ਅੰਮ੍ਰਿਤਸਰ ''ਚ ਘਰ ਨੂੰ ਅੱਗ ਲੱਗਣ ਕਾਰਨ ਜਿਊਂਦੀਆਂ ਸੜੀਆਂ 3 ਔਰਤਾਂ
Wednesday, Feb 13, 2019 - 07:17 PM (IST)

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ ਦਾ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਗੇਟ ਹਕੀਮਾਂ ਇਲਾਕੇ ਦੇ ਗਲੀ ਮੋਚੀਆਂ ਵਾਲੀ ਵਿਚ ਇਕ ਘਰ ਨੂੰ ਅੱਗ ਲੱਗਣ ਕਾਰਨ ਤਿੰਨ ਔਰਤਾਂ ਜਿਊਂਦਿਆਂ ਸੜ ਗਈਆਂ। ਸੂਤਰਾਂ ਮੁਤਾਬਕ ਅੱਗ ਦੀ ਲਿਪੇਟ ਵਿਚ ਆਈਆਂ ਔਰਤਾਂ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ।
ਅੱਗ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।