ਥਾਣੇਦਾਰ ਦੀ ਗ੍ਰਿਫ਼ਤਾਰੀ ਲਈ ਧਰਨੇ ''ਤੇ ਬੈਠੀ ਜਨਾਨੀ, ਜਾਣੋ ਪੂਰਾ ਮਾਮਲਾ
Wednesday, Nov 11, 2020 - 06:11 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਥਾਣੇਦਾਰ ਦੀ ਗ੍ਰਿਫ਼ਤਾਰੀ ਦੀ ਮੰਗ ਸਬੰਧੀ ਪੀੜਤ ਜਨਾਨੀ ਨੇ ਅਣਮਿਥੇ ਸਮੇਂ ਲਈ ਐੱਸ. ਐੱਸ.ਪੀ. ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਦੋਸ਼ੀ ਥਾਣੇਦਾਰ ਨੂੰ ਫੌਰੀ ਤੌਰ 'ਤੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਐੱਸ. ਐੱਸ. ਪੀ. ਦਫ਼ਤਰ 'ਚ ਗੱਲਬਾਤ ਕਰਦਿਆਂ ਪੀੜਤ ਮਨਿੰਦਰ ਕੌਰ ਨੇ ਕਿਹਾ ਕਿ ਥਾਣੇਦਾਰ ਗੁਰਮੇਲ ਸਿੰਘ ਉਸ ਨੂੰ ਆਪਣੇ ਨਾਲ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾ ਰਿਹਾ ਸੀ। ਉਸਨੇ ਧਨੌਲਾ ਦੇ ਇਕ ਢਾਬੇ 'ਚ ਉਸ ਨਾਲ ਅਸ਼ਲੀਲ ਹਰਕਤਾਂ ਵੀ ਕੀਤੀਆਂ। ਅਸ਼ਲੀਲ ਹਰਕਤਾਂ ਦੀਆਂ ਗੱਲਾਂ ਕਰਨ ਸਬੰਧੀ ਮੈਂ ਉਸਦੀ ਫੋਨ ਰਿਕਾਰਡਿੰਗ ਵੀ ਕਰ ਲਈ, ਜਿਸ ਨੂੰ ਮੈਂ ਧਨੌਲਾ ਪੁਲਸ ਦੇ ਹਵਾਲੇ ਕਰ ਦਿੱਤਾ। 22 ਅਕਤੂਬਰ ਨੂੰ ਥਾਣੇਦਾਰ ਗੁਰਮੇਲ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਸੀ, ਅੱਜ ਕੇਸ ਦਰਜ ਹੋਏ ਨੂੰ ਲਗਭਗ 20 ਦਿਨ ਬੀਤ ਚੁੱਕੇ ਹਨ, ਉਸਦੀ ਅਦਾਲਤ 'ਚੋਂ ਵੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਦਾ ਇਕ ਹੋਰ ਕਾਰਨਾਮਾ, ਚੱਕਰਾਂ 'ਚ ਪਾਏ ਮਾਪੇ
ਇਸ ਦੇ ਬਾਵਜੂਦ ਪੁਲਸ ਨੇ ਅਜੇ ਤੱਕ ਉਸਨੂੰ ਗ੍ਰਿਫ਼ਤਾਰ ਨਹੀਂ ਕੀਤਾ ਸਗੋਂ ਪੁਲਸ ਉਸਦੀ ਮਦਦ ਕਰ ਰਹੀ ਹੈ। ਹੁਣ ਉਸ ਨੂੰ ਮਜਬੂਰ ਹੋ ਕੇ ਅਣਮਿੱਥੇ ਸਮੇਂ ਲਈ ਐੱਸ. ਐੱਸ. ਪੀ. ਦਫ਼ਤਰ ਅੱਗੇ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ। ਜੇਕਰ ਜਲਦੀ ਹੀ ਦੋਸ਼ੀ ਥਾਣੇਦਾਰ ਗੁਰਮੇਲ ਸਿੰਘ ਦੀ ਗ੍ਰਿਫਤਾਰੀ ਪੁਲਸ ਵੱਲੋਂ ਨਾ ਕੀਤੀ ਗਈ ਤਾਂ ਉਹ ਹੋਰ ਵੀ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪੁਲਸ ਪ੍ਰਸ਼ਾਸਨ ਦੀ ਹੋਵੇਗੀ। ਉਸ ਨੇ ਕਿਹਾ ਜੇਕਰ ਉਸ ਨੂੰ ਧਰਨੇ ਦੌਰਾਨ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਵੀ ਪੁਲਸ ਦੀ ਹੋਵੇਗੀ।
ਇਹ ਵੀ ਪੜ੍ਹੋ : ਖ਼ੁਲਾਸਾ : ਜੇਲ 'ਚ ਬੰਦ ਗੈਂਗਸਟਰਾਂ ਦੇ ਇਸ਼ਾਰਿਆਂ 'ਤੇ ਨਿਊਟਨ ਦਿੰਦਾ ਸੀ ਵਾਰਦਾਤਾਂ ਨੂੰ ਅੰਜ਼ਾਮ