ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕੇਂਦਰ 'ਚ ਕੰਮ ਕਰਵਾਉਣ ਆਈ ਔਰਤ ਨੂੰ ਨੌਜਵਾਨ ਨੇ ਕਿਰਚਾਂ ਨਾਲ ਵੱਢਿਆ

Tuesday, Apr 16, 2024 - 06:35 PM (IST)

ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕੇਂਦਰ 'ਚ ਕੰਮ ਕਰਵਾਉਣ ਆਈ ਔਰਤ ਨੂੰ ਨੌਜਵਾਨ ਨੇ ਕਿਰਚਾਂ ਨਾਲ ਵੱਢਿਆ

ਬਾਬਾ ਬਕਾਲਾ ਸਾਹਿਬ (ਵਿਸ਼ਵਜੀਤ ਸਿੰਘ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸੇਵਾ ਕੇਂਦਰ 'ਚ ਪ੍ਰਭਜੋਤ ਨਾਮ ਦੀ ਔਰਤ ਕੰਮ ਕਰਵਾਉਣ ਸਬੰਧੀ ਦਾਖ਼ਲ ਹੁੰਦੀ ਹੈ ਤਾਂ ਪਿਛਲੀ ਸਾਈਡ ਤੋਂ ਇੱਕ ਵਿਅਕਤੀ ਨੇ ਆਉਂਦੇ ਹੀ ਔਰਤ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।  ਇਸ ਦੌਰਾਨ ਸੇਵਾ ਕੇਂਦਰ ਅੰਦਰ ਚੀਕ-ਚਿਹਾੜਾ ਮੱਚ ਗਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਪ੍ਰਭਜੋਤ ਕੌਰ ਨੂੰ ਨੇੜਲੀ ਪੁਲਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਬਾਬਾ ਬਕਾਲਾ 'ਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਦਾ ਕਹਿਣਾ ਹੈ ਖੂਨ ਜ਼ਿਆਦਾ ਵਹਿ ਜਾਣ ਕਾਰਨ ਹਾਲਾਤ ਗੰਭੀਰ ਹੈ ਅਤੇ ਉਸ ਨੂੰ  ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੈਫ਼ਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਮਲਾਵਰ ਦਾ ਨਾਮ ਹਰਪ੍ਰੀਤ ਸਿੰਘ ਹੈ। 

ਇਹ ਵੀ ਪੜ੍ਹੋ- ਪਤੀ-ਪਤਨੀ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ, ਘਰ 'ਚ ਦਾਖਲ ਹੋਏ ਦਿੱਤਾ ਵਾਰਦਾਤ ਨੂੰ ਅੰਜਾਮਇਸ ਦੌਰਾਨ ਪੀੜਤਾ ਨੇ ਬਿਆਨ 'ਚ ਦੱਸਿਆ ਕਿ ਜਦੋਂ ਮੈਂ ਸੇਵਾ ਕੇਂਦਰ ਗਈ ਤਾਂ ਹਮਲਾਵਰ ਨੇ ਆਪਣੇ ਕੋਲ ਆਉਣ ਲਈ ਕਿਹਾ ਜਦੋਂ ਮੈਂ ਮਨਾ ਕਰ ਦਿੱਤਾ ਤਾਂ ਉਸ ਨੇ ਮੇਰੀ ਬਾਂਹ ਫੜ੍ਹ ਕੇ ਮੇਰੇ ਢਿੱਡ 'ਚ ਕਿਰਚਾਂ ਮਾਰ ਕੇ ਹਮਲਾ ਕਰ ਦਿੱਤਾ। ਪੀੜਤਾ ਨੇ ਦੱਸਿਆ ਕਿ ਮੈਂ ਹਰਪ੍ਰੀਤ ਕੋਲ ਟੈਟੂ ਬਣਾਉਣ ਦਾ ਕੰਮ ਸਿਖਦੀ ਸੀ ਅਤੇ ਅਸੀਂ ਰਿਲੇਸ਼ਨ 'ਚ ਆਏ ਸੀ।  ਉਸ ਨੇ ਦੱਸਿਆ ਸਾਡਾ ਆਪਸ 'ਚ ਝਗੜਾ ਹੋਇਆ ਤਾਂ ਮੈਂ ਉਸ ਨੂੰ ਛੱਡ ਦਿੱਤਾ ਸੀ ਤਾਂ ਉਹ ਮੇਰੇ ਬੱਚਿਆਂ ਨੂੰ ਮਾਰਨ ਦੀਆਂ ਧਮਕੀਆਂ ਦਿੰਦਾ ਸੀ ਕਿ ਜੇਕਰ ਤੂੰ ਨਾ ਆਈ ਤਾਂ ਤੇਰੇ ਬੱਚਿਆਂ ਨੂੰ ਮਾਰ ਦੇਵਾਂਗਾ ਅਤੇ ਬਲੈਕ ਮੇਲ ਵੀ ਕਰਦਾ ਸੀ। ਜਿਸ ਤੋਂ ਬਾਅਦ ਅੱਜ ਉਸ ਨੇ ਮੇਰੇ 'ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ-  10 ਸਾਲਾ ਬੱਚੀ ਨਾਲ ਨੌਜਵਾਨ ਨੇ ਕੀਤਾ ਸ਼ਰਮਨਾਕ ਕਾਰਾ, ਫਿਰ ਧਮਕੀਆਂ ਦੇ ਕੇ ਹੋਇਆ ਫ਼ਰਾਰ

ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਦਾ ਕਹਿਣਾ ਹੈ ਕਿ ਇਸ ਵਾਰਦਾਤ ਨੂੰ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਜੋ ਵੀ ਬਣਦੀ ਜਾਂਚ 'ਚ ਮੁਲਜ਼ਮ ਪਾਇਆ ਜਾਵੇਗਾ ਉਸ ਦੇ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ-  ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਗੁਰਪ੍ਰੀਤ ਘੁੱਗੀ ਦਾ ਵੱਡਾ ਬਿਆਨ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News