ਜਲੰਧਰ ਰੇਪ ਮਾਮਲੇ 'ਚ ਮਹਿਲਾ ਕਮਿਸ਼ਨ ਦੇ ਨੋਟਿਸ ਮਗਰੋਂ ਵੱਡਾ ਐਕਸ਼ਨ

Friday, Sep 13, 2024 - 11:32 AM (IST)

ਚੰਡੀਗੜ੍ਹ (ਅੰਕੁਰ)- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਦੇ ਡਾਕ ਵਿਭਾਗ ’ਚ ਕੰਮ ਕਰਦੀ ਲੜਕੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ ਸਖ਼ਤ ਨੋਟਿਸ ਲਿਆ ਹੈ। ਪੁਲਸ ਨੂੰ ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ।

ਇਹ ਖ਼ਬਰ ਵੀ ਪੜ੍ਹੋ - ਔਰਤਾਂ ਲਈ Good News: ਬੈਂਕ ਖ਼ਾਤਿਆਂ 'ਚ ਅੱਜ ਹੀ ਆਉਣਗੇ ਹਜ਼ਾਰ-ਹਜ਼ਾਰ ਰੁਪਏ

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੀੜਤ ਲੜਕੀ ਦੇ ਪਰਿਵਾਰ ਨਾਲ ਗੱਲ ਵੀ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਕਮਿਸ਼ਨ ਦੇ ਨੋਟਿਸ ਜਾਰੀ ਕਰਨ ਉਪਰੰਤ ਜਲੰਧਰ ਪੁਲਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ ਤੇ ਇਸ ਸਬੰਧੀ ਦੋਸ਼ੀ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਕਿਸੇ ਵੀ ਮਹਿਲਾ ਵਿਰੁੱਧ ਜੁਰਮ ਬਰਦਾਸ਼ਤ ਨਹੀਂ ਕਰੇਗੀ। ਮਾਨ ਸਰਕਾਰ ਹਰ ਮਹਿਲਾ ਨੂੰ ਬਣਦਾ ਸਨਮਾਨ ਦੇਣ ਲਈ ਬਹੁਤ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News