ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਲਈ ਵਿੱਤੀ ਸਹਾਇਤਾ ਕਰਵਾਈ ਜਾਵੇਗੀ ਮੁਹੱਈਆ

Monday, Jun 06, 2022 - 07:30 PM (IST)

ਚੰਡੀਗੜ੍ਹ/ਐੱਸ.ਏ.ਐੱਸ. ਨਗਰ : ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਨੂੰ ਕਮਰਸ਼ੀਅਲ ਡੇਅਰੀ ਫਾਰਮ ਸਥਾਪਿਤ ਕਰਨ ਦੇ ਨਾਲ-ਨਾਲ ਔਰਤਾਂ ਨੂੰ ਵੀ ਦੁੱਧ ਦੇ ਕਿੱਤੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਅੱਜ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਲਾਈਵਸਟਾਕ ਕੰਪਲੈਕਸ, ਮੋਹਾਲੀ ਵਿਖੇ ਸਰਕਾਰ ਵੱਲੋਂ ਸੂਬੇ ਵਿੱਚ ਡੇਅਰੀ ਫਾਰਮਿੰਗ ਨਾਲ ਸਬੰਧਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਸਬੰਧੀ ਇਕ ਸਮੀਖਿਆ ਮੀਟਿੰਗ ਦੌਰਾਨ ਇਹ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ।

ਇਹ ਵੀ ਪੜ੍ਹੋ : ਸਵੱਛ ਭਾਰਤ ਮਿਸ਼ਨ ਦੀ ਪੂਰੀ ਗ੍ਰਾਂਟ ਹੀ ਖਰਚ ਨਹੀਂ ਕਰ ਸਕਿਆ ਨਗਰ ਨਿਗਮ ਜਲੰਧਰ, ਲੱਖਾਂ ਰੁਪਏ ਭੇਜੇ ਵਾਪਸ

ਧਾਲੀਵਾਲ ਨੇ ਦੱਸਿਆ ਕਿ ਆਮ ਤੌਰ 'ਤੇ ਪੰਜਾਬ ਵਿੱਚ ਜੱਦੀ ਪੁਸ਼ਤੀ ਪਸ਼ੂ ਦੀ ਸਾਂਭ-ਸੰਭਾਲ ਘਰੇਲੂ ਔਰਤਾਂ ਵੱਲੋਂ ਹੀ ਕੀਤੀ ਜਾਂਦੀ ਸੀ। ਇਸ ਲਈ ਜ਼ਰੂਰੀ ਹੈ ਕਿ ਵਿਭਾਗ ਵੱਲੋਂ ਔਰਤਾਂ ਲਈ ਇਕ ਨਿਰੋਲ ਸਕੀਮ ਉਲੀਕੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਜ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਕਰਨ ਲਈ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ, ਜਿਸ ਨਾਲ ਸੂਬੇ ਦੀਆਂ ਔਰਤਾਂ ਆਤਮ-ਨਿਰਭਰ ਹੋ ਸਕਣਗੀਆਂ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਮਹਿਲਾ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੇ ਬੀਮੇ 'ਤੇ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਤੇ ਮਨਰੇਗਾ ਵੱਲੋਂ ਚਲਾਈ ਜਾ ਰਹੀ ਸਕੀਮ ਅਧੀਨ ਪਸ਼ੂ ਢਾਰਿਆਂ 'ਤੇ ਵੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਕੀ ਕੈਪਟਨ ਨੇ ਅਮਿਤ ਸ਼ਾਹ ਨੂੰ ਸੌਂਪ ਦਿੱਤੀਆਂ ਹਨ ਸਾਬਕਾ ਕਾਂਗਰਸੀ ਮੰਤਰੀਆਂ ਦੇ ਭ੍ਰਿਸ਼ਟਾਚਾਰ ਦੀਆਂ ਫਾਈਲਾਂ?

ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਇਸ ਸਕੀਮ ਨੂੰ ਬਲਾਕ ਪੱਧਰ 'ਤੇ ਲਾਗੂ ਕੀਤਾ ਜਾਵੇਗਾ, ਜਿਸ ਵਿੱਚ ਹਰ ਬਲਾਕ 'ਚ 300 ਯੂਨਿਟ ਸਥਾਪਿਤ ਕੀਤੇ ਜਾਣਗੇ। ਮੰਤਰੀ ਨੇ ਨਾਲ ਹੀ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਜੂਨ ਦੇ ਆਖਿਰ ਤੱਕ ਲਾਗੂ ਕਰ ਦਿੱਤਾ ਜਾਵੇਗਾ। ਧਾਲੀਵਾਲ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਡੇਅਰੀ ਫਾਰਮਿੰਗ ਨਾਲ ਸਬੰਧਿਤ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਪਸ਼ੂ ਪਾਲਕਾਂ ਲਈ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਜੰਜੂਆ, ਡਾਇਰੈਕਟਰ ਡੇਅਰੀ ਕੁਲਦੀਪ ਸਿੰਘ, ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ: ਪ੍ਰਤਾਪ ਬਾਜਵਾ ਨੇ CM ਮਾਨ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News