ਫਰੀਦਕੋਟ : ਡੀ. ਸੀ. ਦਫਤਰ ਦਾ ਘਿਰਾਓ ਕਰਨ ਪੁੱਜੇ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ

Saturday, Dec 07, 2019 - 05:05 PM (IST)

ਫਰੀਦਕੋਟ : ਡੀ. ਸੀ. ਦਫਤਰ ਦਾ ਘਿਰਾਓ ਕਰਨ ਪੁੱਜੇ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ

ਫਰੀਦਕੋਟ (ਜਗਤਾਰ) : ਮਹਿਲਾ ਡਾਕਟਰ ਨਾਲ ਜਿਨਸੀ ਸੋਸ਼ਣ ਦੇ ਮਾਮਲੇ 'ਚ ਪ੍ਰਦਰਸ਼ਨਕਾਰੀਆਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ ਸੀ। ਜਦੋਂ ਅੱਜ ਪ੍ਰਦਰਨਸ਼ਕਾਰੀ ਡਿਪਟੀ ਕਮਿਸ਼ਨਰ ਦਫਤਰ ਘੇਰਨ ਲਈ ਨਿਕਲੇ ਤਾਂ ਪੁਲਸ ਵਲੋਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ। ਉਨ੍ਹਾਂ 'ਚੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਵੀ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਬਾਬਾ ਫਰੀਦ ਯੂਨੀਵਰਸਿਟੀ ਦੀ ਮਹਿਲਾ ਡਾਕਟਰ ਵਲੋਂ ਵਿਭਾਗ ਮੁਖੀ 'ਤੇ ਸਰੀਰਿਕ ਸੋਸ਼ਣ ਦੇ ਦੋਸ਼ ਲਾਏ ਗਏ ਹਨ, ਜਿਸ ਦੀ ਸ਼ਿਕਾਇਤ ਡੀ. ਸੀ. ਅਤੇ ਐੱਸ. ਐੱਸ. ਪੀ. ਨੂੰ ਦਿੱਤੀ ਗਈ ਸੀ। ਸ਼ਿਕਾਇਤ ਕਰਨ ਦੇ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ 'ਤੇ ਐਕਸ਼ਨ ਕਮੇਟੀ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਕਸ਼ਨ ਕਮੇਟੀ ਨੇ ਕਿਹਾ ਕਿ ਜਦੋਂ ਤੱਕ ਪੀੜਤ ਮਹਿਲਾ ਡਾਕਟਰ ਨੂੰ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਇਹ ਧਰਨਾ ਜਾਰੀ ਰਹੇਗਾ। ਦੱਸ ਦਈਏ ਕਿ ਇਨਸਾਫ ਨਾ ਮਿਲਣ 'ਤੇ 16 ਨਵੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠਣ ਦਾ ਐਲਾਨ ਕੀਤਾ ਗਿਆ ਸੀ।


author

Anuradha

Content Editor

Related News