ਕਰਨ ਔਜਲਾ ਤੇ ਹਨੀ ਸਿੰਘ ਨੇ ਮੰਗੀ ਮਾਫੀ, ਮਹਿਲਾ ਕਮਿਸ਼ਨ ਨੇ ਭੇਜਿਆ ਸੀ ਨੋਟਿਸ
Monday, Aug 11, 2025 - 01:37 PM (IST)

ਐਂਟਰਟੇਨਮੈਂਟ ਡੈਸਕ- ਆਪਣੇ ਨਵੇਂ ਗਾਣਿਆਂ ਵਿਚ ਵਰਤੀ ਗਈ 'ਇਤਰਾਜ਼ਯੋਗ ਭਾਸ਼ਾ' ਕਰਕੇ ਵਿਵਾਦਾਂ ਵਿਚ ਘਿਰੇ ਪੰਜਾਬੀ ਗਾਇਕ ਕਰਨ ਔਜਲਾ ਅਤੇ ਯੋ ਯੋ ਹਨੀ ਸਿੰਘ ਨੇ ਅੱਜ ਪੰਜਾਬ ਮਹਿਲਾ ਕਮਿਸ਼ਨ ਤੋਂ ਮੁਆਫੀ ਮੰਗ ਲਈ ਹੈ। ਇਹ ਜਾਣਕਾਰੀ ਖੁਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੋਵੇਂ ਗਾਇਕ ਵਿਦੇਸ਼ ਵਿੱਚ ਹਨ। ਉਨ੍ਹਾਂ ਨੇ ਫੋਨ 'ਤੇ ਗੱਲ ਕਰਕੇ ਮਾਫੀ ਮੰਗੀ ਹੈ ਅਤੇ ਵਾਅਦਾ ਕੀਤਾ ਹੈ ਕਿ ਜਦੋਂ ਵੀ ਉਹ ਦੇਸ਼ ਵਾਪਸ ਆਉਣਗੇ ਉਹ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਮਿਲਣਗੇ। ਕਮਿਸ਼ਨ ਦੀ ਚੇਅਰਪਰਸਨ ਨੇ ਅੱਗੇ ਕਿਹਾ 2 ਤੋਂ 3 ਦਿਨਾਂ ਵਿਚ ਦੋਵਾਂ ਗਾਇਕਾਂ ਦੇ ਵਕੀਲ ਜਲਦੀ ਹੀ ਆਪਣਾ ਪੱਖ ਪੇਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਅਜਿਹੇ ਗੀਤ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਦੱਸ ਦੇਈਏ ਕਿ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਦੋਹਾਂ ਗਾਇਕਾਂ ਨੂੰ 11 ਅਗਸਤ ਨੂੰ ਦਫਤਰ ਵਿਚ ਪੇਸ਼ ਹੋਣ ਲਈ ਕਿਹਾ ਸੀ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਸੀ ਕਿ ਮਹਿਲਾ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਕਰਨ ਔਜਲਾ ਦੇ ਗੀਤ 'ਐੱਮ.ਐੱਫ. ਗਬਰੂ' ਅਤੇ ਯੋ ਯੋ ਹਨੀ ਸਿੰਘ ਦੇ ਗੀਤ 'ਮਿਲੇਨੀਅਰ' ਵਿੱਚ ਔਰਤਾਂ ਵਿਰੁੱਧ "ਇਤਰਾਜ਼ਯੋਗ ਭਾਸ਼ਾ" ਦੀ ਵਰਤੋਂ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8