ਪਤੀ ਤੇ ਸਹੁਰੇ ਤੋਂ ਪਰੇਸ਼ਾਨ ਹੋ ਕੇ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਇਲਾਜ ਦੌਰਾਨ ਹੋਈ ਮੌਤ

09/30/2023 3:22:31 PM

ਕਪੂਰਥਲਾ (ਭੂਸ਼ਣ, ਮਲਹੋਤਰਾ)-ਆਪਣੇ ਪਤੀ ਅਤੇ ਸਹੁਰੇ ਤੋਂ ਦੁਖ਼ੀ ਹੋ ਕੇ ਇਕ ਔਰਤ ਨੇ ਜ਼ਹਿਰੀਲਾ ਪਦਾਰਥ ਨਿਕਲ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਮ੍ਰਿਤਕ ਮਹਿਲਾ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਪਤੀ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਜਾਣਕਾਰੀ ਅਨੁਸਾਰ ਸਰਬਜੀਤ ਕੌਰ ਪਤਨੀ ਮਤਲਬ ਸਿੰਘ ਵਾਸੀ ਰਾਜਪੁਰਾ ਜ਼ਿਲ੍ਹਾ ਪਟਿਆਲਾ ਨੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੂੰ ਆਪਣੀ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਦੀ ਬੇਟੀ ਹਰਜੀਤ ਕੌਰ ਦਾ ਵਿਆਹ ਕਰੀਬ 8 ਸਾਲ ਪਹਿਲਾਂ ਪਿੰਡ ਖਾਨਗਾਹ ਵਾਸੀ ਜਗਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਦੇ ਨਾਲ ਹੋਈ ਸੀ। ਉਸ ਦੀ ਬੇਟੀ ਇਕ ਪ੍ਰਾਈਵੇਟ ਸਕੂਲ ’ਚ ਨੌਕਰੀ ਕਰਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਦੀ ਸੀ ਪਰ ਇਸ ਦੇ ਬਾਵਜੂਦ ਉਸ ਦਾ ਪਤੀ ਜਗਜੀਤ ਸਿੰਘ ਉਸ ਨੂੰ ਲਗਾਤਾਰ ਤੰਗ ਪਰੇਸ਼ਾਨ ਕਰਦਾ ਸੀ। ਜਦੋਂ ਉਸ ਦੀ ਬੇਟੀ ਦਾ ਪਤੀ ਤੰਗ ਪਰੇਸ਼ਾਨ ਕਰਦਾ ਸੀ ਤਾਂ ਉਸ ਦਾ ਸਹੁਰਾ ਹਰਜਿੰਦਰ ਸਿੰਘ ਵੀ ਉਸ ਦੀ ਬੇਟੀ ਨੂੰ ਨਾਲ ਹੀ ਤੰਗ-ਪ੍ਰੇਸ਼ਾਨ ਕਰਦਾ ਸੀ, ਜਿਸ ਤੋਂ ਦੁਖ਼ੀ ਹੋ ਕੇ ਉਸ ਦੀ ਬੇਟੀ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ।

ਇਹ ਵੀ ਪੜ੍ਹੋ:  ਪੁਲਸ ਦੀ ਗੱਡੀ 'ਤੇ ਬੈਠ ਰੀਲ ਬਣਾਉਣ ਵਾਲੀ 'ਸ਼ੇਰ ਦੀ ਸ਼ੇਰਨੀ' ਆਈ ਕੈਮਰੇ ਸਾਹਮਣੇ, ਲੋਕਾਂ 'ਤੇ ਕੱਢੀ ਭੜਾਸ

ਸ਼ਿਕਾਇਤਕਰਤਾ ਮਹਿਲਾ ਨੇ ਦੱਸਿਆ ਕਿ ਉਸ ਦੀ ਬੇਟੀ ਇਕ ਪ੍ਰਾਈਵੇਟ ਸਕੂਲ ’ਚ ਨੌਕਰੀ ਕਰਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਦੀ ਸੀ ਪਰ ਇਸ ਦੇ ਬਾਵਜੂਦ ਵੀ ਉਸ ਦਾ ਪਤੀ ਜਗਜੀਤ ਸਿੰਘ ਉਸ ਨੂੰ ਅਕਸਰ ਤੰਗ ਪ੍ਰੇਸ਼ਾਨ ਕਰਦਾ ਸੀ। ਜਦੋਂ ਉਸ ਦਾ ਜਵਾਈ ਜਗਜੀਤ ਸਿੰਘ ਉਸ ਦੀ ਬੇਟੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਤਾਂ ਉਸ ਦਾ ਪਿਤਾ ਹਰਜਿੰਦਰ ਸਿੰਘ ਵੀ ਉਸ ਦੀ ਬੇਟੀ ਨੂੰ ਤੰਗ ਕਰਦਾ ਸੀ, ਜਿਸਦੇ ਕਾਰਨ ਉਸ ਦੀ ਬੇਟੀ ਕਾਫ਼ੀ ਪਰੇਸ਼ਾਨ ਰਹਿੰਦੀ ਸੀ।
ਇਸ ਦੌਰਾਨ ਉਸ ਨੂੰ ਬੀਤੀ ਰਾਤ ਪਿੰਡ ਖਾਨਗਾਹ ਤੋਂ ਫੋਨ ਆਇਆ ਕਿ ਉਸ ਦੀ ਬੇਟੀ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ ਅਤੇ ਉਹ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਜ਼ੇਰੇ ਇਲਾਜ ਹੈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਰਮਨ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕਾ ਹਰਜੀਤ ਕੌਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਲਾਸ਼ ਨੂੰ ਕਪੂਰਥਲਾ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਰੱਖਵਾ ਦਿੱਤਾ ਹੈ। ਉੱਥੇ ਹੀ ਮੁਲਜ਼ਮ ਪਤੀ ਜਗਜੀਤ ਸਿੰਘ ਅਤੇ ਉਸ ਦੇ ਪਿਤਾ ਹਰਜਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ:  ਜਲੰਧਰ ਵਿਖੇ ਹੋਟਲ 'ਚ ਮਚੀ ਹਫ਼ੜਾ-ਦਫ਼ੜੀ, ਕਮਰੇ ਦੇ ਅੰਦਰ ਦਾ ਮੰਜ਼ਰ ਵੇਖ ਸਟਾਫ਼ ਦੇ ਉੱਡੇ ਹੋਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News