2 ਕਿਲੋ ਚੂਰਾ-ਪੋਸਤ ਸਣੇ ਮਹਿਲਾ ਗ੍ਰਿਫਤਾਰ
Thursday, Jun 15, 2017 - 01:25 AM (IST)
ਨਵਾਂਸ਼ਹਿਰ, (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 2 ਕਿਲੋ ਚੂਰਾ-ਪੋਸਤ ਸਣੇ 1 ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਪ੍ਰਸ਼ੋਤਮ ਲਾਲ ਨੇ ਦੱਸਿਆ ਕਿ ਪਿੰਡ ਲੰਗੜੋਆ ਤੋਂ ਗੋਰਖਪੁਰ ਵੱਲ ਜਾਂਦਿਆਂ ਪੁਲਸ ਪਾਰਟੀ ਨੇ ਇਕ ਮਹਿਲਾ ਤੋਂ 2 ਕਿਲੋ ਚੂਰਾ-ਪੋਸਤ ਬਰਾਮਦ ਕੀਤਾ। ਪੁਲਸ ਨੇ ਗ੍ਰਿਫਤਾਰ ਮਹਿਲਾ ਤੇਜੋ ਪਤਨੀ ਮਹਿੰਦਰ ਰਾਮ ਵਾਸੀ ਪਿੰਡ ਲੰਗੜੋਆ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਟ੍ਰਾਂਸਫਾਰਮਰ 'ਚੋਂ ਤੇਲ ਚੋਰੀ ਕਰਨ 'ਤੇ ਕੇਸ ਦਰਜ : ਥਾਣਾ ਬਹਿਰਾਮ ਦੀ ਪੁਲਸ ਨੇ ਟ੍ਰਾਂਸਫਾਰਮਰ 'ਚੋਂ ਤੇਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਚੋਰੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਹਰਦੇਵ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਸੰਧਵਾ ਨੇ ਪੁਲਸ ਨੂੰ ਦੱਸਿਆ ਕਿ 21-22 ਦੀ ਅੱਧੀ ਰਾਤ ਨੂੰ ਚੋਰਾਂ ਨੇ ਟ੍ਰਾਂਸਫਾਰਮਰ ਖੋਲ੍ਹ ਕੇ ਉਸ 'ਚੋਂ ਤੇਲ ਚੋਰੀ ਕਰ ਲਿਆ। ਪੁਲਸ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
