ਪੰਜਾਬ ’ਚ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਔਰਤ ਦਾ ਗਲਾ ਵੱਢ ਕੇ ਕਤਲ, ਹਾਲ ਦੇਖ ਦੰਗ ਰਹਿ ਗਏ ਬੱਚੇ
Monday, Nov 06, 2023 - 06:25 PM (IST)
ਲੁਧਿਆਣਾ (ਗੌਤਮ) : ਜਮਾਲਪੁਰ ਅਧੀਨ ਪੈਂਦੇ ਇਲਾਕੇ ਭਾਮੀਆਂ ਕਲਾਂ ਦੀ ਸੁੰਦਰ ਨਗਰ ਰੋਜ਼ ਗਾਰਡਨ ਕਲੋਨੀ ’ਚ ਅਣਪਛਾਤੇ ਵਿਅਕਤੀਆਂ ਵਲੋਂ ਇਕ ਔਰਤ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਸ ਦਾ ਪਤਾ ਲੱਗਦਿਆਂ ਹੀ ਇਲਾਕੇ ’ਚ ਸਨਸਨੀ ਫੈਲ ਗਈ। ਆਂਢ-ਗੁਆਂਢ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜਮਾਲਪੁਰ, ਏ. ਸੀ. ਪੀ ਅਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਔਰਤ ਦੀ ਪਛਾਣ 28 ਸਾਲਾ ਪੂਜਾ ਵਜੋਂ ਕੀਤੀ ਹੈ।
ਇਹ ਵੀ ਪੜ੍ਹੋ : ਫਿਰ ਸੁਰਖੀਆਂ ’ਚ ਜਲੰਧਰ ਦਾ ਮਸ਼ਹੂਰ ਕੁੱਲੜ ਪਿੱਜ਼ਾ ਕਪਲ, ਗੁਰਪ੍ਰੀਤ ਕੌਰ ਨੇ ਕੈਮਰੇ ਸਾਹਮਣੇ ਆਖੀ ਵੱਡੀ ਗੱਲ
ਜਾਂਚ ਦੌਰਾਨ ਪੁਲਸ ਨੇ ਸਬੂਤ ਵਜੋਂ ਕੁਝ ਵਸਤੂਆਂ ਵੀ ਜ਼ਬਤ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਘਟਨਾ ਐਤਵਾਰ ਦੇਰ ਰਾਤ ਦੀ ਹੈ। ਸੋਮਵਾਰ ਸਵੇਰੇ ਜਦੋਂ ਉਸ ਦਾ ਲੜਕਾ ਕਮਰੇ ਵਿਚ ਗਿਆ ਤਾਂ ਉਸ ਨੇ ਮਾਂ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਦੇਖਿਆ ਅਤੇ ਰੌਲਾ ਪਾਇਆ। ਜਿਸ ’ਤੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਕਮਰੇ ਵਿਚ ਸਾਮਾਨ ਖਿਲਰਿਆ ਪਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੂਜਾ ਦਾ ਪਤੀ ਇਕ ਫਰਮ ਵਿਚ ਮੈਨੇਜਰ ਵਜੋਂ ਕੰਮ ਕਰਦਾ ਹੈ। ਇਹ ਉਸਦੇ ਪਤੀ ਦਾ ਦੂਜਾ ਅਤੇ ਪੂਜਾ ਦਾ ਪਹਿਲਾ ਵਿਆਹ ਸੀ। ਪੂਜਾ ਦੇ ਦੋ ਬੱਚੇ ਪਤੀ ਦੇ ਪਹਿਲੇ ਵਿਆਹ ਤੋਂ ਹਨ। ਘਟਨਾ ਦੌਰਾਨ ਪੂਜਾ ਦਾ ਪਤੀ ਕਿਸੇ ਕੰਮ ਲਈ ਫਗਵਾੜਾ ਗਿਆ ਹੋਇਆ ਸੀ ਅਤੇ ਉਸ ਦੇ ਬੱਚੇ ਦੂਜੇ ਕਮਰੇ ਵਿਚ ਸੁੱਤੇ ਪਏ ਸਨ। ਪੂਜਾ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ ਅਤੇ ਘਰ ਵਿਚ ਟਿਊਸ਼ਨ ਪੜ੍ਹਾਉਂਦੀ ਸੀ।
ਇਹ ਵੀ ਪੜ੍ਹੋ : ਮੋਗਾ ’ਚ ਲਾੜੇ ਦੀ ਮੌਤ ਨਾਲ ਲੁਧਿਆਣੇ ’ਚ ਮਾਤਮ, ਇਕ ਝਟਕੇ ’ਚ ਦੁਨੀਆ ਹੀ ਉੱਜੜ ਗਈ
ਬੱਚਿਆਂ ਨੇ ਦੱਸਿਆ ਕਿ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਹ ਸੌਣ ਲਈ ਆਪਣੇ ਕਮਰੇ ਵਿਚ ਚਲੇ ਗਏ। ਜਦੋਂ ਉਹ ਸਵੇਰੇ ਸਕੂਲ ਜਾਣ ਲਈ ਤਿਆਰ ਹੋਣ ਲੱਗੇ ਤਾਂ ਉਨ੍ਹਾਂ ਨੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਮਾਂ ਮੰਜੇ ’ਤੇ ਖੂਨ ਨਾਲ ਲਥਪਥ ਪਈ ਸੀ। ਮਾਮਲੇ ਨੂੰ ਲੈ ਕੇ ਪੁਲਸ ਲੁੱਟ, ਆਪਸੀ ਰੰਜਿਸ਼ ਅਤੇ ਹੋਰ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਰਾਤ ਨੂੰ ਕਿਸੇ ਨੇ ਸ਼ੱਕੀ ਵਿਅਕਤੀ ਨੂੰ ਦੇਖਿਆ ਸੀ ਜਾਂ ਨਹੀਂ।
ਇਹ ਵੀ ਪੜ੍ਹੋ : ਸਰਕਾਰੀ ਅਫਸਰ ਤੋਂ ਜ਼ਬਰਨ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8