ਵੱਡੀ ਖ਼ਬਰ: ਹੁਸ਼ਿਆਰਪੁਰ ਵਿਖੇ ਪੰਜਾਬ-ਹਿਮਾਚਲ ਬਾਰਡਰ ’ਤੇ ਚੱਲੀਆਂ ਗੋਲ਼ੀਆਂ, ਔਰਤ ਦੀ ਮੌਤ
Friday, Mar 25, 2022 - 01:35 PM (IST)
ਹੁਸ਼ਿਆਰਪੁਰ/ਹਰਿਆਣਾ/ਭੂੰਗਾ/ਗੜ੍ਹਦੀਵਾਲਾ (ਵੈੱਬ ਡੈਸਕ,ਅਮਰੀਕ, ਰੱਤੀ, ਆਨੰਦ, ਭਟੋਆ)— ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ’ਚ ਪੰਜਾਬ-ਹਿਮਾਚਲ ਬਾਰਡਰ ’ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਗੋਲ਼ੀਆਂ ਇਕ ਔਰਤ ਅਤੇ ਇਕ ਨੌਜਵਾਨ ਨੂੰ ਲੱਗੀਆਂ ਹਨ। ਇਸ ਘਟਨਾ ’ਚ ਮਹਿਲਾ ਦੀ ਮੌਕੇ ’ਤੇ ਹੋਣ ਦੀ ਖ਼ਬਰ ਮਿਲੀ ਹੈ ਜਦਕਿ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।
ਘਟਨਾ ਦੀ ਸੂਚਾਨ ਪਾ ਕੇ ਮੌਕੇ ’ਕੇ ਪਹੁੰਚੀ ਪੰਜਾਬ-ਹਿਮਾਚਲ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਲਾਸ਼ ਨੂੰ ਕਬਜ਼ੇ ’ਚ ਲਿਆ ਗਿਆ ਹੈ ਅਤੇ ਜ਼ਖ਼ਮੀ ਨੌਜਵਾਨ ਨੂੰ ਟਾਂਡਾ ਹਸਪਤਾਲ ਹਿਮਾਚਲ ’ਚ ਇਲਾਜ ਲਈ ਪਹੁੰਚਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਹਾਦਸੇ ਦੀ ਥਾਂ ’ਤੇ ਸੁਰੰਗਦੁਆਰੀ ਨੇੜੇ 25 ਮਾਰਚ ਸਵੇਰੇ ਕਰੀਬ 9 ਵਜੇ ਜਦੋਂ ਪਿੰਡ ਟੈਂਟਪਾਲਾਂ ਥਾਣਾ ਗੜ੍ਹਦੀਵਾਲਾ ਨਿਵਾਸੀ ਰਜਨੀਸ਼ ਪੁੱਤਰ ਸੁਖਰਾਮ ਆਪਣੀ ਮਾਸੀ ਰਕਸ਼ਾ ਦੇਵੀ ਪਤਨੀ ਤਰਸੇਮ ਸਿੰਘ ਵਾਸੀ ਢੋਲਵਾਹਾਂ ਨਾਲ ਮੋਟਰਸਾਈਕਲ ’ਤੇ ਦੌਲਤਪੁਰ ਚੌਕ ਕਿਸੇ ਨੂੰ ਮਿਲਣ ਜਾ ਰਹੇ ਸਨ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦਾ 6 ਅਪ੍ਰੈਲ ਤੱਕ ਵਧਿਆ ਜੂਡੀਸ਼ੀਅਲ ਰਿਮਾਂਡ
ਇਸੇ ਦੌਰਾਨ ਜਦੋਂ ਉਹ ਉਕਤ ਸੁੰਨਸਾਨ ਜਗ੍ਹਾ ਪੁੱਜੇ ਤਾਂ ਉੱਥੇ ਪੁਰਾਣੀ ਰੰਜਿਸ਼ ਕਰਕੇ ਪਹਿਲਾਂ ਤੋਂ ਹੀ ਉਨ੍ਹਾਂ ਦੀ ਊਡੀਕ ’ਚ ਬੈਠੇ ਰਜਨੀਸ਼ ਦੇ ਭਤੀਜੇ ਨੇ ਉਨ੍ਹਾਂ ’ਤੇ ਗੋਲ਼ੀਆਂ ਚਲਾ ਦਿੱਤੀਆਂ। ਸਿੱਟੇ ਵਜੋਂ ਰਕਸ਼ਾ ਦੇਵੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਰਜਨੀਸ਼ ਨੂੰ ਰਾਹਗੀਰਾਂ ਨੇ ਤੁਰੰਤ ਦੌਲਤਪੁਰ ਹਸਪਤਾਲ ਪਹੁੰਚਿਆ। ਦੋਸ਼ੀ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਵੱਲੋਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਪੰਜਾਬੀ ਗਾਇਕ, ਗੈਂਗਸਟਰ ਲੱਕੀ ਪਟਿਆਲ ਦਾ ਖ਼ਾਸ ਗੁਰਗਾ ਹਥਿਆਰਾਂ ਸਣੇ ਗ੍ਰਿਫ਼ਤਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ