿਲ੍ਹਾ ਗੁਰਦਾਸਪੁਰ ਅੰਦਰ 2 ਵੱਖ-ਵੱਖ ਥਾਵਾਂ 'ਤੇ ਐਕਸੀਡੈਂਟ ਹੋਣ ਕਾਰਨ ਕਈਆਂ ਦੇ ਘਰ ਵਿੱਚ ਸੱਥਰ ਵਿਛ ਗਏ। ਦੇਰ ਸ਼ਾਮ ਦੀਨਾਨਗਰ ਵਿਧਾਨ ਸਭਾ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਤੋਂ ਥੋੜ੍ਹੀ ਦੂਰੀ 'ਤੇ ਇੱਕ ਟਰੈਕਟਰ-ਟਰਾਲੀ ਦੀ ਲਪੇਟ ਵਿੱਚ ਸਕੂਟਰੀ ਸਵਾਰ ਔਰਤ ਦੇ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : Beauty Parlour 'ਚ ਹੋ ਗਈ ਜ਼ਬਰਦਸਤ ਲੜਾਈ, ਚੱਲ ਗਈਆਂ ਗੋਲ਼ੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਔਰਤ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਕਸਬਾ ਬਹਿਰਾਮਪੁਰ ਤੋਂ ਆਪਣੇ ਪਿੰਡ ਜੱਗੋਚਕ ਟਾਂਡਾ ਨੂੰ ਵਾਪਸ ਜਾ ਰਹੀ ਸੀ ਕਿ ਅਚਾਨਕ ਗੁਰਦਾਸਪੁਰ ਵਾਲੀ ਸਾਈਡ ਤੋਂ ਇੱਕ ਤੇਜ਼ ਰਫ਼ਤਾਰ ਆ ਰਹੀ ਟਰੈਕਟਰ-ਟਰਾਲੀ ਦੀ ਲਪੇਟ ਵਿੱਚ ਆ ਗਈ ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਮੁਤਾਬਕ ਮ੍ਰਿਤਕ ਔਰਤ ਦੀ ਪਛਾਣ ਸਰਬਜੀਤ ਕੌਰ (40) ਵਾਸੀ ਜਾਗੋਚੱਕ ਟਾਂਡਾ ਵਜੋਂ ਦੱਸੀ ਗਈ ਹੈ। ਉਧਰ ਪੁਲਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ 'ਚ ਲੈ ਕੇ ਟਰੈਕਟਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8