ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
Friday, Nov 29, 2024 - 06:22 PM (IST)
![ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ](https://static.jagbani.com/multimedia/2024_11image_16_37_128918718123.jpg)
ਚੰਡੀਗੜ੍ਹ : ਪੰਜਾਬ ਸਰਕਾਰ ਹੁਣ ਔਰਤਾਂ ਅਤੇ ਲੜਕੀਆਂ ਦੀ ਸਿਹਤ ਤੇ ਰੁਜ਼ਗਾਰ ‘ਤੇ ਧਿਆਨ ਕੇਂਦਰਿਤ ਕਰੇਗੀ, ਜਿਸ ਦੇ ਚੱਲਦੇ 2 ਦਸੰਬਰ ਨੂੰ ਪੰਜਾਬ ਦੇ ਜ਼ਿਲ੍ਹਿਆਂ ‘ਚ ਕੈਂਪ ਲਗਾਏ ਜਾਣਗੇ, ਜਿੱਥੇ ਔਰਤਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਇਸ ਦੌਰਾਨ ਕੈਂਸਰ ਦੀ ਜਾਂਚ ਵਿਸ਼ੇਸ਼ ਤੌਰ 'ਤੇ ਕੀਤੀ ਜਾਵੇਗੀ। ਇਸ ਦੀ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ ਤੋਂ ਹੋਵੇਗੀ। ਇਹ ਜਾਣਕਾਰੀ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਦਿੱਤੀ। ਉਨ੍ਹਾਂ ਕਿਹਾ ਕਿ ਅਪਾਹਜ ਲੋਕ ਵੀ ਇਨ੍ਹਾਂ ਕੈਂਪਸ ਦਾ ਲਾਭ ਚੁੱਕ ਸਕਦੇ ਹਨ।
ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਬੁਰੀ ਖ਼ਬਰ, ਜਾਣੋ ਕੀ ਹੈ ਪੂਰਾ ਮਾਮਲਾ
ਲੜਕੀਆਂ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਹੱਲ
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜਦੋਂ ਲੜਕੀਆਂ ਕਿਸ਼ੋਰ ਅਵਸਥਾ ‘ਚ ਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਉਹ ਇਨ੍ਹਾਂ ਗੱਲਾਂ ਨੂੰ ਆਪਣੇ ਮਾਤਾ-ਪਿਤਾ ਜਾਂ ਅਧਿਆਪਕਾਂ ਨਾਲ ਸਾਂਝਾ ਨਹੀਂ ਕਰਦੀਆਂ। ਉਨ੍ਹਾਂ ਨੂੰ ਇਸ ਦੌਰਾਨ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਲੜਕੀਆਂ ਦੇ ਸਰੀਰ ‘ਚ ਬਦਲਾਅ ਹੋ ਰਹੇ ਹੁੰਦੇ ਹਨ। ਅਜਿਹੇ ‘ਚ ਇਨ੍ਹਾਂ ਕੈਂਪਸ ‘ਚ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਦੀ ਕਾਊਂਸਲਿੰਗ ਵੀ ਕੀਤੀ ਜਾਵੇਗੀ। ਮਹਿਲਾਵਾਂ ‘ਚ ਅਨੀਮੀਆ ਨੂੰ ਦੂਰ ਕਰਨ ਬਾਰੇ ਵੀ ਜਾਗਰੂਕਤਾ ਪੈਦਾ ਕੀਤਾ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ ਪੁਲਸ ਥਾਣੇ ਦੇ ਬਾਹਰ ਜ਼ਬਰਦਸਤ ਧਮਾਕਾ, ਪੂਰਾ ਇਲਾਕਾ ਕੰਬਿਆ
ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ
ਉਨ੍ਹਾਂ ਕਿਹਾ ਕਿ ਇਸ ਕੈਂਪ ਦੀ ਖਾਸ ਗੱਲ ਇਹ ਹੈ ਕਿ ਇਸ 'ਚ ਔਰਤਾਂ ਲਈ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਕੈਂਪ ‘ਚ ਸਿੱਖਿਆ ਵਿਭਾਗ, ਕੌਸ਼ਲ ਵਿਭਾਗ ਅਤੇ ਕਈ ਹੋਰ ਵਿਭਾਗ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਲਈ 181 ਹੈਲਪਲਾਈਨ ਨੰਬਰ ਵੀ ਚਲਾਇਆ ਜਾ ਰਿਹਾ ਹੈ। ਇਸ ਨੰਬਰ ‘ਤੇ ਹਰ ਮਹੀਨ ਪੰਜ ਹਜ਼ਾਰ ਤੋਂ ਜ਼ਿਆਦਾ ਸ਼ਿਕਾਇਤਾਂ ਆ ਰਹੀਆਂ ਹਨ। ਇਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਨ੍ਹਾਂ ਕੈਂਪਸ ਵਿਚ ਸ਼ਿਰਕਤ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e