'ਪੰਜਾਬ 'ਚ ਔਰਤਾਂ ਨੂੰ ਸਿਰਫ 2-3 ਮਹੀਨੇ ਮਿਲੇਗੀ ਕਿਸ਼ਤ'-ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਖ਼ੁਲਾਸਾ (ਵੀਡੀਓ)
Sunday, Mar 08, 2026 - 12:25 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਵੇਲੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ 48 ਮਹੀਨੇ ਬੀਤ ਜਾਣ ਦੇ ਬਾਵਜੂਦ ਇਸ ਨੂੰ ਪੂਰਾ ਨਹੀਂ ਕੀਤਾ ਗਿਆ। ਬਾਜਵਾ ਨੇ ਸਰਕਾਰ ਦੇ ਅੰਦਰੂਨੀ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਸਰਕਾਰ ਅੱਜ ਇਸ ਸਬੰਧੀ ਐਲਾਨ ਕਰ ਸਕਦੀ ਹੈ ਅਤੇ ਅਗਸਤ ਮਹੀਨੇ ਤੋਂ ਕਿਸ਼ਤਾਂ ਮਿਲਣੀਆਂ ਸ਼ੁਰੂ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਜਲਦ ਕਰ ਲੈਣ ਆਹ ਕੰਮ ਨਹੀਂ ਤਾਂ ਪਾਵਰਕਾਮ ਵਲੋਂ...
ਉਨ੍ਹਾਂ ਅੱਗੇ ਕਿਹਾ ਕਿ ਇਹ ਸਭ ਕੁੱਝ ਸਿਰਫ਼ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖ ਕੇ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਇੱਕ ਹੈਰਾਨੀਜਨਕ ਅਤੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਭਾਜਪਾ ਨੂੰ ਚੋਣਾਂ ਦੋ-ਤਿੰਨ ਮਹੀਨੇ ਪਹਿਲਾਂ (ਅਗੇਤੀਆਂ) ਕਰਵਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਅਨੁਸਾਰ ਚੋਣਾਂ ਦਸੰਬਰ 'ਚ ਹੋਣ ਦੀ ਸੰਭਾਵਨਾ ਹੈ, ਜਿਸ ਦਾ ਮਤਲਬ ਹੈ ਕਿ ਔਰਤਾਂ ਨੂੰ ਇਹ ਕਿਸ਼ਤ ਸਿਰਫ਼ ਦੋ ਜਾਂ ਵੱਧ ਤੋਂ ਵੱਧ ਤਿੰਨ ਮਹੀਨੇ ਹੀ ਮਿਲੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਜਟ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਬਾਜਵਾ ਨੇ ਇਸ ਪੂਰੀ ਯੋਜਨਾ ਨੂੰ ਪੰਜਾਬ ਦੀਆਂ ਔਰਤਾਂ ਨਾਲ ਇੱਕ ਵੱਡਾ ਫਰਾਡ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ ਝੂਠ ਹੀ ਬੋਲਣਾ ਹੈ ਅਤੇ ਝੂਠ ਬੋਲਣ ਦੇ ਤਾਂ ਕੋਈ ਪੈਸੇ ਨਹੀਂ ਲੱਗਦੇ ਅਤੇ ਇਨ੍ਹਾਂ ਕੋਲ ਝੂਠ ਬੋਲਣ ਦੀ ਪੀ. ਐੱਚ. ਡੀ. ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਕੋਲ ਪੈਸੇ ਨਹੀਂ ਹਨ ਅਤੇ ਇਨ੍ਹਾਂ ਨੇ ਸਿਰਫ ਕਰਜ਼ਾ ਚੁੱਕਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
