6 ਮਹੀਨੇ ਪਹਿਲਾਂ ਵਿਆਹੀ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ (ਤਸਵੀਰਾਂ)

Sunday, Jun 02, 2019 - 05:49 PM (IST)

6 ਮਹੀਨੇ ਪਹਿਲਾਂ ਵਿਆਹੀ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ (ਤਸਵੀਰਾਂ)

ਤਲਵੰਡੀ ਸਾਬੋ (ਮੁਨੀਸ਼)— ਇਥੋਂ ਦੇ ਪਿੰਡ ਬੰਗੀ ਕਲਾ ਵਿਖੇ 6 ਮਹੀਨੇ ਪਹਿਲਾਂ ਵਿਆਹੀ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ 'ਤੇ ਦਾਜ ਲਈ ਲੜਕੀ ਨੂੰ ਮਾਰਨ ਦੇ ਦੋਸ਼ ਲਗਾਏ ਹਨ। ਲੜਕੀ ਦੀ ਮਾਂ ਸੁਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਰਾਜ ਕੌਰ ਪਿੰਡ ਬੰਗੀ ਕਲਾ ਦੇ ਗੁਰਲਾਲ ਸਿੰਘ ਨਾਲ ਪਿਆਰ ਕਰਦੀ ਸੀ ਅਤੇ ਇਸੇ ਕਰਕੇ ਉਨ੍ਹਾਂ ਦੋਹਾਂ ਨੇ ਕਰੀਬ 6 ਮਹੀਨੇ ਪਹਿਲਾਂ 'ਲਵ ਮੈਰਿਜ' ਕਰ ਲਈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਰਾਜ ਕੌਰ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਰਾਜ ਕੌਰ ਦੀ ਮਾਂ ਨੇ ਸਹੁਰੇ ਪਰਿਵਾਰ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਦਾਜ ਦੇ ਲਈ ਧੀ ਦੀ ਕੁੱਟਮਾਰ ਕੀਤੀ ਜਾਂਦੀ ਸੀ।

PunjabKesari

ਉਨ੍ਹਾਂ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਆਪਣੀ ਧੀ ਨੂੰ ਲੈਣ ਲਈ ਉਸ ਦੇ ਸਹੁਰੇ ਪਰਿਵਾਰ ਗਏ ਸਨ ਪਰ ਉਹ ਨਹੀਂ ਆਈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸਾਨੂੰ ਫੋਨ ਕਰਕੇ ਇਹ ਜਾਣਕਾਰੀ ਦਿੱਤੀ ਗਈ ਕਿ ਲੜਕੀ ਨੇ ਸਪਰੇਅ ਪੀ ਕੀ ਖੁਦਕੁਸ਼ੀ ਕਰ ਲਈ ਹੈ। ਉਥੇ ਹੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤੀ। ਜਾਂਚ ਅਧਿਕਾਰੀ ਸੁਰਿੰਦਰ ਪਾਲ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਮ੍ਰਿਤਕਾ ਦਾ ਪਤੀ ਗੁਰਦੇ ਦੀ ਬੀਮਾਰੀ ਦਾ ਮਰੀਜ਼ ਹੈ ਜੋ ਕਿ ਮੰਜੇ 'ਤੇ ਹੀ ਪਿਆ ਹੈ।

PunjabKesari


author

shivani attri

Content Editor

Related News