ਟ੍ਰੇਨ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੀ ਔਰਤ ਨੂੰ ਭੇਜਿਆ ਜੇਲ੍ਹ
Monday, Oct 06, 2025 - 07:08 AM (IST)

ਲੁਧਿਆਣਾ (ਗੌਤਮ) : ਟ੍ਰੇਨਾਂ ’ਚ ਯਾਤਰੀਆਂ ਦੇ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੀ ਗਈ ਇਕ ਔਰਤ ਨੂੰ ਜੀ. ਆਰ. ਪੀ. ਨੇ ਅਦਾਲਤ ’ਚ ਪੇਸ਼ ਕੀਤਾ ਅਤੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ। ਔਰਤ ਨੂੰ ਗੁਰੂਗ੍ਰਾਮ, ਹਰਿਆਣਾ ਵਿਚ ਜੀ. ਆਰ. ਪੀ. ਟੀਮ ਨੇ ਗ੍ਰਿਫ਼ਤਾਰ ਕੀਤਾ। ਉਸ ਦੀ ਪਛਾਣ ਗੁਰੂਗ੍ਰਾਮ ਦੀ ਰਹਿਣ ਵਾਲੀ ਕਲਿਆਣੀ ਦੇਵੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ! ਮੋਟਰਸਾਈਕਲ ਸਵਾਰਾਂ ਵੱਲੋਂ ਪੁਲਸ ਟੀਮ 'ਤੇ ਗੋਲੀਬਾਰੀ
ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਚੱਲਦੀ ਟਰੇਨ ’ਚੋਂ ਇਕ ਯਾਤਰੀ ਦਾ ਮੋਬਾਈਲ ਫੋਨ ਚੋਰੀ ਕੀਤਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਯਾਤਰੀ ਦਾ ਮੋਬਾਈਲ ਫੋਨ ਟਰੇਸ ਕਰ ਲਿਆ। ਜਦੋਂ ਔਰਤ ਨਾਲ ਸੰਪਰਕ ਕੀਤਾ ਗਿਆ ਤਾਂ ਉਸ ਨੇ ਆਪਣਾ ਮੋਬਾਈਲ ਫੋਨ ਬੰਦ ਕਰ ਦਿੱਤਾ ਅਤੇ ਪੁਲਸ ਨੂੰ ਚਕਮਾ ਦੇਣਾ ਸ਼ੁਰੂ ਕਰ ਦਿੱਤਾ। ਬਾਅਦ ਵਿਚ ਟਰੇਸਿੰਗ ਰਾਹੀਂ ਉਸ ਦੀ ਲੁਕੇਸ਼ਨ ਪ੍ਰਾਪਤ ਕਰਨ ਤੋਂ ਬਾਅਦ, ਜੀ. ਆਰ. ਪੀ. ਟੀਮ ਨੇ ਗੁਰੂਗ੍ਰਾਮ ’ਚ ਛਾਪਾ ਮਾਰਿਆ ਅਤੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤੋਂ ਚੋਰੀ ਕੀਤਾ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8