ਔਰਤਾਂ ਲਈ ਵੱਡਾ ਐਲਾਨ! ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
Tuesday, May 13, 2025 - 01:11 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 31 ਮਾਰਚ 2025 ਤੱਕ ਲਗਭਗ 21,397 ਲੋੜਵੰਦ ਔਰਤਾਂ ਨੂੰ ਵਨ ਸਟਾਪ ਸੈਂਟਰਾਂ ਵੱਲੋਂ ਐਮਰਜੈਂਸੀ ਅਤੇ ਗੈਰ ਐਮਰਜੈਂਸੀ ਮੁਫ਼ਤ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਵਿਰੁੱਧ ਹਿੰਸਾਂ ਨੂੰ ਰੋਕਣ ਲਈ ਹਰੇਕ ਜ਼ਿਲ੍ਹੇ ਵਿਚ ਨਿੱਜੀ ਅਤੇ ਜਨਤਕ ਥਾਵਾਂ 'ਤੇ ਸਖੀ ਵਨ ਸਟਾਪ ਸੈਂਟਰ ਸਥਾਪਿਤ ਕੀਤੇ ਹੋਏ ਹਨ।
ਇਹ ਵੀ ਪੜ੍ਹੋ : ਮਜੀਠਾ 'ਚ ਹਾਹਾਕਾਰ, ਸ਼ਰਾਬ ਕਾਰਣ 15 ਮੌਤਾਂ, ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਨਹੀਂ ਕਤਲ
ਉਨ੍ਹਾਂ ਕਿਹਾ ਕਿ ਇਹ ਵਨ ਸਟਾਪ ਸੈਂਟਰ ਔਰਤਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾਂ ਵਿਰੁੱਧ ਲੜਨ ਲਈ ਇੱਕ ਹੀ ਛੱਤ ਹੇਠ ਐਮਰਜੈਂਸੀ ਅਤੇ ਗੈਰ ਐਮਰਜੈਂਸੀ ਸਮੇਂ ਮੁਫ਼ਤ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਸ ਨਾਲ ਸਬੰਧਤ ਸੇਵਾਵਾਂ, ਕਾਉਂਸਲਿੰਗ ਅਤੇ ਰਹਿਣ ਲਈ ਸੁਰੱਖਿਅਤ ਜਗਾ ਅਤੇ ਭੋਜਨ ਮੁਹਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣ ਵੱਲ ਲਗਾਤਾਰ ਯਤਨ ਕਰ ਰਹੀ ਹੈ ਤਾਂ ਜੋ ਸੂਬੇ ਦੀਆਂ ਔਰਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਵਿਚ ਹੋ ਗਿਆ ਵੱਡਾ ਫਰੋਡ, ਜਦੋਂ ਪੋਲ ਖੁੱਲ੍ਹੀ ਤਾਂ ਉਡ ਗਏ ਹੋਸ਼
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਮਾਜ ਦਾ ਵਿਕਾਸ ਉਥੇ ਦੀਆਂ ਔਰਤਾਂ ਦੇ ਵਿਕਾਸ ਅਤੇ ਭਲਾਈ 'ਤੇ ਨਿਰਭਰ ਕਰਦਾ ਹੈ। ਇਸ ਲਈ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ ਅਤੇ ਸਹਿਯੋਗੀ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ਵਿਚ ਪਹਿਲੀ ਵਾਰ ਲਾਗੂ ਹੋਈ ਇਹ ਨੀਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e