ਨਸ਼ਾ ਵੇਚਣ ਦੇ ਮਾਮਲਿਆਂ ’ਚ ਨਾਮਜ਼ਦ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕਸ਼ੀ

07/16/2022 10:19:54 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ)- ਟਾਂਡਾ ਸ਼ਹਿਰ ਵਾਰਡ ਨੰਬਰ 4 ਦਸ਼ਮੇਸ਼ ਨਗਰ ਵਿਖੇ ਇਕ ਗੈਰੇਜ਼ ਵਿਚ ਗਾਡਰ ਨਾਲ ਫਾਹੇ ਨਾਲ ਲਟਕਦੀ ਔਰਤ ਦੀ ਲਾਸ਼ ਮਿਲੀ ਹੈ। ਮ੍ਰਿਤਕ ਔਰਤ ਦੀ ਪਛਾਣ ਕੁਲਜੀਤ ਕੌਰ ਪਤਨੀ ਵਿਜੈ ਕੁਮਾਰ ਵਾਸੀ ਚੰਡੀਗੜ੍ਹ ਕਾਲੋਨੀ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਥਾਣਾ ਮੁਖੀ ਟਾਂਡਾ ਉਂਕਾਰ ਸਿੰਘ ਬਰਾੜ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਪੁਲਸ ਨੇ ਮ੍ਰਿਤਕ ਔਰਤ ਦੇ ਜੀਜਾ ਲਾਡੀ ਪੁੱਤਰ ਗੁਰਦੇਵ ਵਾਸੀ ਜੋਹਲਾਂ ਦੇ ਬਿਆਨ ਦੇ ਆਧਾਰ ’ਤੇ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਮੁੜ ਫਟਿਆ 'ਕੋਰੋਨਾ' ਬੰਬ, 50 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਕਾਲੋਨੀ ਵਾਸੀ ਕੁਲਜੀਤ ਕੌਰ ਅੱਜਕਲ੍ਹ ਆਪਣੇ ਸਾਥੀ ਮਿਠੁੱਨ ਨਾਲ ਦਸ਼ਮੇਸ਼ ਨਗਰ ਵਿਚ ਇਕ ਕਿਰਾਏ ਦੇ ਗੈਰੇਜ ’ਚ ਰਹਿੰਦੀ ਸੀ। ਫਿਲਹਾਲ ਇਸ ਗੱਲ ਦਾ ਪਤਾ ਨਹੀਂ ਲੱਗ ਪਾਇਆ ਹੈ ਕਿ ਔਰਤ ਨੇ ਖ਼ੁਦਕੁਸ਼ੀ ਕਿਹੜੇ ਹਾਲਾਤ ਵਿਚ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦੇ ਖ਼ਿਲਾਫ਼ ਨਸ਼ਾ ਵੇਚਣ ਦੇ ਕਈ ਮਾਮਲੇ ਦਰਜ ਸਨ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ:ਸ਼ਰਾਬ ਦੇ ਨਸ਼ੇ 'ਚ ਪਤਨੀ ਦੇ ਢਿੱਡ 'ਚ ਮਾਰੀ ਲੱਤ, ਗੁੱਸੇ 'ਚ ਆ ਕੇ ਪਤਨੀ ਨੇ ਕਤਲ ਕੀਤਾ ਪਤੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


shivani attri

Content Editor

Related News