ਡਾ. ਬਲਜੀਤ ਕੌਰ ਵੱਲੋਂ ਮਹਿਲਾ ਸਸ਼ਕਤੀਕਰਨ ਪਾਲਿਸੀ ਲਈ NGOs ਨੂੰ ਸੁਝਾਅ ਭੇਜਣ ਦੀ ਅਪੀਲ

Thursday, Apr 20, 2023 - 03:17 PM (IST)

ਚੰਡੀਗੜ੍ਹ : ਪੰਜਾਬ ਰਾਜ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਰਾਜ ਦੇ ਮਹਿਲਾ ਸਸ਼ਕਤੀਕਰਨ ਦੇ ਐੱਨ. ਜੀ. ਓਜ਼ ਨੂੰ ਅਪੀਲ ਕੀਤੀ ਕਿ ਮਹਿਲਾ ਸਸ਼ਕਤੀਕਰਨ ਸਬੰਧੀ ਬਣਾਈ ਜਾਣ ਵਾਲੀ ਪਾਲਿਸੀ ਲਈ ਸੁਝਾਅ ਭੇਜਣ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕਰਨ ਲਈ ਨਵੇ ਸਿਰੇ ਤੋਂ ਨੀਤੀ ਘੜੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਪਾਲਿਸੀ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਵਿੱਚ ਪ੍ਰਮੁੱਖ ਮਹਿਲਾ ਚਿੰਤਕ, ਐਕਟੀਵਿਸਟ ਅਤੇ ਮਾਹਿਰਾਂ ਦਾ ਸਹਿਯੋਗ ਲਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਲਈ ਕੰਮ ਕਰਦੀਆਂ ਸੰਸਥਾਵਾਂ, ਐੱਨ. ਜੀ. ਓਜ਼. ਅਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਈਮੇਲ ਆਈ. ਡੀ. dsswcd@punjab.gov.in, srewpunjab@gmail.com ਅਤੇ ਦਫ਼ਤਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐੱਸ. ਸੀ. ਓ. ਨੰਬਰ 102-103, ਸੈਕਟਰ-34 ਏ, ਚੰਡੀਗੜ੍ਹ 'ਤੇ ਆਪਣੇ ਸੁਝਾਅ 30 ਅਪ੍ਰੈਲ, 2023 ਤੱਕ ਭੇਜਣ।


Babita

Content Editor

Related News