ਰੰਜ਼ਿਸ਼ ਤਹਿਤ ਇਕ ਜਨਾਨੀ ਨੇ ਦੂਜੀ ਜਨਾਨੀ ਦੇ ਸਿਰ ’ਚ ਕੁੱਕਰ ਮਾਰ ਕੀਤਾ ਕਤਲ

02/10/2021 10:32:29 AM

ਬਟਾਲਾ (ਸਾਹਿਲ) - ਬਟਾਲਾ ਦੇ ਪਿੰਡ ਮੀਰਪੁਰ ’ਚ ਇਕ ਗੁਆਂਢੀਆਂ ਵੱਲੋਂ ਇਕ ਜਨਾਨੀ ਦੇ ਸਿਰ ’ਚ ਕੁੱਕਰ ਮਾਰ ਕੇ ਉਸ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਇਸ ਵਾਰਦਾਤ ਦਾ ਪਤਾ ਚੱਲਦੇ ਸਾਰ ਉਕਤ ਸਥਾਨ ’ਤੇ ਮੌਕੇ ’ਤੇ ਪੁਲਸ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਬੱਸ ’ਚ ਦੋਸਤ ਨਾਲ ਹੋਈ ਤਕਰਾਰ ਤੋਂ ਬਾਅਦ ਕੁੜੀ ਨੇ ਨਿਗਲਿਆ ਜ਼ਹਿਰ, ਮੌਤ

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਅਵਤਾਰ ਸਿੰਘ ਨੇ ਦੱਸਿਆ ਪਿੰਡ ਮੀਰਪੁਰ ’ਚ ਇਕ ਜਨਾਨੀ ਨੇ ਪਰਿਵਾਰ ਨਾਲ ਮਿਲ ਕੇ ਰੰਜ਼ਿਸ਼ ਤਹਿਤ ਗੁਆਂਢ ’ਚ ਰਹਿੰਦੀ ਸਵਿੰਦਰ ਕੌਰ (60) ਪਤਨੀ ਸਵ. ਬਲਵੰਤ ਸਿੰਘ ਦੇ ਘਰ ’ਚ ਜਾ ਕੇ ਪਹਿਲਾਂ ਉਸ ਦੀ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁੱਟਮਾਰ ਕਰਨ ਮਗਰੋਂ ਉਸ ਨੇ ਉਸਦੇ ਸਿਰ ’ਚ ਕੁੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ। ਇਸ ਤੋਂ ਬਾਅਦ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਪ੍ਰੇਮ ਸਬੰਧਾਂ ’ਚ ਰੋੜਾ ਬਣੇ ਪਤੀ ਦਾ ਆਸ਼ਕ ਨਾਲ ਮਿਲ ਪਤਨੀ ਨੇ ਕੀਤਾ ਸੀ ਕਤਲ

ਨੋਟ - ਰੰਜ਼ਿਸ਼ ਤਹਿਤ ਇਕ ਜਨਾਨੀ ਨੇ ਦੂਜੀ ਜਨਾਨੀ ਦੇ ਸਿਰ ’ਚ ਕੁੱਕਰ ਮਾਰ ਕੀਤਾ ਕਤਲ, ਦੇ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ


rajwinder kaur

Content Editor

Related News