ਕਹਿਰ ਓ ਰੱਬਾ! ਪੰਜਾਬ ''ਚ ਮਾਸੂਮ ਸਮੇਤ ਔਰਤ ਨੇ ਖ਼ੁਦ ਨੂੰ ਲਾਈ ਅੱਗ, ਤੜਫ਼-ਤੜਫ਼ ਕੇ ਦੋਹਾਂ ਦੀ ਹੋਈ ਮੌਤ
Friday, Aug 01, 2025 - 02:22 PM (IST)

ਕਾਲਾ ਸੰਘਿਆਂ (ਨਿੱਝਰ)- ਕਾਲਾ ਸੰਘਿਆਂ ਤੋਂ ਵੱਡੀ ਘਟਨਾ ਹੋਣ ਦੀ ਖ਼ਬਰ ਸਾਹਮਣਏ ਆਈ ਹੈ। ਕਾਲਾ ਸੰਘਿਆਂ ਰੋਡ ’ਤੇ ਸਥਿਤ ਇਕ ਘਰ ’ਚ ਔਰਤ ਨੇ 3 ਸਾਲਾ ਬੱਚੇ ਸਮੇਤ ਅੱਗ ਲਾ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਪ੍ਰੀਤੀ (26) ਪਤਨੀ ਤਰਲੋਚਨ ਸਿੰਘ ਉਰਫ਼ ਸੰਨੀ ਵਾਸੀ ਕਾਲਾ ਸੰਘਿਆਂ ਘਰ ਦੇ ਉੱਪਰ ਬਣੇ ਕਮਰੇ ਵਿਚ ਆਪਣੇ 3 ਸਾਲਾ ਬੱਚੇ ਪਰਵਿੰਦਰ ਸਿੰਘ ਨਾਲ ਰਹਿ ਰਹੀ ਸੀ ਅਤੇ ਉਸ ਦਾ ਪਤੀ ਕਰੀਬ 2 ਸਾਲਾਂ ਤੋਂ ਦੁਬਈ ਗਿਆ ਹੋਇਆ ਸੀ। ਉਕਤ ਔਰਤ ਨੇ ਬਾਅਦ ਦੁਪਹਿਰ ਆਪਣੇ ਬੱਚੇ ਸਮੇਤ ਖ਼ੁਦ ਨੂੰ ਅੱਗ ਦੇ ਹਵਾਲੇ ਕਰ ਦਿੱਤਾ, ਜਿਸ ਦੌਰਾਨ ਪ੍ਰੀਤੀ ਦੀ ਮੌਕੇ ’ਤੇ ਮੌਤ ਹੋ ਗਈ। ਇਸੇ ਦੌਰਾਨ ਅੱਗ ਨਾਲ ਬੁਰੀ ਤਰ੍ਹਾਂ ਝੁਲਸੇ ਬੱਚੇ ਨੂੰ ਕਾਲਾ ਸੰਘਿਆਂ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਪਾਣੀ 'ਚ ਡੁੱਬਿਆ ਇਹ ਪੁਲ, ਖੜ੍ਹੀ ਹੋਈ ਵੱਡੀ ਮੁਸੀਬਤ
ਘਟਨਾ ਦੀ ਸੂਚਨਾ ਮਿਲਣ 'ਤੇ ਚੌਂਕੀ ਇੰਚਾਰਜ ਕਾਲਾ ਸੰਘਿਆਂ ਏ. ਐੱਸ. ਆਈ. ਅਮਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਆ ਕੇ ਜਾਂਚ ਸ਼ੁਰੂ ਕੀਤੀ। ਇਸ ਦੌਰਾਨ ਥਾਣਾ ਸਦਰ ਕਪੂਰਥਲਾ ਦੇ ਥਾਣਾ ਮੁਖੀ ਇੰਸਪੈਕਟਰ ਪ੍ਰਭਜੋਤ ਕੌਰ ਵੀ ਮੌਕੇ 'ਤੇ ਪਹੁੰਚੇ। ਪੁਲਸ ਨੇ ਦੱਸਿਆ ਕਿ ਮ੍ਰਿਤਕ ਪ੍ਰੀਤੀ ਦੇ ਪਿਤਾ ਅਮਰੀਕ ਸਿੰਘ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ ਅਤੇ ਦੋਵੇਂ ਲਾਸ਼ਾਂ ਨੂੰ ਪੁਲਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਨੇ ਇਸ ਘਟਨਾ ਲਈ ਮ੍ਰਿਤਕ ਦੇ ਪਤੀ ਅਤੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਰਾਇਆ ਹੈ, ਜਿਸ ਦੇ ਸੰਬੰਧ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਹਾਦਸਾ! ਥਾਰ 'ਚ ਸਵਾਰ ਦੋ ਜਿਗਰੀ ਦੋਸਤਾਂ ਦੀ ਇਕੱਠਿਆਂ ਹੋਈ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e