ਘਰੇਲੂ ਝਗੜੇ ਤੋਂ ਪਰੇਸ਼ਾਨ ਵਿਆਹੁਤਾ ਔਰਤ ਨੇ ਖੁਦ ਨੂੰ ਅੱਗ ਲਗਾ ਕੇ ਕੀਤੀ ਖੁਦਕੁਸ਼ੀ

08/22/2017 6:19:56 PM

ਬੋਹਾ(ਬਾਂਸਲ)— ਘਰੇਲੂ ਝਗੜੇ ਕਾਰਨ ਇਕ ਵਿਆਹੁਤਾ ਔਰਤ ਵੱਲੋਂ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਮਨਦੀਪ ਕੌਰ ਪਤਨੀ ਰਾਜ ਸਿੰਘ ਵਾਸੀ ਬੋਹਾ ਨੇ ਪਿਛਲੇ ਦਿਨੀਂ ਘਰੇਲੂ ਝਗੜੇ ਕਾਰਨ ਆਪਣੇ ਆਪ ਨੂੰ ਅੱਗ ਲਗਾ ਲਈ ਸੀ, ਜਿਸ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਸਹੁਰਾ ਲਾਭ ਸਿੰਘ,  ਸੱਸ ਗੁਲਾਬ ਕੋਰ ਅਤੇ ਨੰਨਦ ਸਰਬਜੀਤ ਕੋਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਲਾਸ਼ ਪੋਸਟ ਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੋਪ ਦਿੱਤੀ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News