ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ 'ਚ ਸ਼ਾਮਲ

Monday, Feb 14, 2022 - 07:17 PM (IST)

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ 'ਚ ਸ਼ਾਮਲ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ 'ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਕਈ ਫਿਲਮੀ ਕਲਾਕਾਰ, ਅਦਾਕਾਰ ਤੇ ਸਿਆਸੀ ਲੀਡਰ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ 'ਚ ਆਏ ਸਨ, ਜਦੋਂ ਮੁੱਖ ਮੰਤਰੀ ਚੰਨੀ 'ਤੇ Me Too ਦਾ ਆਰੋਪ ਲੱਗਾ ਸੀ। ਉਸ ਵੇਲੇ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਮਨੀਸ਼ਾ ਗੁਲਾਟੀ ਨੇ ਕਾਰਵਾਈ ਨਾ ਹੋਣ 'ਤੇ ਧਰਨੇ ਉਤੇ ਬੈਠਣ ਦੀ ਵੀ ਚਿਤਾਵਨੀ ਦਿੱਤੀ ਸੀ ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਮਸਲੇ 'ਤੇ ਚੁੱਪ ਧਾਰ ਲਈ ਸੀ। ਪਿਛਲੇ ਸਮੇਂ ਤੋਂ ਮਨੀਸ਼ਾ ਗੁਲਾਟੀ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਇਹ ਵੀ ਚਰਚਾ ਸੀ ਕਿ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਜਾ ਸਕਦੀ ਹੈ ਪਰ ਅੱਜ ਅਚਾਨਕ ਉਹ ਭਾਜਪਾ 'ਚ ਸ਼ਾਮਲ ਹੋ ਗਏ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Harnek Seechewal

Content Editor

Related News