ਔਰਤ ਨੂੰ ਫਲਾਈਂਗ ਕਿੱਸ ਕਰਨ ਵਾਲੇ ਨੌਜਵਾਨ ਨੂੰ 3 ਸਾਲਾਂ ਦੀ ਕੈਦ

8/14/2019 12:47:55 PM

ਮੋਹਾਲੀ : ਇਕ ਔਰਤ ਨੂੰ ਫਲਾਈਂਗ ਕਿੱਸ ਅਤੇ ਅਸ਼ਲੀਲ ਕੁਮੈਂਟ ਕਰਨ ਵਾਲੇ ਵਿਅਕਤੀ ਨੂੰ 3 ਸਾਲ ਦੀ ਕੈਦ ਅਤੇ 3 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਫੇਜ਼-11 ਦੇ ਰਹਿਣ ਵਾਲੇ ਨੌਜਵਾਨ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਵਿਨੋਦ ਕੁਮਾਰ ਉਨ੍ਹਾਂ ਦੇ ਘਰ ਦੇ ਉੱਪਰ ਵਾਲੇ ਫਲੈਟ 'ਚ ਰਹਿੰਦਾ ਸੀ ਅਤੇ ਉਸ ਦੀ ਪਤਨੀ ਨੂੰ ਵਾਰ-ਵਾਰ ਕੁਮੈਂਟ ਕਰਦਾ ਸੀ।

ਉਸ ਨੇ ਪਤਨੀ ਦੀ ਬਾਂਹ ਫੜ੍ਹ ਕੇ ਉਸ ਨੂੰ ਫਲਾਈਂਗ ਕਿੱਸ ਕੀਤੀ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ, ਜਿਸ ਤੋਂ ਬਾਅਦ ਵਿਨੋਦ ਕੁਮਾਰ ਖਿਲਾਫ ਛੇੜਛਾੜ ਅਤੇ ਕੁੱਟਮਾਰ ਦਾ ਕੇਸ ਦਰਜ ਕੀਤਾ ਗਿਆ ਸੀ। ਜਦੋਂ ਵਿਨੋਦ ਕੁਮਾਰ ਖਿਲਾਫ ਮਾਮਲਾ ਦਰਜ ਹੋਇਆ ਸੀ ਤਾਂ ਪੁਲਸ ਨੇ ਇਸੇ ਮਾਮਲੇ 'ਚ ਉਕਤ ਜੋੜੇ 'ਤੇ ਵੀ ਕੁੱਟਮਾਰ ਦਾ ਕੇਸ ਦਰਜ ਕੀਤਾ ਸੀ। ਵਿਨੋਦ ਕੁਮਾਰ ਨੇ ਪੁਲਸ ਨੂੰ ਸ਼ਿਕਾਇਤ ਦੇ ਕੇ ਪਤੀ-ਪਤਨੀ 'ਤੇ ਕੁੱਟਮਾਰ ਦਾ ਦੋਸ਼ ਲਾਇਆ ਸੀ। ਫਿਲਹਾਲ ਅਦਾਲਤ ਨੇ ਪਤੀ-ਪਤਨੀ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Babita

This news is Edited By Babita