ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਇਕ ਸਾਲ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ

Saturday, Sep 04, 2021 - 10:44 AM (IST)

ਜਲੰਧਰ (ਜ. ਬ.)-ਥਾਣਾ ਮਕਸੂਦਾਂ ਅਧੀਨ ਆਉਂਦੀ ਮੰਡ ਚੌਕੀ ਦੇ ਪਿੰਡ ਹੇਲਰਾਂ ’ਚ ਆਪਣੇ ਪੇਕੇ ਪਰਿਵਾਰ ਘਰ ਰਹਿ ਰਹੀ ਵਿਆਹੁਤਾ ਵੱਲੋਂ ਆਪਣੇ ਸਹੁਰੇ ਪਰਿਵਾਰ ਤੋਂ ਤੰਗ-ਪ੍ਰੇਸ਼ਾਨ ਹੋ ਕੇ ਆਪਣੀ ਜੀਵਨ-ਲੀਲਾ ਖ਼ਤਮ ਕਰ ਲਈ ਗਈ। ਇਸ ਸਬੰਧੀ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਵਿਆਹੁਤਾ ਵੱਲੋਂ ਸਲਫ਼ਾਸ ਦੀਆਂ ਗੋਲ਼ੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਅਧੀਨ ਉਸ ਦੀ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ: ਕਾਂਗਰਸ ਲੀਡਰਸ਼ਿਪ ਦੇ ਸਟੈਂਡ ਪਿੱਛੋਂ ਕੈਪਟਨ ਨਾਲ ਵੱਡੀ ਗਿਣਤੀ ’ਚ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਕੀਤੀ ਮੁਲਾਕਾਤ

ਉਨ੍ਹਾਂ ਦੱਸਿਆ ਕਿ ਮ੍ਰਿਤਕ ਲਵਪ੍ਰੀਤ ਕੌਰ ਦੀ ਮਾਂ ਰਣਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਸਹੁਰਾ ਭੋਲਾ ਰਾਮ, ਪਤੀ ਅਮਰਜੀਤ, ਸੱਸ ਮਹਿੰਦਰ ਕੌਰ ਅਤੇ ਦਿਓਰ ਰਵੀ ਵਿਰੁਧ ਧਾਰਾ 306, 34 ਆਈ. ਪੀ. ਸੀ. ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਵਿਆਹੁਤਾ ਲਵਪ੍ਰੀਤ ਕੌਰ ਦੀ ਮਾਂ ਨੇ ਬਿਆਨਾਂ ਵਿਚ ਲਿਖਵਾਇਆ ਹੈ ਕਿ ਇਕ ਸਾਲ ਪਹਿਲਾਂ ਉਸ ਦਾ ਅਮਰਜੀਤ ਵਾਸੀ ਪਿੰਡ ਕਾਲਾ ਸੰਘਿਆਂ ਨਾਲ ਵਿਆਹ ਹੋਇਆ ਸੀ, ਜੋਕਿ ਵਿਆਹ ਦੇ ਕੁਝ ਮਹੀਨੇ ਬਾਅਦ ਦੁਬਈ ਕੰਮ ਕਰਨ ਲਈ ਚਲਾ ਗਿਆ ਸੀ ਅਤੇ ਉਸ ਦੀ ਸੱਸ-ਸਹੁਰਾ ਅਤੇ ਦਿਓਰ, ਉਸ ਨੂੰ ਨਿੱਕੀ-ਨਿੱਕੀ ਗੱਲ ਤੋਂ ਤੰਗ-ਪ੍ਰੇਸ਼ਾਨ ਅਤੇ ਗਾਲੀ-ਗਲੋਚ ਕਰਦੇ ਰਹਿੰਦੇ ਸਨ। ਇਸ ਸਬੰਧੀ ਉਸ ਵੱਲੋਂ ਕਈ ਵਾਰ ਆਪਣੇ ਪਤੀ ਨੂੰ ਜਾਣੂ ਕਰਵਾਇਆ ਗਿਆ ਪਰ ਪਤੀ ਵੱਲੋਂ ਵੀ ਉਸ ਨੂੰ ਮੰਦਾ ਬੋਲਿਆ ਜਾਂਦਾ ਸੀ, ਜਿਸ ਸਬੰਧੀ ਉਨ੍ਹਾਂ ਦਾ ਕਈ ਵਾਰ ਪੰਚਾਇਤੀ ਫ਼ੈਸਲਾ ਵੀ ਹੋ ਚੁੱਕਾ ਹੈ।

ਇਹ ਵੀ ਪੜ੍ਹੋ:  ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਲਵਪ੍ਰੀਤ ਕੌਰ ਦੀ ਮਾਤਾ ਰਣਜੀਤ ਕੌਰ ਨੇ ਦੱਸਿਆ ਕਿ 29 ਅਗਸਤ ਨੂੰ ਲਵਪ੍ਰੀਤ ਆਪਣੇ ਸਹੁਰੇ ਪਰਿਵਾਰ ਨਾਲ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨ ’ਤੇ ਗਈ ਸੀ ਪਰ ਉਸ ਨੂੰ ਉੱਥੇ ਵੀ ਜ਼ਲੀਲ ਕੀਤਾ ਗਿਆ, ਜਿਸ ਸਬੰਧੀ ਉਸ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਅਤੇ ਜਦ ਉਹ ਉਸ ਦੇ ਸਹੁਰੇ-ਘਰ ਗਏ ਤਾਂ ਲਵਪ੍ਰੀਤ ਨੇ ਆਪਣੇ ਪੇਕੇ-ਘਰ ਜਾਣ ਦੀ ਜ਼ਿੱਦ ਕੀਤੀ, ਜਿਸ ਉਪਰੰਤ ਉਹ ਉਸ ਨੂੰ ਆਪਣੇ ਘਰ ਲੈ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਉੱਥੋਂ ਆ ਕੇ ਉਹ ਕਾਫ਼ੀ ਪ੍ਰੇਸ਼ਾਨ ਰਹਿੰਦੀ ਸੀ ਅਤੇ ਬੀਤੇ ਦਿਨੀਂ ਉਸ ਨੇ ਬਾਥਰੂਮ ਵਿਚ ਜਾ ਕੇ ਸਲਫ਼ਾਸ ਦੀਆਂ ਗੋਲ਼ੀਆਂ ਖਾ ਲਈਆਂ ਸਨ, ਜਿਸ ਨਾਲ ਉਸ ਦੀ ਹਾਲਤ ਗੰਭੀਰ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ, ਜਿੱਥੇ ਇਲਾਜ ਨੂੰ ਉਸ ਦੀ ਮੌਤ ਹੋ ਗਈ ।

ਇਹ ਵੀ ਪੜ੍ਹੋ: ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲੇ ਯਾਤਰੀਆਂ ਲਈ ਖ਼ੁਸ਼ਖ਼ਬਰੀ, ਹੁਣ ਰਾਤ ਨੂੰ ਇਸ ਟਾਈਮ ਵੀ ਮਿਲੇਗੀ ਬੱਸ ਸਰਵਿਸ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News