ਪੰਜਾਬ 'ਚ ਖ਼ੌਫ਼ਨਾਕ ਵਾਰਦਾਤ, ਬੱਚੇ ਨੂੰ ਦੁੱਧ ਪਿਆਉਂਦੀ ਔਰਤ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
Monday, Jul 08, 2024 - 03:24 PM (IST)

ਰਾਜਾਸਾਂਸੀ (ਰਾਜਵਿੰਦਰ) : ਕਸਬਾ ਰਾਜਾਸਾਂਸੀ ਵਿਖੇ ਨੌਜਵਾਨਾਂ ਦੇ ਦੋ ਧੜਿਆਂ 'ਚ ਚੱਲਦੀ ਆ ਰਹੀ ਪੁਰਾਣੀ ਰੰਜਿਸ਼ ਤਹਿਤ ਅੱਜ ਇੱਕ ਧੜੇ ਦੇ 2 ਨੌਜਵਾਨਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਕਤ ਨੌਜਵਾਨਾਂ ਨੇ ਮੰਨਾ ਭੱਟੀ ਨਾਮਕ ਵਿਅਕਤੀ ਦੀ ਕੋਠੀ 'ਚ ਵੜ ਕੇ ਉਸ ਦੀ ਧਰਮ ਪਤਨੀ ਹਰਜਿੰਦਰ ਕੌਰ (30) ਦਾ ਗੋਲੀਆਂ ਮਾਰ ਕੇ ਦਿਨ-ਦਿਹਾੜੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਅਗਲੇ ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ
ਮਿਲੀ ਜਾਣਕਾਰੀ ਅਨੁਸਾਰ ਔਰਤ ਦਾ ਕਤਲ ਉਸ ਵੇਲੇ ਕੀਤਾ ਗਿਆ, ਜਦੋਂ ਉਹ ਇੱਕਲੀ ਆਪਣੇ 4 ਮਹੀਨਿਆਂ ਦੇ ਬੱਚੇ ਨਾਲ ਸੀ ਅਤੇ ਉਸ ਸਮੇਂ ਬੱਚੇ ਨੂੰ ਦੁੱਧ ਪਿਆ ਰਹੀ ਸੀ। ਇਸ ਸਬੰਧੀ ਮੌਕੇ 'ਤੇ ਪੁੱਜੇ ਡੀ. ਐੱਸ. ਪੀ. ਕਰਨ ਸ਼ਰਮਾਂ ਅਤੇ ਐੱਸ. ਐੱਚ. ਓ. ਅਜੈਪਾਲ ਸਿੰਘ ਵੱਲੋਂ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਵਰੇਜ ਕਰ ਰਹੇ ਪੱਤਰਕਾਰ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਕਤਲ ਤੋਂ ਕੁੱਝ ਕੁ ਮਿੰਟ ਪਹਿਲਾਂ ਹਰਜਿੰਦਰ ਕੌਰ ਨੇ ਆਪਣੇ ਪਤੀ ਨੂੰ ਫੋਨ ਕਰਕੇ ਦੱਸਿਆ ਕਿ 2 ਨੌਜਵਾਨ ਕੰਧ ਟੱਪ ਕੇ ਘਰ ਆਏ ਹਨ ਅਤੇ ਧਮਕੀਆਂ ਦੇ ਰਹੇ ਸਨ ਅਤੇ ਤੁਹਾਡੇ ਬਾਰੇ ਪੁੱਛ ਰਹੇ ਸਨ। ਇਸ ਤੋਂ ਬਾਅਦ ਉਕਤ 2 ਨੌਜਵਾਨਾਂ ਨੇ ਉਸ ਦੇ ਪਤੀ ਕੋਲੋਂ ਬਦਲਾ ਲੈਣ ਤਹਿਤ ਹਰਜਿੰਦਰ ਕੌਰ ਨੂੰ ਹੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਨਾਲ ਪੂਰੇ ਇਲਾਕੇ 'ਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਛਾਇਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8