ਸਹੁਰਿਆਂ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਫਾਹਾ ਲਾ ਕੇ ਕੀਤੀ ਖੁਦਕੁਸ਼ੀ

Sunday, Dec 18, 2022 - 01:53 AM (IST)

ਸਹੁਰਿਆਂ ਤੋਂ ਪ੍ਰੇਸ਼ਾਨ ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਫਾਹਾ ਲਾ ਕੇ ਕੀਤੀ ਖੁਦਕੁਸ਼ੀ

ਲੁਧਿਆਣਾ (ਰਾਜ) : ਸ਼ਕਤੀ ਨਗਰ ਦੇ ਰਹਿਣ ਵਾਲੀ ਰੁਪਿਦਰ ਕੌਰ (34) ਨੇ ਸ਼ਨੀਵਾਰ ਦੀ ਸਵੇਰ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਪਰਿਵਾਰ ਨੂੰ ਇਸ ਗੱਲ ਦਾ ਪਤਾ ਲੱਗਣ ’ਤੇ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਪਰਿਵਾਰ ਵਾਲਿਆਂ ਨੇ ਸਹੁਰਿਆਂ ’ਤੇ ਗੰਭੀਰ ਦੋਸ਼ ਲਾਏ, ਜਿਸਦੇ ਬਾਅਦ ਥਾਣਾ ਟਿੱਬਾ ਦੀ ਪੁਲਸ ਨੇ ਰੁਪਿਦਰ ਕੌਰ ਦੇ ਭਰਾ ਗੁਰਦੀਪ ਸਿੰਘ ਦੀ ਸ਼ਿਕਾਇਤ ’ਤੇ ਉਸਦੇ ਪਤੀ ਗੁਰਪ੍ਰੀਤ ਸਿੰਘ, ਸਹੁਰੇ ਸੁਰਿੰਦਰ ਸਿੰਘ, ਮਨਜੀਤ ਕੌਰ ਸੱਸ ਅਤੇ ਦਿਉਰ-ਦੇਵਰਾਣੀ ਨਾਲ ਦੋਸਤ ’ਤੇ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪੁਲਸ ਵੱਲੋਂ ਜਾਅਲੀ ਨੋਟਾਂ ਦੇ ਸਿੰਡੀਕੇਟ ਦਾ ਪਰਦਾਫਾਸ਼, 2.50 ਲੱਖ ਦੀ ਨਕਲੀ ਕਰੰਸੀ ਸਣੇ 3 ਗ੍ਰਿਫ਼ਤਾਰ

ਪੁਲਸ ਨੇ ਜਾਂਚ ਦੇ ਬਾਅਦ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਚੌਕੀ ਸੁਭਾਸ਼ ਨਗਰ ਦੇ ਇੰਚਾਰਜ ਏ. ਐੱਸ. ਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਰੁਪਿੰਦਰ ਕੌਰ ਦਾ ਵਿਆਹ ਲਗਭਗ 12 ਸਾਲ ਪਹਿਲਾਂ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ। ਦੋਵਾਂ ਦਾ ਇਕ ਬੇਟਾ ਸੀ। ਕਈ ਵਾਰ ਰੁਪਿੰਦਰ ਕੌਰ ਨੂੰ ਉਸਦੇ ਸਹੁਰਿਆਂ ਨੇ ਕੁੱਟਮਾਰ ਕਰਕੇ ਕੱਢ ਦਿੱਤਾ ਅਤੇ ਬਾਅਦ ਸਮਝੌਤਾ ਕਰਕੇ ਵਾਪਸ ਲੈ ਆਉਂਦੇ ਸੀ। ਕੁਝ ਦਿਨ ਪਹਿਲਾਂ ਵੀ ਗੁਰਪ੍ਰੀਤ ਅਤੇ ਰੁਪਿੰਦਰ ਕੌਰ ਵਿਚਕਾਰ ਬਹਿਸ ਹੋਈ ਸੀ ਅਤੇ ਗੁਰਪ੍ਰੀਤ ਦੇ ਪਰਿਵਾਰ ਵਾਲਿਆਂ ਨੇ ਵੀ ਰੁਪਿੰਦਰ ਨੂੰ ਕੁੱਟਿਆ। ਸ਼ੁੱਕਰਵਾਰ ਦੀ ਸਵੇਰ ਗੁਰਪ੍ਰੀਤ ਅਤੇ ਉਸਦੇ ਪਰਿਵਾਰ ਵਾਲੇ ਉਸਨੂੰ ਦੁਬਾਰਾ ਤੋਂ ਵਾਪਸ ਲੈ ਆਏ ਸੀ।

PunjabKesari

ਪਰਿਵਾਰ ਨੇ ਦੋਸ਼ ਲਾਇਆ ਕਿ ਸ਼ੁੱਕਰਵਾਰ ਦੀ ਸਵੇਰ ਘਰ ਲਿਆਂਦਾ ਗਿਆ ਅਤੇ ਦੇਰ ਰਾਤ ਨੂੰ ਮੁਲਜ਼ਮਾਂ ਨੇ ਰੁਪਿੰਦਰ ਕੌਰ ਨਾਲ ਫਿਰ ਕੁੱਟਮਾਰ ਕੀਤੀ ਗਈ, ਜਿਸ ਕਾਰਨ ਪ੍ਰੇਸ਼ਾਨ ਰੁਪਿੰਦਰ ਨੇ ਸ਼ਨੀਵਾਰ ਨੂੰ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਏ. ਐੱਸ. ਆਈ. ਗੁਰਦਿਆਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਹੁਣ ਫਰਾਰ ਹਨ ਅਤੇ ਉਨ੍ਹਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪਾਕਿ ਤੋਂ ਕਿਵੇਂ ਭਾਰਤ ਪਹੁੰਚਦੇ ਨੇ ਹੈਰੋਇਨ ਤੇ ਨਾਜਾਇਜ਼ ਹਥਿਆਰ, ਫੜੇ ਗਏ ਤਸਕਰ ਨੇ ਦੱਸੀ ਇਕ-ਇਕ ਗੱਲ


author

Mandeep Singh

Content Editor

Related News