ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ ''ਚ ਤਿੰਨ ਸਾਲ ਦਾ ਵਾਧਾ
Monday, Mar 08, 2021 - 05:46 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ 19 ਮਾਰਚ, 2021 ਤੋਂ ਅਗਲੇ ਤਿੰਨ ਸਾਲਾਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਗੁਲਾਟੀ ਦੇ ਕਾਰਜਕਾਲ ਵਿਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।