ਪਿੰਡ ਟਾਹਲੀ ਵਿਖੇ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਮਾਪੇ ਬੋਲੇ-ਸਹੁਰਿਆਂ ਨੇ ਮਾਰ ਦਿੱਤੀ ਸਾਡੀ ਧੀ

Saturday, Nov 06, 2021 - 05:34 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ, ਮੋਮੀ, ਪੱਪੂ)- ਪਿੰਡ ਟਾਹਲੀ ਵਿਖੇ ਅੱਜ ਸਵੇਰੇ ਸ਼ੱਕੀ ਹਾਲਾਤ ਵਿਚ ਵਿਆਹੁਤਾ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਈ ਔਰਤ ਦੇ ਮਾਤਾ-ਪਿਤਾ ਨੇ ਉਸ ਦੇ ਸਹੁਰੇ ਪਰਿਵਾਰ 'ਤੇ ਕਤਲ ਦਾ ਦੋਸ਼ ਲਗਾਉਂਦੇ ਹੋਏ ਟਾਂਡਾ ਆ ਕੇ ਹਾਈਵੇਅ ਜਾਮ ਕਰ ਦਿੱਤਾ ਅਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਬਾਅਦ ਦੁਪਹਿਰ ਹਾਈਵੇਅ ਨੂੰ ਕਾਫ਼ੀ ਸਮਾਂ ਜਾਮ ਕਰਨ ਤੋਂ ਬਾਅਦ ਮਾਮਲਾ ਦਰਜ ਹੋਣ ਤੋਂ ਬਾਅਦ ਜਾਮ ਖੋਲ੍ਹਿਆ ਗਿਆ। 

PunjabKesari

ਕੀ ਹੈ ਮਾਮਲਾ 
ਸਵੇਰੇ ਪਿੰਡ ਟਾਹਲੀ ਵਿਖੇ ਔਰਤ ਹਰਜਿੰਦਰ ਕੌਰ ਦੀ ਮੌਤ ਹੋਣ ਦੀ ਸੂਚਨਾ ਮਿਲਦੇ ਹੀ ਉਸ ਦੇ ਪਿਤਾ ਸ਼ੰਕਰ ਸਿੰਘ, ਮਾਤਾ ਕੁਲਵਿੰਦਰ ਕੌਰ ਵਾਸੀ ਬਹਾਦਰ (ਪੁਰਾਣਾ ਸ਼ਾਲਾ) ਗੁਰਦਾਸਪੁਰ ਅਤੇ ਹੋਰ ਰਿਸ਼ਤੇਦਾਰ ਪਿੰਡ ਟਾਹਲੀ ਵਿਖੇ ਪੁੱਜੇ। ਉਨ੍ਹਾਂ ਦੋਸ਼ ਲਾਇਆ ਕਿ ਉਸ ਦੀ ਲੜਕੀ ਨੂੰ ਸਹੁਰਿਆਂ ਨੇ ਮਾਰ ਦਿੱਤਾ ਹੈ। ਹੰਗਾਮੇ ਦਰਮਿਆਨ ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮ੍ਰਿਤਕ ਔਰਤ ਦੇ ਰਿਸ਼ਤੇਦਾਰ ਅਤੇ ਉਸ ਦੇ ਪਿੰਡ ਦੇ ਹੋਰ ਲੋਕ ਹਰਜਿੰਦਰ ਦੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਟਾਂਡਾ ਆ ਗਏ ਅਤੇ ਲਾਸ਼ ਨੂੰ ਦਾਰਾਪੁਰ ਬਾਈਪਾਸ 'ਤੇ ਗੱਡੀ 'ਚ ਰੱਖ ਕੇ ਹਾਈਵੇਅ 'ਤੇ ਜਾਮ ਲਗਾ ਦਿੱਤਾ। 

ਇਹ ਵੀ ਪੜ੍ਹੋ: ਸ੍ਰੀ ਚਮਕੌਰ ਸਾਹਿਬ ਪੁੱਜੇ CM ਚੰਨੀ ਬੋਲੇ, ਇੰਨੀ ਖ਼ੁਸ਼ੀ ਮੈਨੂੰ ਮੁੱਖ ਮੰਤਰੀ ਬਣਨ 'ਤੇ ਨਹੀਂ ਹੋਈ ਜਿੰਨੀ ਅੱਜ ਹੋਈ

PunjabKesari

ਲੰਮੇ ਜਾਮ ਤੋਂ ਬਾਅਦ ਜਦੋਂ ਪੁਲਸ ਨੇ ਕੇਸ ਦਰਜ ਕੀਤਾ ਤਾਂ ਉਨ੍ਹਾਂ ਜਾਮ ਨੂੰ ਖੋਲ੍ਹ ਦਿੱਤਾ। ਟਾਂਡਾ ਪੁਲਸ ਨੇ ਮ੍ਰਿਤਕ ਔਰਤ ਦੇ ਪਿਤਾ ਜਸਵੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਜਗਮੀਤ ਸਿੰਘ ਪੁੱਤਰ ਬਲਬੀਰ ਸਿੰਘ, ਸੱਸ ਸੁਰਜੀਤ ਕੌਰ, ਦਿਉਰ ਰਣਜੀਤ ਸਿੰਘ ਰਾਜਾ ਵਾਸੀ ਟਾਹਲੀ ਅਤੇ ਨਿਸ਼ਾਨ ਸਿੰਘ  ਰਿੰਕੂ ਪੁੱਤਰ ਗੁਰਬਖਸ਼ ਸਿੰਘ ਵਾਸੀ ਮਿਆਣੀ ਖ਼ਿਲਾਫ਼ ਮਾਮਲਾ ਦਰਜ ਕੀਤਾ।  

ਇਹ ਵੀ ਪੜ੍ਹੋ: ਜਦੋਂ ਪੈਸੇ ਮੰਗ ਕੀਤਾ ਜਵਾਈ ਦਾ ਸਸਕਾਰ ਤੇ ਫੁੱਲ ਚੁਗਣ ਤੋਂ ਪਹਿਲਾਂ ਦੇਣੀ ਪਈ ਰਿਸ਼ਵਤ, ਜਾਣੋ ਪੂਰਾ ਮਾਮਲਾ

PunjabKesari

ਵਿਆਹੁਤਾ ਦਾ 2015 ਵਿਚ ਹੋਇਆ ਸੀ ਵਿਆਹ
ਜਸਵੰਤ ਸਿੰਘ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ 2015 ਵਿੱਚ ਜਗਮੀਤ ਨਾਲ ਹੋਇਆ ਸੀ ਅਤੇ ਬਾਅਦ ਵਿੱਚ ਸ਼ਰਾਬ ਦੇ ਆਦੀ ਜਗਮੀਤ ਨੇ ਦਾਜ ਲਈ ਉਸ ਦੀ ਲੜਕੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ। ਅੱਜ ਸਵੇਰੇ ਉਸ ਦੀ ਲੜਕੀ ਦਾ ਵੀ ਫੋਨ ਆਇਆ ਕਿ ਉਕਤ ਮੁਲਜ਼ਮ ਉਸ ਦੀ ਕੁੱਟਮਾਰ ਕਰ ਰਹੇ ਹਨ। ਬਾਅਦ ਵਿਚ ਉਸ ਨੂੰ ਫੋਨ ਆਇਆ ਕਿ ਉਕਤ ਮੁਲਜ਼ਮਾਂ ਨੇ ਹਰਜਿੰਦਰ ਦਾ ਕਤਲ ਕਰ ਦਿੱਤਾ ਹੈ। ਜਸਵੰਤ ਸਿੰਘ ਨੇ ਦੋਸ਼ ਲਾਇਆ ਕਿ ਉਸ ਦੀ ਧੀ ਦੇ ਕਤਲ ਪਿੱਛੇ ਅਮਰੀਕਾ ਰਹਿੰਦੇ ਉਸ ਦੇ ਦਿਉਰ ਰਣਜੀਤ ਸਿੰਘ ਰਾਜਾ ਦੀ ਸ਼ਹਿ ਹੈ। ਥਾਣਾ ਮੁਖੀ ਟਾਂਡਾ ਦੇ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕਪੂਰਥਲਾ: ਪਤਨੀ ਦੇ ਪ੍ਰੇਮ-ਸੰਬੰਧਾਂ ਨੇ ਉਜਾੜਿਆ ਹੱਸਦਾ-ਵੱਸਦਾ ਘਰ, ਪਤੀ ਨੇ ਲਾਇਆ ਮੌਤ ਨੂੰ ਗਲੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News