ਵਿਆਹੁਤਾ ਨੇ ਪਤੀ ਤੇ ਨਨਾਣ ਤੋਂ ਦੁਖ਼ੀ ਹੋ ਕੇ ਚੁੱਕਿਆ ਖ਼ੌਫ਼ਨਾਕ ਕਦਮ
Wednesday, Jun 03, 2026 - 04:46 PM (IST)
ਦਸੂਹਾ (ਝਾਵਰ)-ਵਿਆਹੁਤਾ ਔਰਤ ਨੇ ਆਪਣੇ ਪਤੀ ਅਤੇ ਨਨਾਣ ਵੱਲੋਂ ਤੰਗ ਪਰੇਸ਼ਾਨ ਕਰਨ 'ਤੇ ਕੋਈ ਨਸ਼ੀਲੀ ਚੀਜ਼ ਖਾ ਕੇ ਜੀਵਨਲੀਲਾ ਖ਼ਤਮ ਕਰ ਲਈ। ਇਸ ਸਬੰਧੀ ਥਾਣਾ ਮੁਖੀ ਦਸੂਹਾ ਇੰਸਪੈਕਟਰ ਹਰਪ੍ਰੇਮ ਸਿੰਘ ਅਤੇ ਜਾਂਚ ਅਧਿਕਾਰੀ ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਅਤੇ ਭਰਾ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਫੱਤੂ ਢੀਂਗਾ ਜ਼ਿਲ੍ਹਾ ਕਪੂਰਥਲਾ ਨੇ ਰੋਂਦੇ ਕੁਰਲਾਂਦਿਆਂ ਬਿਆਨ ਦਿੱਤਾ ਕਿ ਉਸ ਦੀ ਭੈਣ ਰਜਵੰਤ ਕੌਰ (47) ਦਾ ਵਿਆਹ ਦਿਲਬਾਗ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਕੱਤੋਵਾਲ ਦਸੂਹਾ ਨਾਲ ਹੋਇਆ ਸੀ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ ਪਰ ਪਰਿਵਾਰ ਵੱਲੋਂ ਉਸ ਤੋਂ ਕੁਝ ਸਮੇਂ ਬਾਅਦ ਉਸ ਦਾ ਵਿਆਹ ਉਸ ਦੇ ਹੀ ਭਰਾ ਯਾਦਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਕੱਤੋਵਾਲ ਦਸੂਹਾ ਨਾਲ ਕਰ ਦਿੱਤਾ ਪਰ ਉਕਤ ਯਾਦਵਿੰਦਰ ਸਿੰਘ ਅਤੇ ਉਸ ਦੀ ਭੈਣ ਜੋਤੀ ਪਤਨੀ ਕੁਲਵਿੰਦਰ ਸਿੰਘ ਨਿਵਾਸੀ ਕਾਲਾ ਝਿੰਗੜ ਉਸ ਦੀ ਭੈਣ ਨੂੰ ਤੰਗ ਪਰੇਸ਼ਾਨ ਅਤੇ ਕੁੱਟਮਾਰ ਕਰਨ ਲੱਗ ਪਏ।
ਇਹ ਵੀ ਪੜ੍ਹੋ: ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ਪਾਰਟੀ ਰਹੀ ਹੈ: ਰਵਨੀਤ ਬਿੱਟੂ
ਜ਼ਮੀਨ ਦਾ ਹਿੱਸਾ ਆਪਣੇ ਭਰਾ ਤੋਂ ਲਿਆਉਣ ਲਈ ਜਿੱਦ ਕਰਦੇ ਰਹੇ ਪਰ ਜਿਸ ਦਿਨ ਮੇਰੀ ਭੈਣ ਦੀ ਮੌਤ ਹੋਈ ਉਸ ਦਿਨ ਮੇਰੀ ਭੈਣ ਨੇ ਫੋਨ 'ਤੇ ਮੈਨੂੰ ਦੱਸਿਆ ਕਿ ਮੈਂ ਬਹੁਤ ਪਰੇਸ਼ਾਨ ਹਾਂ ਮੇਰੀ ਬਹੁਤ ਕੁੱਟਮਾਰ ਕੀਤੀ ਹੈ ਅਤੇ ਇਹ ਜ਼ਮੀਨ ਦਾ ਹਿੱਸਾ ਲਿਆਉਣ ਲਈ ਮੈਨੂੰ ਬਹੁਤ ਪਰੇਸ਼ਾਨ ਕਰ ਰਹੇ ਹਨ ਅਤੇ ਇਹ ਕਹਿ ਰਹੇ ਹਨ ਕਿ ਤੂੰ ਜੇਕਰ ਜ਼ਮੀਨ ਨਹੀਂ ਲਿਆਉਣੀ ਤਾਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਮਰ ਜਾ। ਇਸ ਤੋਂ ਬਾਅਦ ਮੇਰੀ ਭੈਣ ਨੇ ਪਰੇਸ਼ਾਨੀ ਹਾਲਤ 'ਚ ਕੋਈ ਜ਼ਹਿਰੀਲੀ ਚੀਜ਼ ਖਾ ਲਈ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਸ ਦੀ ਭੈਣ ਦੀ ਮੌਤ ਹੋ ਗਈ। ਇਸ ਸਬੰਧੀ ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਯਾਦਵਿੰਦਰ ਸਿੰਘ ਅਤੇ ਉਸ ਦੀ ਭੈਣ ਜੋਤੀ ਦੇ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ ਘਰ, ਦਰਾਣੀ-ਜਠਾਣੀ ਦੀ ਇਕੱਠਿਆਂ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
