ਪਤੀ ਨਾਲ ਝਗੜਾ ਕਰਨ ਤੋਂ ਬਾਅਦ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Wednesday, Sep 23, 2020 - 04:09 PM (IST)

ਪਤੀ ਨਾਲ ਝਗੜਾ ਕਰਨ ਤੋਂ ਬਾਅਦ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜਲੰਧਰ (ਸੁਧੀਰ)— ਸਥਾਨਕ ਰਸਤਾ ਮੁਹੱਲਾ 'ਚ ਇਕ ਜਨਾਨੀ ਨੇ ਸ਼ੱਕੀ ਹਾਲਾਤ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੇ ਪਿੱਛੇ ਘਰੇਲੂ ਵਿਵਾਦ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਥਾਣਾ ਨੰਬਰ 3 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਔਰਤ ਦੀ ਪਛਾਣ ਆਸਿਦਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ

PunjabKesari

ਥਾਣਾ ਨੰਬਰ 3 ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਲਤੀਫ ਨਿਵਾਸੀ ਪਿੰਡ ਬਹਿਰਾਮਪੁਰ, ਜ਼ਿਲਾ ਲਖੀਮਪੁਰਾ (ਯੂ. ਪੀ.) ਹਾਲ ਨਿਵਾਸੀ ਰਸਤਾ ਮੁਹੱਲਾ ਨੇ ਦੱਸਿਆ ਕਿ ਉਸ ਦਾ 3 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਇਥੇ ਇਕ ਫੈਕਟਰੀ 'ਚ ਸਿਲਾਈ ਦਾ ਕੰਮ ਕਰਦਾ ਹੈ। ਉਸ ਨੇ ਆਪਣੇ ਮਾਂ-ਬਾਪ ਨੂੰ ਪਿੰਡ ਪੈਸੇ ਭੇਜਣੇ ਸਨ, ਜਿਸ ਦਾ ਉਸ ਦੀ ਪਤਨੀ ਨੇ ਵਿਰੋਧ ਕੀਤਾ ਸੀ। ਇਸੇ ਗੱਲ ਨੂੰ ਲੈ ਕੇ ਦੋਹਾਂ ਵਿਚਕਾਰ ਬਹਿਸ ਹੋ ਗਈ ਅਤੇ ਉਸ ਦੀ ਪਤਨੀ ਨੇ ਗੁੱਸੇ 'ਚ ਉਸ 'ਤੇ ਚਾਕੂ ਨਾਲ ਵਾਰ ਕਰਨ ਦੀ ਕੋਸ਼ਿਸ਼ ਵੀ ਕੀਤੀ। ਵਿਵਾਦ ਖ਼ਤਮ ਹੋਣ 'ਤੇ ਉਸ ਦੀ ਪਤਨੀ ਸਬਜ਼ੀ ਬਣਾਉਣ ਲੱਗ ਪਈ ਅਤੇ ਉਹ ਘਰੋਂ ਚਲਾ ਗਿਆ।

ਇਹ ਵੀ ਪੜ੍ਹੋ: ਪੁੱਤ ਬਣਿਆ ਕਪੁੱਤ, ਪੈਸਿਆਂ ਖਾਤਿਰ ਬਜ਼ੁਰਗ ਪਿਓ ਨੂੰ ਦਿੱਤੀ ਬੇਰਹਿਮ ਮੌਤ

ਲਤੀਫ ਨੇ ਦੱਸਿਆ ਕਿ ਕੁਝ ਦੇਰ ਬਾਅਦ ਕਿਸੇ ਨੇ ਉਸ ਨੂੰ ਸੂਚਨਾ ਦਿੱਤੀ ਕਿ ਉਸ ਦੀ ਪਤਨੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਹ ਮੌਕੇ 'ਤੇ ਪਹੁੰਚਿਆ ਅਤੇ ਘਟਨਾ ਸਬੰਧੀ ਪੁਲਸ ਨੂੰ ਸੂਚਨਾ ਦਿੱਤੀ। ਦੂਜੇ ਪਾਸੇ ਸੰਪਰਕ ਕਰਨ 'ਤੇ ਥਾਣਾ ਨੰਬਰ 3 ਦੇ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਦੇ ਆਉਣ 'ਤੇ ਬਿਆਨ ਕਲਮਬੱਧ ਕਰਨ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਰੋਲੀ ਕੁੜੀ ਦੀ ਪੱਤ, ਜਦ ਹੋਇਆ ਖੁਲਾਸਾ ਤਾਂ ਉੱਡੇ ਮਾਂ ਦੇ ਹੋਸ਼
ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ


author

shivani attri

Content Editor

Related News