ਕੋਠੀ ’ਚ ਕੰਮ ਕਰਨ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

Tuesday, May 06, 2025 - 08:05 AM (IST)

ਕੋਠੀ ’ਚ ਕੰਮ ਕਰਨ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

ਲੁਧਿਆਣਾ (ਰਾਜ) : ਬਾੜੇਵਾਲ ਸਥਿਤ ਮਹਾਵੀਰ ਐਨਕਲੇਵ ਸਥਿਤ ਇਕ ਕੋਠੀ ’ਚ ਕੰਮ ਕਰਨ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਮ੍ਰਿਤਕਾ ਰੇਨੂ (38) ਹੈ। ਕੋਠੀ ਮਾਲਕਾਂ ਦਾ ਕਹਿਣਾ ਹੈ ਕਿ ਔਰਤ ਨੇ ਗ੍ਰਿਲ ਨਾਲ ਫਾਹਾ ਲੈ ਕੇ ਖੁਦਕਸ਼ੀ ਕੀਤੀ ਹੈ, ਜਦਕਿ ਮ੍ਰਿਤਕ ਦੇ ਪਰਿਵਾਰ ਵਾਲੇ ਇਸ ਨੂੰ ਕਤਲ ਮੰਨ ਰਹੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਅਤੇ ਚੌਕੀ ਰਘੂਨਾਥ ਐਨਕਲੇਵ ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕਾ ਦੀ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਹੈ।

ਇਹ ਵੀ ਪੜ੍ਹੋ : ਅਗਵਾ ਕਰ ਕੀਤੀ ਕੁੱਟਮਾਰ ਤੇ ਫਿਰ ਸੋਸ਼ਲ ਮੀਡੀਆ 'ਤੇ ਮਿੰਨਤਾਂ ਕਰਦੇ ਦੀ ਪਾ ਦਿੱਤੀ ਵੀਡੀਓ...

ਹਾਲਾਂਕਿ, ਪੁਲਸ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦਾ ਕਾਰਨ ਸਪੱਸ਼ਟ ਹੋ ਸਕੇਗਾ। ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਅਰੁਣ ਨੇ ਦੱਸਿਆ ਕਿ ਰੇਨੂ ਉਸ ਦੀ ਮਾਂ ਸੀ। ਉਹ ਮੂਲ ਰੂਪ ’ਚ ਯੂ. ਪੀ. ਦੇ ਲਖਨਊ ਦੇ ਰਹਿਣ ਵਾਲੇ ਹਨ। ਲੁਧਿਆਣਾ ’ਚ ਮਹਾਵੀਰ ਐਨਕਲੇਵ ’ਚ ਕਿਰਾਏ ’ਤੇ ਰਹਿੰਦੇ ਹਨ। ਉਸ ਦਾ ਪਿਤਾ ਛੇਦੀ ਲਾਲ ਪੇਂਟਰ ਹੈ, ਜਦਕਿ ਉਸ ਦੀ ਮਾਂ ਕੋਠੀਆਂ ’ਚ ਸਾਫ-ਸਫਾਈ ਦਾ ਕੰਮ ਕਰਦੀ ਹੈ।

ਸੋਮਵਾਰ ਦੀ ਸਵੇਰ ਉਸ ਦੀ ਮਾਂ ਆਪਣੇ ਕੰਮ ’ਤੇ ਚਲੀ ਗਈ ਸੀ। ਦੁਪਹਿਰ ਨੂੰ ਉਸ ਨੂੰ ਕੋਠੀ ਮਾਲਕ ਦੀ ਕਾਲ ਆਈ ਕਿ ਉਸ ਦੀ ਮਾਂ ਨੂੰ ਕੁਝ ਹੋ ਗਿਆ ਹੈ ਅਤੇ ਬੇਹੋਸ਼ ਹੋ ਕੇ ਡਿੱਗ ਗਈ ਹੈ। ਇਹ ਸੁਣਨ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚ ਗਿਆ ਸੀ, ਜਿਥੇ ਉਸ ਨੇ ਦੇਖਿਆ ਕਿ ਉਸ ਦੀ ਮਾਂ ਦੀ ਮੌਤ ਹੋ ਚੁੱਕੀ ਹੈ। ਉਸ ਨੇ ਆਪਣੇ ਰਿਸ਼ਤੇਦਾਰਾਂ ਨੂੰ ਮੌਕੇ ’ਤੇ ਬੁਲਾ ਲਿਆ। ਇਸ ਦੌਰਾਨ ਪਤਾ ਲੱਗਿਆ ਕਿ ਉਸ ਦੀ ਮਾਂ ਦੇ ਗਲੇ ’ਤੇ ਨਿਸ਼ਾਨ ਪਏ ਹੋਏ ਹਨ, ਜਿਸ ਕਰ ਕੇ ਉਨ੍ਹਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਉਸ ਦੀ ਮਾਂ ਦਾ ਕਤਲ ਕੀਤਾ ਗਿਆ ਹੈ ਪਰ ਦੂਸੇ ਪਾਸੇ ਕੋਠੀ ਮਾਲਕਾਂ ਦਾ ਕਹਿਣਾ ਸੀ ਕਿ ਰੇਨੂ ਨੇ ਗ੍ਰਿਲ ਨਾਲ ਫਾਹਾ ਲੈ ਕੇ ਖੁਦਕਸ਼ੀ ਕੀਤੀ ਹੈ, ਜਦਕਿ ਅਰੁਣ ਨੇ ਦੋਸ਼ ਲਗਾਇਆ ਕਿ ਉਸ ਦੀ ਮਾਂ ਖੁਦਕਸ਼ੀ ਨਹੀਂ ਕਰ ਸਕਦੀ, ਕਿਉਂਕਿ ਉਨ੍ਹਾਂ ਨੂੰ ਅਜਿਹੀ ਕੋਈ ਪ੍ਰੇਸ਼ਾਨੀ ਹੀ ਨਹੀਂ ਸੀ ਕਿ ਉਹ ਖੁਦਕਸ਼ੀ ਕਰ ਲੈਣ। ਉਸ ਦਾ ਦੋਸ਼ ਹੈ ਕਿ ਉਸ ਦੀ ਮਾਂ ਦਾ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜੇ ਤੋੜਿਆ ਟ੍ਰੈਫਿਕ ਨਿਯਮ ਤਾਂ ਸਸਪੈਂਡ ਹੋਵੇਗਾ Driving Licence! ਜਾਣੋ ਕੀ ਹੈ ਨਵਾਂ ਪੁਆਇੰਟ ਸਿਸਟਮ

ਉਸ ਨੇ ਪੁਲਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਦੀ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਓਧਰ, ਥਾਣਾ ਸਰਾਭਾ ਨਗਰ ਦੀ ਐੱਸ. ਐੱਚ. ਓ. ਇੰਸ. ਮਧੂ ਬਾਲਾ ਨੇ ਦੱਸਿਆ ਕਿ ਮਾਲਕਾਂ ਦਾ ਕਹਿਣਾ ਹੈ ਕਿ ਖੁਦਕਸ਼ੀ ਕੀਤੀ ਹੈ। ਪਰਿਵਾਰ ਨੇ ਕਤਲ ਦੇ ਦੋਸ਼ ਲਾਏ ਹਨ ਪਰ ਮੌਤ ਦਾ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਬਾਕੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਜੋ ਤੱਥ ਸਾਹਮਣੇ ਆਉਣਗੇ, ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News