Breaking: ਪੰਜਾਬ ਦੀ ਮਹਿਲਾ ਸਰਪੰਚ ਖ਼ਿਲਾਫ਼ ਸਖ਼ਤ ਐਕਸ਼ਨ! ਕਾਰਾ ਜਾਣ ਉੱਡਣਗੇ ਹੋਸ਼
Thursday, Aug 21, 2025 - 11:41 AM (IST)

ਮੋਗਾ (ਕਸ਼ਿਸ਼ ਸਿੰਗਲਾ): ਮੋਗਾ ਦੇ ਪਿੰਡ ਚੁੱਘਾ ਖੁਰਦ ਦੀ ਸਰਪੰਚ ਕੁਲਦੀਪ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਰਪੰਚੀ ਚੋਣਾਂ ਦੌਰਾਨ ਕੁਲਦੀਪ ਕੌਰ ਵੱਲੋਂ ਜਾਅਲੀ ਦਸਤਖ਼ਤ ਕਰਕੇ ਵਿਦੇਸ਼ ਬੈਠਿਆਂ ਹੀ ਸਰਪੰਚੀ ਦੀ ਜਾਅਲੀ ਫਾਈਲ ਤਿਆਰ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਦਿੱਤੀ Good News! 10 ਫ਼ੀਸਦੀ ਵਧੇਗੀ ਮਿਹਨਤ ਦੀ ਕਮਾਈ
ਨਵੰਬਰ 2024 ਵਿਚ ਕੁਲਦੀਪ ਕੌਰ ਦੇ ਉਲਟ ਸਰਪੰਚੀ ਦੀ ਉਮੀਦਵਾਰ ਜਸਵਿੰਦਰ ਕੌਰ ਦੇ ਪਤੀ ਪਰਮਪਾਲ ਸਿੰਘ ਵੱਲੋਂ ਇਸ ਸਬੰਧੀ ਮਾਨਯੋਗ ਐੱਸ.ਐੱਸ.ਪੀ. ਮੋਗਾ ਨੂੰ ਦਰਖ਼ਾਸਤ ਦਿੱਤੀ ਗਈ ਸੀ, ਜਿਸ 'ਤੇ ਕਾਰਵਾਈ ਕਰਦਿਆਂ ਸਰਪੰਚ ਕੁਲਦੀਪ ਕੌਰ ਸਮੇਤ ਛੇ ਲੋਕਾਂ ਤੇ ਪੁਲਸ ਨੇ ਮਾਮਲਾ ਦਰਜ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 24 ਅਗਸਤ ਲਈ ਵੱਡਾ ਐਲਾਨ! (ਵੀਡੀਓ)
ਉਸ ਤੋਂ ਬਾਅਦ ਪੜਤਾਲ ਕਰਦੇ ਹੋਏ ਜ਼ਿਲ੍ਹਾ ਪੰਚਾਇਤ ਵਿਭਾਗ ਵੱਲੋਂ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਲਿਖ ਕੇ ਭੇਜਿਆ ਗਿਆ ਅਤੇ ਪੜਤਾਲ ਕਰਨ ਤੋਂ ਬਾਅਦ ਅੱਜ ਚੁੱਘਾ ਖੁਰਦ ਦੀ ਸਰਪੰਚ ਕੁਲਦੀਪ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਬੰਧਤ ਅਧਿਕਾਰੀਆਂ ਵੱਲੋਂ ਅਗਲੀ ਪੜਤਾਲ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8