ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤਾ ਅਜਿਹਾ ਕਾਰਾ, ਜਿਸ ਨੂੰ ਵੇਖ ਮਾਪਿਆਂ ਦੇ ਉੱਡੇ ਹੋਸ਼

Friday, Sep 04, 2020 - 10:49 PM (IST)

ਜਲੰਧਰ (ਮਹੇਸ਼)— ਥਾਣਾ ਸਦਰ ਦੇ ਅਧੀਨ ਪੈਂਦੇ ਪਿੰਡ ਧੀਣਾ ਵਾਸੀ 29 ਸਾਲ ਦੀ ਵਿਆਹੁਤਾ ਨੇ ਆਪਣੇ ਪੇਕੇ ਘਰ 'ਚ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ। ਮ੍ਰਿਤਕਾ ਦੀ ਪਛਾਣ ਰਜਨੀ ਪੁੱਤਰੀ ਜੋਗਿੰਦਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਗੋਰਖਧੰਦੇ ਦਾ ਪਰਦਾਫਾਸ਼, ਬਿਆਸ ਦਰਿਆ ਦੇ ਟਾਪੂ ਤੋਂ ਵੱਡੀ ਮਾਤਰਾ 'ਚ ਲਾਹਣ ਦਾ ਜਖ਼ੀਰਾ ਬਰਾਮਦ

ਉਸ ਦੀ ਮੌਤ ਨਾਲ 2 ਬੱਚਿਆਂ ਦੇ ਸਿਰ ਤੋਂ ਮਾਂ ਦਾ ਸਾਇਆ ਉੱਠ ਗਿਆ। ਐੱਸ. ਐੱਚ. ਓ. ਸਦਰ ਕਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਹਰਜੀਤ ਕੁਮਾਰ ਵਾਸੀ ਪਿੰਡ ਧੀਣਾ ਨੇ ਪੁਲਸ ਨੂੰ ਬਿਆਨ ਦਿੱਤੇ ਹਨ ਕਿ ਉਸ ਦੀ ਭੈਣ ਰਜਨੀ ਨੇ ਆਪਣੇ ਪਤੀ ਮਨਜੀਤ ਸਿੰਘ, ਸਹੁਰਾ ਦੇਸ ਰਾਜ ਅਤੇ ਸੱਸ ਜੋਗਿੰਦਰ ਕੌਰ ਤਿੰਨੋਂ ਵਾਸੀ ਪਿੰਡ ਟੌਸਾ, ਤਹਿਸੀਲ ਬਲਾਚੌਰ ਜ਼ਿਲ੍ਹਾ ਨਵਾਂਸ਼ਹਿਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਹੈ, ਜਿਸ ਕਾਰਨ ਤਿੰਨਾਂ ਖ਼ਿਲਾਫ਼ ਥਾਣਾ ਸਦਰ 'ਚ ਰਜਨੀ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਨੂੰ ਲੈ ਕੇ 306 ਅਤੇ 34 ਆਈ. ਪੀ. ਸੀ. ਦੇ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਜਿਸ ਨਾਲ ਖਾਧੀਆਂ ਜਿਊਣ ਮਰਨ ਦੀਆਂ ਕਸਮਾਂ, ਉਸੇ ਨੇ ਹੀ ਦਿੱਤੀ ਰੂਹ ਕੰਬਾਊ ਮੌਤ (ਤਸਵੀਰਾਂ)

7 ਸਾਲ ਪਹਿਲਾਂ ਹੋਇਆ ਸੀ ਵਿਆਹ
ਹਰਜੀਤ ਕੁਮਾਰ ਨੇ ਦੱਸਿਆ ਕਿ ਉਸ ਦੀ ਭੈਣ ਰਜਨੀ ਦਾ ਵਿਆਹ ਕਰੀਬ 7 ਸਾਲ ਪਹਿਲਾਂ ਮਨਜੀਤ ਸਿੰਘ ਨਾਲ ਹੋਇਆ ਸੀ, ਜਿਸ ਦੇ ਬਾਅਦ ਉਸ ਨੇ ਬੇਟੀ ਪ੍ਰਭਜੋਤ (6) ਅਤੇ ਬੇਟਾ 6 ਸਹਿਜ (2) ਨੂੰ ਜਨਮ ਦਿੱਤਾ। ਹਰਜੀਤ ਨੇ ਦੱਸਿਆ ਕਿ ਵਿਆਹ ਦੇ ਬਾਅਦ ਹੀ ਉਸ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਕਾਫ਼ੀ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ ਉਸ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਵੀ ਕਰਦੇ ਸਨ, ਜਿਸ ਕਾਰਨ ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੇਕੇ ਘਰ ਪਿੰਡ ਧੀਣਾ 'ਚ ਰਹਿ ਰਹੀ ਸੀ। ਉਸ ਨੇ ਕਿਹਾ ਕਿ ਉਹ ਆਪਣੇ ਪਤੀ, ਸੱਸ ਅਤੇ ਸਹੁਰੇ ਵੱਲੋਂ ਉਸ ਨੂੰ ਤੰਗ ਕਰਨ ਸਬੰਧੀ ਅਕਸਰ ਦੱਸਦੀ ਰਹਿੰਦੀ ਸੀ।

ਇਹ ਵੀ ਪੜ੍ਹੋ : ਕੇਜਰੀਵਾਲ 'ਤੇ ਭੜਕੇ ਕੈਪਟਨ ਅਮਰਿੰਦਰ ਸਿੰਘ, ਪੰਜਾਬ ਤੋਂ ਦੂਰ ਰਹਿਣ ਦੀ ਦਿੱਤੀ ਨਸੀਹਤ

ਐੱਸ. ਐੱਚ. ਓ. ਕਮਲਜੀਤ ਸਿੰਘ ਨੇ ਕਿਹਾ ਕਿ ਪੁਲਸ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੇਡ ਕਰ ਰਹੀ ਹੈ ਅਤੇ ਮ੍ਰਿਤਕਾ ਰਜਨੀ ਦਾ ਸ਼ੁੱਕਰਵਾਰ ਨੂੰ ਸਵੇਰੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾ ਕੇ ਉਸ ਦੀ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਵਿਆਹ ਦਾ ਝਾਂਸਾ ਦੇ ਕੇ ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਬੇਸ਼ਰਮੀ ਦੀਆਂ ਕੀਤੀਆਂ ਹੱਦਾਂ ਪਾਰ


shivani attri

Content Editor

Related News