ਸਹੁਰੇ ਤੋਂ ਤੰਗ ਨੂੰਹ ਨੇ ਚੁੱਕਿਆ ਖੌਫਨਾਕ ਕਦਮ, ਗੋਤਾਖੋਰਾਂ ਨੇ ਬਚਾਇਆ

Thursday, Jun 25, 2020 - 10:16 AM (IST)

ਸਹੁਰੇ ਤੋਂ ਤੰਗ ਨੂੰਹ ਨੇ ਚੁੱਕਿਆ ਖੌਫਨਾਕ ਕਦਮ, ਗੋਤਾਖੋਰਾਂ ਨੇ ਬਚਾਇਆ

ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਅਬਚਲ ਨਗਰ ਦੀ ਰਹਿਣ ਵਾਲੀ ਇਕ ਜਨਾਨੀ ਨੇ ਆਪਣੇ ਸਹੁਰੇ ਤੋਂ ਪਰੇਸ਼ਾਨ ਹੋ ਕੇ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ, ਜਿਸ ਨੂੰ ਗੋਤਾਖੋਰਾਂ ਨੇ ਬਚਾ ਲਿਆ। ਜਾਣਕਾਰੀ ਮੁਤਾਬਕ ਭੋਲੇ ਸ਼ੰਕਰ ਡਾਇਵਰਜ਼ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ਼ ਨੇ ਦੱਸਿਆ ਕਿ ਜਿਵੇਂ ਹੀ ਜਨਾਨੀ ਨੇ ਛਾਲ ਮਾਰੀ ਤਾਂ ਗੋਤਾਖੋਰਾਂ ਨੇ ਉਸ ਨੂੰ ਬਚਾ ਲਿਆ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਪੁਲਸ ਪਾਰਟੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਜਨਾਨੀ ਨੇ ਛਾਲ ਮਾਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਛੱਡਿਆ ਸੀ, ਜਿਸ 'ਚ ਸਹੁਰੇ ’ਤੇ ਕਈ ਗੰਭੀਰ ਦੋਸ਼ ਲਾਏ ਗਏ ਸਨ, ਜਿਨ੍ਹਾਂ ਦੀ ਪੁਲਸ ਜਾਂਚ ਕਰ ਰਹੀ ਹੈ।
 


author

Babita

Content Editor

Related News