ਦਾਜ ਦੀ ਬਲੀ ਚੜ੍ਹੀ 21 ਸਾਲਾ ਵਿਆਹੁਤਾ, 11 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Saturday, Apr 25, 2020 - 08:56 PM (IST)

ਦਾਜ ਦੀ ਬਲੀ ਚੜ੍ਹੀ 21 ਸਾਲਾ ਵਿਆਹੁਤਾ, 11 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਵਲਟੋਹਾ (ਗੁਰਮੀਤ ਸਿੰਘ)— ਸਥਾਨਕ ਕਸਬੇ ਦੇ ਪਿੰਡ ਕਲੰਜਰ ਉਤਾੜ 'ਚ ਸਹੁਰੇ ਪਰਿਵਾਰ ਤੋਂ ਤੰਗ ਆਈ 21 ਸਾਲਾ ਵਿਆਹੁਤਾ ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਕਾਰਨ ਤੀਜੀ ਮੌਤ, ਪੰਜਾਬ 'ਚ ਮੌਤਾਂ ਦਾ ਅੰਕੜਾ 18 ਤੱਕ ਪੁੱਜਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਮਨਦੀਪ ਕੌਰ ਦਾ ਵਿਆਹ 11 ਮਹੀਨੇ ਪਹਿਲਾਂ ਪੂਰੇ ਰੀਤੀ ਰਿਵਾਜ਼ਾਂ ਨਾਲ ਜਗਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਕਲੰਜਰ ਉਤਾੜ ਨਾਲ ਕੀਤਾ ਸੀ ਅਤੇ ਉਸ ਦਿਨ ਤੋਂ ਹੀ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਘੱਟ ਲਿਆਉਣ ਤੋਂ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਹੁਣ ਕਈ ਦਿਨਾਂ ਤੋਂ ਕਾਰ ਲਿਆਉਣ ਦੀ ਮੰਗ ਕਰਦੇ ਸਨ ਅਤੇ ਉਸ ਨਾਲ ਕੁੱਟਮਾਰ ਕਰਦੇ ਰਹਿੰਦੇ ਸਨ। ਜਿਸ ਤੋਂ ਤੰਗ ਆ ਕੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ: 'ਕੋਰੋਨਾ' ਨੇ ਪੂਰੀ ਤਰ੍ਹਾਂ ਜਕੜਿਆ ਜਲੰਧਰ, 3 ਹੋਰ ਨਵੇਂ ਪਾਜ਼ੀਟਿਵ ਕੇਸ ਮਿਲੇ

ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵਲਟੋਹਾ ਪੁਲਸ ਨੂੰ ਜਾਣੂ ਕਰਵਾ ਦਿੱਤਾ ਹੈ। ਉਧਰ ਜਾਣਕਾਰੀ ਦਿੰਦੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਥਾਣਾ ਵਲਟੋਹਾ ਪੁਲਸ ਨੇ ਲੜਕੀ ਦੇ ਸਹੁਰੇ ਪਰਿਵਾਰ ਦੇ 4 ਜੀਆਂ 'ਤੇ ਕੇਸ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 'ਕੋਰੋਨਾ' ਦਾ ਗੜ੍ਹ ਰਹੇ ਨਵਾਂਸ਼ਹਿਰ 'ਚ ਖੁਸ਼ੀਆਂ ਦੀ ਰਹੀ ਦਸਤਕ, ਗੂੰਜਦੀਆਂ ਰਹੀਆਂ ਕਿਲਕਾਰੀਆਂ
ਇਹ ਵੀ ਪੜ੍ਹੋ: ਜਲੰਧਰ: ਹੈਨਰੀ ਪਰਿਵਾਰ ਦਾ 'ਕੁਆਰੰਟਾਈਨ' ਪੀਰੀਅਡ ਖਤਮ, ਹੁਣ ਕਰਨਗੇ ਲੋਕਾਂ ਦੀ ਸੇਵਾ


author

shivani attri

Content Editor

Related News