ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ
Thursday, Jan 23, 2025 - 03:43 PM (IST)
ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਪ੍ਰੀਤ ਨਗਰ ਵਿਚ ਮੰਗਲਵਾਰ ਨੂੰ ਇਕ ਫੈਕਟਰੀ ਮਾਲਕ ਵੱਲੋਂ ਫੈਕਟਰੀ ਵਿਚ ਕੰਮ ਕਰਨ ਵਾਲੀਆਂ ਔਰਤਾਂ ਅਤੇ ਉਸ ਦੇ ਪਰਿਵਾਰ 'ਤੇ ਚੋਰੀ ਦੇ ਦੋਸ਼ ਲਗਾ ਕੇ ਉਨ੍ਹਾਂ ਦੇ ਮੂੰਹ ਕਾਲੇ ਕਰ ਕੇ ਗਲੇ ਵਿਚ ਤਖ਼ਤੀਆਂ ਪਾ ਕੇ ਮੁਹੱਲੇ ਵਿਚ ਘੁੰਮਾਇਆ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਵਿਆਹ ਤੋਂ ਕੁਝ ਦੇਰ ਮਗਰੋਂ ਲਾੜੇ ਨੇ ਲਈ ਅਜਿਹੀ ਸ਼ੈਅ... ਹਸਪਤਾਲ 'ਚ ਜਾ ਕੇ ਤੋੜਿਆ ਦਮ
ਇਸ ਮਗਰੋਂ ਪੁਲਸ ਵੱਲੋਂ ਫੈਕਟਰੀ ਮਾਲਕ, ਮੈਨੇਜਰ ਅਤੇ ਇਕ ਹੋਰ ਮੁਲਾਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿਚ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਪੀੜਤ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ। ਇੱਥੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਪੀੜਤ ਪਰਿਵਾਰ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮਗਰੋਂ ਉਨ੍ਹਾਂ ਵੱਲੋਂ ਇਕ ਪ੍ਰੈੱਸ ਕਾਨਫ਼ਰੰਸ ਨੂੰ ਵੀ ਸੰਬੋਧਨ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8