ਬਲਾਚੌਰ ''ਚ ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਮੌਤ, ਪਰਿਵਾਰ ਨੇ ਸਹੁਰਿਆਂ ''ਤੇ ਲਾਏ ਗੰਭੀਰ ਇਲਜ਼ਾਮ

Sunday, Dec 26, 2021 - 05:18 PM (IST)

ਬਲਾਚੌਰ ''ਚ ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਮੌਤ, ਪਰਿਵਾਰ ਨੇ ਸਹੁਰਿਆਂ ''ਤੇ ਲਾਏ ਗੰਭੀਰ ਇਲਜ਼ਾਮ

ਬਲਾਚੌਰ (ਕਟਾਰੀਆ)-ਪਿੰਡ ਰੱਕੜਾਂ ਢਾਹਾ ਦੀ ਇਕ ਵਿਆਹੁਤਾ ਜਿਹੜੀ ਕਿ ਲਾਗਲੇ ਪਿੰਡ ਬਛੌੜੀ ਵਿਖੇ ਅਰਸਾ ਕਰੀਬ 6 ਸਾਲ ਪਹਿਲਾਂ ਵਿਆਹੀ ਹੋਈ ਸੀ, ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਮਾਮਲੇ ਵਿਚ ਕੁੜੀ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਸਦਰ ਬਲਾਚੌਰ ਵਿਚ ਉਸ ਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਤਵਿੰਦਰ ਕੌਰ ਪੁੱਤਰੀ ਕੇਵਲ ਸਿੰਘ ਦਾ ਵਿਆਹ ਪਿੰਡ ਬਛੌੜੀ ਦੇ ਵਸਨੀਕ ਬਖਸ਼ੀਸ਼ ਸਿੰਘ ਪੁੱਤਰ ਸਵ. ਪ੍ਰਕਾਸ਼ ਰਾਮ ਨਾਲ ਹੋਇਆ ਸੀ। ਮ੍ਰਿਤਕਾ ਦਾ ਪਤੀ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਤਰਸ ਦੇ ਆਧਾਰ ’ਤੇ ਵੈਟਨਰੀ ਮਹਿਕਮੇ ਵਿਚ ਮਿਲੀ ਨੌਕਰੀ ਕਰਦਾ ਸੀ। ਮ੍ਰਿਤਕਾ ਦਾ ਇਕ ਪੁੱਤਰ ਜਿਸ ਦੀ ਉਮਰ ਕਰੀਬ ਪੰਜ ਸਾਲ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦਾ ਮਜੀਠੀਆ ’ਤੇ ਸ਼ਬਦੀ ਹਮਲਾ, ਕਿਹਾ-ਉਦੋਂ ਤੱਕ ਚੁੱਪ ਨਹੀਂ ਬੈਠਾਂਗਾ ਜਦੋਂ ਤੱਕ ਗ੍ਰਿਫ਼ਤਾਰੀ ਨਹੀਂ ਹੁੰਦੀ

ਮੌਕੇ ਤੋਂ ਪ੍ਰਾਪਤ ਹੋਈ ਸੂਚਨਾ ਅਨੁਸਾਰ ਪਿਛਲੇ ਕਾਫ਼ੀ ਸਮੇਂ ਤੋਂ ਘਰ ਵਿਚ ਚੱਲ ਰਹੇ ਘਰੇਲੂ ਕਲੇਸ਼ ਕਾਰਨ ਇਸ ਵਿਆਹੁਤਾ ਔਰਤ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਪਰ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਵਿਚ ਉਨ੍ਹਾਂ ਦੀ ਲੜਕੀ ਉੱਪਰ ਸਹੁਰਾ ਪਰਿਵਾਰਕ ਮੈਂਬਰਾਂ ਵੱਲੋਂ ਕੀਤੇ ਜ਼ੁਲਮ ਉਪਰੰਤ ਉਸ ਦੀ ਮੌਤ ਹੋ ਜਾਣ ਉਪਰੰਤ ਇਸ ਨੂੰ ਬਾਅਦ ਵਿਚ ਖ਼ੁਦਕੁਸ਼ੀ ਦਾ ਡਰਾਮਾ ਰਚਾਏ ਜਾਣ ਦਾ ਦੋਸ਼ ਲਗਾਇਆ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕਾ ਦੇ ਪਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਦੇ ਪਤੀ ਅਤੇ ਉਸ ਦੀ ਸੱਸ ਨੂੰ ਪੁਲਸ ਹਿਰਾਸਤ ਵਿਚ ਲੈਣ ਉਪਰੰਤ ਪੁਲਸ ਵੱਲੋਂ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ।

ਇਹ ਵੀ ਪੜ੍ਹੋ: ਰੰਧਾਵਾ ਦਾ ਕੇਜਰੀਵਾਲ ’ਤੇ ਵੱਡਾ ਹਮਲਾ, ਕਿਹਾ-ਤੁਸੀਂ ਕਦੋਂ ਤੋਂ ਡਰੱਗ ਦੇ ਦੋਸ਼ੀ ਨੂੰ ‘ਜੀ-ਜੀ’ ਕਹਿਣਾ ਸ਼ੁਰੂ ਕੀਤੈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News