ਔਰਤ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਪਤੀ ਤੇ ਸਹੁਰਾ ਗ੍ਰਿਫ਼ਤਾਰ

Thursday, Jul 25, 2024 - 10:37 AM (IST)

ਔਰਤ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਪਤੀ ਤੇ ਸਹੁਰਾ ਗ੍ਰਿਫ਼ਤਾਰ

ਅਬੋਹਰ (ਸੁਨੀਲ) : ਥਾਣਾ ਸਦਰ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਓਮਪ੍ਰਕਾਸ਼ ਨੇ ਔਰਤ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ’ਚ ਉਸ ਦੇ ਪਤੀ ਦਿਲਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਸਹੁਰੇ ਬਲਵਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ, ਮੋਗਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੋਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਜੁਡੀਸ਼ੀਅਲ ਮੈਜਿਸਟਰੇਟ ਗੁਰਵਿੰਦਰ ਸਿੰਘ ਨੇ ਦੋਹਾਂ ਨੂੰ ਪੁਲਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ। ਜ਼ਿਕਰਯੋਗ ਹੈ ਕਿ ਪਿੰਡ ਰਾਏਪੁਰਾ ਦੀ ਰਹਿਣ ਵਾਲੀ ਨਿਰਮਲ ਕੌਰ ਦਾ ਵਿਆਹ 3 ਮਹੀਨੇ ਪਹਿਲਾਂ ਮੋਗਾ ਦੇ ਰਹਿਣ ਵਾਲੇ ਦਿਲਪ੍ਰੀਤ ਸਿੰਘ ਨਾਲ ਹੋਇਆ ਸੀ, ਜਿਸ ਦਾ ਰੰਗ ਕਾਲਾ ਹੋਣ ਕਾਰਨ ਸਹੁਰੇ ਵਾਲੇ ਉਸ ਨੂੰ ਕਥਿਤ ਤੌਰ ’ਤੇ ਤਾਹਨੇ ਮਾਰਦੇ ਸੀ।

ਦਿਲਪ੍ਰੀਤ ਸਿੰਘ ਉਸ ਨੂੰ ਪੇਕੇ ਛੱਡ ਕੇ ਚਲਾ ਗਿਆ। ਬੀਤੇ ਦਿਨੀਂ ਨਿਰਮਲ ਕੌਰ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਪੁਲਸ ਨੇ ਮ੍ਰਿਤਕਾ ਨਿਰਮਲ ਕੌਰ ਦੇ ਭਰਾ ਅੰਗਦ ਸਿੰਘ ਪੁੱਤਰ ਹਰਦਮ ਸਿੰਘ ਵਾਸੀ ਰਾਏਪੁਰ ਦੇ ਬਿਆਨਾਂ ’ਤੇ 23-7-24 ਨੂੰ ਪਤੀ ਦਿਲਪ੍ਰੀਤ ਸਿੰਘ ਅਤੇ ਸਹੁਰੇ ਬਲਵਿੰਦਰ ਸਿੰਘ ਪੁੱਤਰ ਸ਼ੇਰ ਸਿੰਘ, ਸੱਸ ਕਰਮਜੀਤ ਕੌਰ, ਨਨਾਣ ਅਮਨਦੀਪ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ।
 


author

Babita

Content Editor

Related News