ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਦੀਵਾਲੀ ਦੇ ਦਿਨ ਇਸ ਹਾਲ ''ਚ ਵੇਖ ਮਾਪਿਆਂ ਦੇ ਉੱਡੇ ਹੋਸ਼, ਹੋਇਆ...

Wednesday, Oct 22, 2025 - 12:10 PM (IST)

ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਦੀਵਾਲੀ ਦੇ ਦਿਨ ਇਸ ਹਾਲ ''ਚ ਵੇਖ ਮਾਪਿਆਂ ਦੇ ਉੱਡੇ ਹੋਸ਼, ਹੋਇਆ...

ਜਲੰਧਰ (ਮਹੇਸ਼)–ਰਾਮਾ ਮੰਡੀ ਵਿਖੇ ਇਕ ਵਿਆਹੁਤਾ ਨੇ ਆਪਣੇ ਸਹੁਰਾ ਪਰਿਵਾਰ ਤੋਂ ਦੁਖ਼ੀ ਹੋ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸੰਗੀਤਾ ਪਤਨੀ ਦਲਜੀਤ ਸਿੰਘ ਨਿਵਾਸੀ ਮਕਾਨ ਨੰਬਰ 31 ਪ੍ਰੋਫ਼ੈਸਰ ਕਾਲੋਨੀ, ਥਾਣਾ ਰਾਮਾ ਮੰਡੀ, ਜਲੰਧਰ ਵਜੋਂ ਹੋਈ ਹੈ। ਥਾਣਾ ਰਾਮਾ ਮੰਡੀ ਦੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਕੇ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। 

ਥਾਣਾ ਰਾਮਾ ਮੰਡੀ ਦੇ ਐੱਸ. ਐੱਚ. ਓ. ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੇ ਮ੍ਰਿਤਕਾ ਸੰਗੀਤਾ ਦੇ ਪਿਤਾ ਗਗਨਦੀਪ ਪੁੱਤਰ ਬਿਹਾਰੀ ਲਾਲ ਨਿਵਾਸੀ ਪਿੰਡ ਮੂਨਕ ਖੁਰਦ, ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਦੇ ਬਿਆਨਾਂ ’ਤੇ ਮ੍ਰਿਤਕਾ ਸੰਗੀਤਾ ਦੀ ਸੱਸ ਰਵਿੰਦਰ ਕੌਰ ਪਤਨੀ ਦਲਜੀਤ ਸਿੰਘ ਨਿਵਾਸੀ ਪ੍ਰੋਫ਼ਾਸਰ ਕਾਲੋਨੀ ਰਾਮਾ ਮੰਡੀ ਜਲੰਧਰ, ਅਮਰੀਕਾ ਰਹਿੰਦੀ ਨਣਾਨ ਸੁਖਬੀਰ ਕੌਰ ਡੌਲੀ ਪਤਨੀ ਸਿਧਾਰਥ ਰਾਏ ਅਤੇ ਕੈਨੇਡਾ ਰਹਿੰਦੇ ਪਤੀ ਗੁਰਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ 108 ਅਤੇ 85 ਬੀ. ਐੱਨ. ਐੱਸ. ਤਹਿਤ 302 ਨੰਬਰ ਐੱਫ਼. ਆਈ. ਆਰ. ਦਰਜ ਕਰ ਲਈ ਹੈ ਪਰ ਅਜੇ ਤਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ।

ਇਹ ਵੀ ਪੜ੍ਹੋ: ਦੀਵਾਲੀ ਦੀ ਰਾਤ ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਜਲੰਧਰ! ਬਰਗਰ ਖਾ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

PunjabKesari

ਥਾਣਾ ਇੰਚਾਰਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮ੍ਰਿਤਕ ਦੇ ਪਿਤਾ ਗਗਨਦੀਪ ਨੇ ਦੱਸਿਆ ਕਿ ਉਸ ਦੀ ਧੀ ਦਾ ਵਿਆਹ ਗੁਰਪ੍ਰੀਤ ਸਿੰਘ ਨਾਲ 30 ਜੁਲਾਈ 2024 ਨੂੰ ਧਾਰਮਿਕ ਰੀਤੀ-ਰਿਵਾਜ ਨਾਲ ਹੋਇਆ ਸੀ। ਧੀ ਦਾ ਪਤੀ ਗੁਰਪ੍ਰੀਤ ਸਿੰਘ 2017 ਵਿਚ ਕੈਨੇਡਾ ਗਿਆ ਸੀ ਅਤੇ ਜੁਲਾਈ 2025 ਵਿਚ ਇਕ ਮਹੀਨਾ ਉਹ ਆਪਣੇ ਪਰਿਵਾਰ ਕੋਲ ਰਹਿ ਕੇ ਗਿਆ ਸੀ। 6 ਮਹੀਨਿਆਂ ਤੋਂ ਸੰਗੀਤਾ ਦਾ ਆਪਣੀ ਸੱਸ ਨਾਲ ਝਗੜਾ ਰਿਹਾ ਸੀ, ਜਿਸ ਕਾਰਨ ਉਸ ਦੀ ਧੀ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗੀ। ਹਰ ਸਮੇਂ ਸਹੁਰਾ ਪਰਿਵਾਰ ਨੇ ਉਸ ਦੀ ਧੀ ਤੋਂ ਕਾਰ ਅਤੇ ਗਹਿਣਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਜਦਕਿ ਵਿਆਹ ਦੇ ਸਮੇਂ ਉਨ੍ਹਾਂ ਆਪਣੀ ਹੈਸੀਅਤ ਤੋਂ ਵਧ ਕੇ ਗਹਿਣੇ ਵੀ ਪਾਏ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 4-5 ਦਿਨਾਂ ਤੱਕ...ਮੌਸਮ ਵਿਭਾਗ ਨੇ ਜਾਰੀ ਕੀਤੀ Latest Update

ਵਿਆਹ ਦੇ ਸਮੇਂ ਗੁਰਪ੍ਰੀਤ ਅਤੇ ਉਸ ਦੀ ਮਾਂ ਰਵਿੰਦਰ ਕੌਰ ਨੇ ਉਨ੍ਹਾਂ ਕੋਲੋਂ ਕੋਈ ਦਾਜ ਨਹੀਂ ਲਿਆ ਸੀ ਪਰ ਵਿਆਹ ਤੋਂ ਬਾਅਦ ਉਨ੍ਹਾਂ ਦੀ ਨੀਅਤ ਬਦਲ ਗਈ ਅਤੇ ਉਨ੍ਹਾਂ ਦਾਜ ਮੰਗਣਾ ਸ਼ੁਰੂ ਕਰ ਦਿੱਤਾ। ਗਗਨਦੀਪ ਨੇ ਕਿਹਾ ਕਿ ਸੰਗੀਤਾ ਦੀ ਸੱਸ, ਪਤੀ ਅਤੇ ਨਨਾਣ ਉਸ ਨੂੰ ਦਾਜ ਦੀ ਮੰਗ ਨੂੰ ਲੈ ਕੇ ਬਹੁਤ ਪ੍ਰੇਸ਼ਾਨ ਕਰ ਰਹੇ ਸਨ। ਗਗਨਦੀਪ ਅਨੁਸਾਰ ਉਹ ਆਪਣੀ ਪਤਨੀ ਨੀਲਮ ਰਾਣੀ ਨੂੰ ਨਾਲ ਲੈ ਕੇ ਧੀ ਨੂੰ ਆਪਣੇ ਨਾਲ ਲਿਜਾਣ ਲਈ 18 ਅਕਤੂਬਰ ਨੂੰ ਉਸ ਦੇ ਸਹੁਰੇ ਆਏ ਸਨ ਪਰ ਸੱਸ ਰਵਿੰਦਰ ਕੌਰ ਨੇ ਉਸ ਨੂੰ ਉਨ੍ਹਾਂ ਦੇ ਨਾਲ ਭੇਜਣ ਤੋਂ ਮਨ੍ਹਾ ਕਰ ਦਿੱਤਾ।

19 ਅਕਤੂਬਰ ਨੂੰ ਉਹ ਵਾਪਸ ਚਲੇ ਗਏ, ਉਸ ਸਮੇਂ ਉਨ੍ਹਾਂ ਦੀ ਧੀ ਸੰਗੀਤਾ ਨੇ ਦੱਸਿਆ ਕਿ ਉਹ ਸਹੁਰੇ ਘਰ ਵਿਚ ਬਹੁਤ ਜ਼ਿਆਦਾ ਪ੍ਰੇਸ਼ਾਨ ਹੈ। 20 ਅਕਤੂਬਰ ਨੂੰ ਉਨ੍ਹਾਂ ਦੀ ਆਪਣੀ ਧੀ ਸੰਗੀਤਾ ਨਾਲ ਉਸ ਦੇ ਵ੍ਹਟਸਐਪ ਨੰਬਰ ’ਤੇ ਗੱਲ ਹੋਈ ਤਾਂ ਉਹ ਕਾਫ਼ੀ ਪ੍ਰੇਸ਼ਾਨ ਸੀ। ਉਸੇ ਦਿਨ ਦੁਪਹਿਰ 2.52 ਵਜੇ ਉਨ੍ਹਾਂ ਨੂੰ ਗੁਰਪ੍ਰੀਤ ਸਿੰਘ ਦੀ ਵ੍ਹਟਸਐਪ ਕਾਲ ਆਈ, ਜਿਸ ਨੇ ਕਿਹਾ ਕਿ ਤੁਹਾਡੀ ਧੀ ਨੇ ਕੁਝ ਕਰ ਲਿਆ ਹੈ, ਫਿਰ ਸੱਸ ਰਵਿੰਦਰ ਕੌਰ ਦਾ ਫੋਨ ਆਇਆ ਕਿ ਉਨ੍ਹਾਂ ਦੀ ਧੀ ਪੌੜ੍ਹੀਆਂ ਤੋਂ ਡਿੱਗ ਗਈ ਹੈ।

ਇਹ ਵੀ ਪੜ੍ਹੋ: Punjab: ਦੀਵਾਲੀ ਮੌਕੇ ਉਜੜਿਆ ਸਰਪੰਚ ਦਾ ਘਰ! ਨਸ਼ੇ ਦੀ ਭੇਟ ਚੜ੍ਹਿਆ ਜਵਾਨ ਪੁੱਤ

ਉਸ ਤੋਂ ਬਾਅਦ ਉਹ ਆਪਣੀ ਧੀ ਦੇ ਸਹੁਰੇ ਘਰ ਪਹੁੰਚੇ ਤਾਂ ਉਥੇ ਜਾ ਕੇ ਪਤਾ ਲੱਗਾ ਕਿ ਉਹ ਮ੍ਰਿਤਕ ਹਾਲਤ ਵਿਚ ਰਾਮਾ ਮੰਡੀ ਦੇ ਗੁੱਡਵਿਲ ਹਸਪਤਾਲ ਦੇ ਬਾਹਰ ਸਟਰੈਚਰ ’ਤੇ ਪਈ ਹੋਈ ਹੈ। ਉਹ ਹਸਪਤਾਲ ਪਹੁੰਚੇ ਤਾਂ ਉਥੋਂ ਧੀ ਦੇ ਨਾਲ ਰਵਿੰਦਰ ਕੌਰ ਪਹਿਲਾਂ ਹੀ ਫ਼ਰਾਰ ਹੋ ਚੁੱਕੀ ਸੀ। ਗਗਨਦੀਪ ਨੇ ਕਿਹਾ ਕਿ ਉਨ੍ਹਾਂ ਦੀ ਧੀ ਨੂੰ ਸੱਸ, ਪਤੀ ਅਤੇ ਨਨਾਣ ਨੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਹੈ।

ਇਹ ਵੀ ਪੜ੍ਹੋ:ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News