ਫਗਵਾੜਾ ਵਿਖੇ ਸ਼ੱਕੀ ਹਾਲਾਤ ਵਿਚ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Wednesday, Apr 13, 2022 - 05:28 PM (IST)

ਫਗਵਾੜਾ ਵਿਖੇ ਸ਼ੱਕੀ ਹਾਲਾਤ ਵਿਚ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਫਗਵਾੜਾ (ਸੋਨੂੰ)- ਫਗਵਾੜਾ ਵਿਖੇ ਇਕ ਔਰਤ ਵੱਲੋਂ ਸ਼ੱਕੀ ਹਾਲਾਤ 'ਚ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਣ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਪਛਾਣ ਭੁਪਿੰਦਰ ਕੋਰ ਪਤਨੀ ਜਤਿੰਦਰ ਕੁਮਾਰ ਵਾਸੀ ਪਿੰਡ ਖਾਟੀ ਵੱਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖਾਟੀ ਵਿਖੇ ਇਕ ਔਰਤ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।  ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਾਰੀ ਜਾਣਕਾਰੀ ਹਾਸਲ ਕੀਤੀ। 

ਇਹ ਵੀ ਪੜ੍ਹੋ: ਕੱਪੜਾ ਵਪਾਰੀ ਨੇ ਪਹਿਲਾਂ ਪਿਆਰ ਦੇ ਜਾਲ 'ਚ ਫਸਾ ਕੁੜੀ ਦੀ ਬਣਾਈ ਅਸ਼ਲੀਲ ਵੀਡੀਓ, ਫਿਰ ਕੀਤਾ ਇਹ ਕਾਰਾ

PunjabKesari

ਉਨ੍ਹਾਂ ਕਿਹਾ ਕਿ ਮ੍ਰਿਤਕ ਔਰਤ ਨੇ ਫਾਹਾ ਕਿਉਂ ਲਿਆ ਫਿਲਹਾਲ ਇਸ ਬਾਰੇ ਸਹੀ ਜਾਣਕਾਰੀ ਤਾਂ ਅਜੇ ਤੱਕ ਨਹੀਂ ਮਿਲੀ ਪਰ ਪੁਲਸ ਵੱਲੋਂ ਜਾਂਚ ਕਰ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਲਾਸ਼ ਨੂੰ ਵਾਰਸਾ ਦੇ ਹਵਾਲੇ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਵਿਸਾਖੀ ਮੌਕੇ ਸਜਿਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੰਗਤ ਹੋ ਰਹੀ ਨਤਮਸਤਕ, ਵੇਖੋ ਅਲੌਕਿਕ ਨਜ਼ਾਰਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News