ਜਲੰਧਰ: ਵਿਆਹ ਦੀ ਵਰ੍ਹੇਗੰਢ ਤੋਂ ਅਗਲੇ ਹੀ ਦਿਨ ਘਰ ’ਚ ਵਿਛੇ ਸੱਥਰ, ਵਿਆਹੁਤਾ ਨੇ ਹੱਥੀਂ ਤਬਾਹ ਕਰ ਲਈਆਂ ਖ਼ੁਸ਼ੀਆਂ

Saturday, Apr 10, 2021 - 06:43 PM (IST)

ਜਲੰਧਰ: ਵਿਆਹ ਦੀ ਵਰ੍ਹੇਗੰਢ ਤੋਂ ਅਗਲੇ ਹੀ ਦਿਨ ਘਰ ’ਚ ਵਿਛੇ ਸੱਥਰ, ਵਿਆਹੁਤਾ ਨੇ ਹੱਥੀਂ ਤਬਾਹ ਕਰ ਲਈਆਂ ਖ਼ੁਸ਼ੀਆਂ

ਜਲੰਧਰ (ਮ੍ਰਿਦੁਲ)– ਰੇਲਵੇ ਰੋਡ ਸਥਿਤ ਇੰਦਰਪ੍ਰਸਥ ਮੁਹੱਲੇ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇਕ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਜਾਨ ਦੇ ਦਿੱਤੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਐੱਸ. ਐੱਚ. ਓ. ਮੁਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਸ਼ੈਲੀ ਸ਼ਰਮਾ ਪਤਨੀ ਵਿਪਨ ਸ਼ਰਮਾ ਵਜੋਂ ਹੋਈ ਹੈ। ਸ਼ੈਲੀ ਸ਼ਰਮਾ ਨੇ ਅਜੇ ਬੀਤੇ ਦਿਨ ਹੀ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ ਸੀ। 

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ ਸਬੰਧੀ ਜਲੰਧਰ ਦੇ ਡੀ. ਸੀ. ਹੋਏ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ

PunjabKesari

ਮ੍ਰਿਤਕਾ ਦੇ ਪਤੀ ਵਿਪਨ ਸ਼ਰਮਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਸ ਦਾ ਵਿਆਹ 5 ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਦਾ ਇਕ 4 ਸਾਲ ਦਾ ਬੱਚਾ ਵੀ ਹੈ, ਜੋ ਕਿ ਗੁਆਂਢ ਵਿਚ ਖੇਡਣ ਗਿਆ ਸੀ। ਵਿਪਨ ਨੇ ਦੱਸਿਆ ਕਿ ਜਦੋਂ ਉਹ ਸ਼ਾਮੀਂ ਘਰ ਆਇਆ ਤਾਂ ਆਪਣੀ ਪਤਨੀ ਦੀ ਲਾਸ਼ ਵੇਖ ਕੇ ਹੈਰਾਨ ਰਹਿ ਗਿਆ, ਜਿਸ ਤੋਂ ਬਾਅਦ ਉਸ ਨੇ ਸ਼ੈਲੀ ਦੇ ਭਰਾ ਨੂੰ ਫੋਨ ਕਰਕੇ ਇਸ ਬਾਰੇ ਸੂਚਨਾ ਦਿੱਤੀ। ਐੱਸ. ਐੱਚ. ਓ. ਮੁਕੇਸ਼ ਕੁਮਾਰ ਨੇ ਕਿਹਾ ਕਿ ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਪਤੀ-ਪਤਨੀ ਵਿਚ ਕੋਈ ਅਣਬਣ ਨਹੀਂ ਸੀ ਪਰ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਪੁਲਸ ਨੂੰ ਲਾਸ਼ ਕੋਲੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਹੈ। ਐਤਵਾਰ ਨੂੰ ਪਰਿਵਾਰਕ ਮੈਂਬਰ ਜੋ ਬਿਆਨ ਦੇਣਗੇ, ਉਸ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਦੀ ਸ਼ਿਕਾਰ 7 ਸਾਲਾ ਬੱਚੀ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਲੜਾਈ, PGI ਚੰਡੀਗੜ੍ਹ ਕੀਤਾ ਗਿਆ ਰੈਫਰ

ਵਿਆਹੁਤਾ ਜੋੜੇ ਨੇ ਵੀਰਵਾਰ ਮਨਾਈ ਸੀ ਵਿਆਹ ਦੀ ਵਰ੍ਹੇਗੰਢ
ਮ੍ਰਿਤਕਾ ਸ਼ੈਲੀ ਸ਼ਰਮਾ ਅਤੇ ਉਸ ਦੇ ਪਤੀ ਵਿਪਨ ਸ਼ਰਮਾ ਵੱਲੋਂ ਵੀਰਵਾਰ ਹੀ ਵਿਆਹ ਦੀ ਵਰ੍ਹੇਗੰਢ ਮਨਾਈ ਗਈ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਸਾਰਾ ਪਰਿਵਾਰ ਖ਼ੁਸ਼ ਸੀ ਪਰ ਅੱਜ ਵਰ੍ਹੇਗੰਢ ਤੋਂ ਇਕ ਦਿਨ ਬਾਅਦ ਸ਼ੈਲੀ ਵੱਲੋਂ ਖ਼ੁਦਕੁਸ਼ੀ ਕਰ ਲੈਣਾ ਹੈਰਾਨ ਕਰਦਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਵਿਆਹ ਦਾ ਲਾਰਾ ਲਾ ਰੋਲਦਾ ਰਿਹਾ ਕੁੜੀ ਦੀ ਪੱਤ, ਡਾਕਟਰ ਕੋਲ ਪੁੱਜੀ ਤਾਂ ਸਾਹਮਣੇ ਆਏ ਸੱਚ ਨੇ ਉਡਾਏ ਪਰਿਵਾਰ ਦੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News