GNDU ਦੀ ਸਾਬਕਾ ਮਹਿਲਾ ਸੁਰੱਖਿਆ ਗਾਰਡ ਵੱਲੋਂ ਲਾਏ ਦੋਸ਼ਾਂ ਦੇ ਵਿਰੋਧ ’ਚ ਆਈਆਂ ਐਸੋਸੀਏਸ਼ਨਾਂ

Friday, Jul 05, 2024 - 06:29 PM (IST)

GNDU ਦੀ ਸਾਬਕਾ ਮਹਿਲਾ ਸੁਰੱਖਿਆ ਗਾਰਡ ਵੱਲੋਂ ਲਾਏ ਦੋਸ਼ਾਂ ਦੇ ਵਿਰੋਧ ’ਚ ਆਈਆਂ ਐਸੋਸੀਏਸ਼ਨਾਂ

ਅੰਮ੍ਰਿਤਸਰ (ਜ.ਬ.)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਬਕਾ ਮਹਿਲਾ ਸੁਰੱਖਿਆ ਗਾਰਡ ਵੱਲੋਂ ਮੁੱਖ ਸੁਰੱਖਿਆ ਅਧਿਕਾਰੀ ਸਮੇਤ ਸੁਪਰਵਾਈਜ਼ਰਾਂ ’ਤੇ ਲਗਾਏ ਗਏ ਜਿਸਮੀ ਸ਼ੋਸ਼ਣ ਦੇ ਦੋਸ਼ਾਂ ਦਾ ਸਖ਼ਤ ਨੋਟਿਸ ਲੈਂਦਿਆਂ ਜੀ. ਐੱਨ. ਡੀ. ਯੂ. ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ, ਆਫੀਸਰਜ਼ ਐਸੋਸੀਏਸ਼ਨ ਅਤੇ ਸਾਬਕਾ ਸੈਨਿਕ ਸਰਬਸਾਂਝੀ ਕਮੇਟੀ ਨੇ ਜੀ. ਐੱਨ. ਡੀ. ਯੂ. ਦੇ ਸੁਰੱਖਿਆ ਅਧਿਕਾਰੀਆਂ ਦੇ ਹੱਕ ਵਿਚ ਆ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਬੀੜਾ ਚੁੱਕਿਆ ਹੈ। ਇਸ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਅਤੇ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਦੀ ਐਸੋਸੀਏਸ਼ਨ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਹਰ ਤਰ੍ਹਾਂ ਦੀ ਕਾਨੂੰਨੀ ਲੜਾਈ ਲੜੇਗੀ। ਇਸ ਸਬੰਧੀ ਉਨ੍ਹਾਂ ਵੱਲੋਂ ਇੱਕ ਕਾਪੀ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਵੀ ਸੌਂਪੀ ਗਈ ਹੈ।

ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਉਕਤ ਸਾਬਕਾ ਮਹਿਲਾ ਸੁਰੱਖਿਆ ਗਾਰਡ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਕਿਹਾ ਕਿ ਸਿਆਸੀ ਦਬਾਅ ਕਾਰਨ ਉਕਤ ਔਰਤ ਵੱਲੋਂ ਜੀ. ਐੱਨ. ਡੀ. ਯੂ. ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਕਤ ਮਹਿਲਾ ਗਾਰਡ ਦੀ ਨਿਯੁਕਤੀ ਆਊਟਸੋਰਸਿੰਗ ਰਾਹੀਂ ਜੀ. ਐੱਨ. ਡੀ. ਯੂ. ਵਿਚ ਹੋਈ ਸੀ।

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਅੰਮ੍ਰਿਤਸਰ ਦੇ ਇਕ ਵਿਧਾਇਕ ਵਲੋਂ ਮੁੱਖ ਸੁਰੱਖਿਆ ਅਧਿਕਾਰੀ ’ਤੇ ਉਸ ਦੀ ਡਿਊਟੀ ਮਹਿਲਾ ਹੋਸਟਲ ਵਿੱਚ ਲਗਾਉਣ ਲਈ ਦਬਾਅ ਤੱਕ ਬਣਾਇਆ ਗਿਆ ਸੀ, ਜਦੋਂ ਵੀ ਸੁਰੱਖਿਆ ਅਧਿਕਾਰੀ ਅਤੇ ਸੁਪਰਵਾਈਜ਼ਰ ਉਕਤ ਮਹਿਲਾ ਗਾਰਡ ਨੂੰ ਡਿਊਟੀ ’ਤੇ ਲਾਪਰਵਾਹੀ ਵਰਤਣ ਜਾਂ ਵਰਦੀ ਵਿਚ ਹੋਣ ’ਤੇ ਚੇਤਾਵਨੀ ਦਿੰਦੇ ਤਾਂ ਉਹ ਉਨ੍ਹਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੰਦੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੋਸਟਲ ਦੀਆਂ ਵਿਦਿਆਰਥਣਾਂ ਨੇ ਉਕਤ ਮਹਿਲਾ ਗਾਰਡ ਵਿਰੁੱਧ ਵਾਰਡਨ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ। ਸੁਰੱਖਿਆ ਅਧਿਕਾਰੀ ਕਰਨਲ ਅਮਰਬੀਰ ਸਿੰਘ ਚਾਹਲ ਨੇ ਦੱਸਿਆ ਕਿ ਉਕਤ ਮਹਿਲਾ ਗਾਰਡ ਵਿਰੁੱਧ ਸ਼ਿਕਾਇਤਾਂ ਦੇ ਮੱਦੇਨਜ਼ਰ ਉਸ ਨੂੰ ਪਿਛਲੇ ਸਾਲ ਨੌਕਰੀ ਤੋਂ ਹਟਾ ਦਿੱਤਾ ਗਿਆ ਸੀ।

ਇਸ ਤੋਂ ਬਾਅਦ, ਜਦੋਂ ਉਸ ਵਲੋਂ ਉਲਟਾ ਉਸ ’ਤੇ ਦੋਸ਼ ਲਗਾਏ, ਤਾਂ ਜੀ. ਐੱਨ. ਡੀ. ਯੂ. ਪ੍ਰਬੰਧਨ ਨੇ ਯੂਨੀਵਰਸਿਟੀ ਦੀ ਸੱਤ ਮੈਂਬਰੀ ਅੰਦਰੂਨੀ ਸ਼ਿਕਾਇਤ ਕਮੇਟੀ (ਜਿਸਮੀ ਸ਼ੋਸ਼ਣ ਕਮੇਟੀ) ਜਿਸ ਵਿਚ ਚਾਰ ਸੀਨੀਅਰ ਮਹਿਲਾ ਪ੍ਰੋਫੈਸਰ ਅਤੇ ਏ. ਸੀ. ਪੀ. (ਔਰਤਾਂ ਵਿਰੁੱਧ ਅਪਰਾਧ) ਸ਼ਾਮਲ ਸੀ, ਵਲੋਂ ਜਾਂਚ ਵਿਚ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਪਾਏ ਗਏ। ਉਨ੍ਹਾਂ ਕਿਹਾ ਕਿ ਉਹ ਪੁਲਸ ਕਮਿਸ਼ਨਰ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਉਕਤ ਜਾਂਚ ਵਿੱਚ ਉਨ੍ਹਾਂ ਦੇ ਕਰਮਚਾਰੀ ਨਿਰਦੋਸ਼ ਪਾਏ ਜਾਣ ਦੇ ਬਾਵਜੂਦ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੋਸ਼ਲ ਮੀਡੀਆ ’ਤੇ ਝੂਠਾ ਪ੍ਰਚਾਰ ਕਰ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ

ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਪੂਰੇ ਮਾਮਲੇ ਨੂੰ ਨਿਰਪੱਖ ਜਾਂਚ ਰਿਪੋਰਟ ਦੇ ਆਧਾਰ ’ਤੇ ਬੰਦ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਵਿਚਾਰਾਂ ’ਤੇ ਪੂਰੀ ਤਰ੍ਹਾਂ ਵਿਚਾਰ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਪ੍ਰਧਾਨ ਨਾਗਰਾ ਨੇ ਇਹ ਵੀ ਕਿਹਾ ਕਿ ਸਾਡੇ ਸੁਰੱਖਿਆ ਕਰਮੀਆਂ ਨੇ ਭਾਰਤੀ ਫੌਜ ਵਿਚ ਕਰਨਲ ਅਤੇ ਕੈਪਟਨ ਦੇ ਰੈਂਕ ’ਤੇ ਮਾਣ-ਸਨਮਾਨ ਹਾਸਲ ਕੀਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਯੂਨੀਵਰਸਿਟੀ ਦੀ ਸੁਰੱਖਿਆ ਦਾ ਪ੍ਰਬੰਧ ਲੰਬੇ ਸਮੇਂ ਤੋਂ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਪਿਛਲੇ 5 ਸਾਲਾਂ ਦੇ ਮੁਕਾਬਲੇ ਸਭ ਤੋਂ ਘੱਟ ਬਾਰਿਸ਼ ਵਾਲਾ ਰਿਹਾ ਜੂਨ ਮਹੀਨਾ, ਚੰਡੀਗੜ੍ਹ ’ਚ ਟੁੱਟਿਆ ਰਿਕਾਰਡ

ਇੱਕ ਵੱਖਰੇ ਬਿਆਨ ਵਿੱਚ ਸਾਬਕਾ ਸੈਨਿਕ ਸਰਬ ਸਮਾਜ ਸੰਮਤੀ ਪੰਜਾਬ ਦੇ ਸਰਪ੍ਰਸਤ ਸੂਬੇਦਾਰ ਸੇਵਾ ਸਿੰਘ ਅਤੇ ਮੀਤ ਪ੍ਰਧਾਨ ਹੋਲਦਾਰ ਧਰਮਜੀਤ ਸਿੰਘ ਨੇ ਵੀ ਕਿਹਾ ਕਿ ਉਹ ਸਾਬਕਾ ਸੈਨਿਕਾਂ ਨਾਲ ਚਟਾਨ ਵਾਂਗ ਖੜੇ ਹਨ। ਇਸ ਮੌਕੇ ਮੌਜੂਦ ਹੋਰ ਮਹਿਲਾ ਸੁਰੱਖਿਆ ਮੁਲਾਜ਼ਮਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਅਜਿਹੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ ਦਿੱਤਾ। ਇਸ ਸਮੇਂ ਦੌਰਾਨ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਅਤੇ ਆਫੀਸਰਜ਼ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਜ਼ਿਲਾ ਪ੍ਰਧਾਨ ਅੰਮ੍ਰਿਤਸਰ ਹਰਜੀਤ ਸਿੰਘ, ਜ਼ਿਲਾ ਪ੍ਰਧਾਨ ਤਰਨਤਾਰਨ ਸੂਬੇਦਾਰ ਬਲਵਿੰਦਰ ਸਿੰਘ, ਜ਼ਿਲਾ ਮੀਤ ਪ੍ਰਧਾਨ ਸੁਖਵੰਤ ਸਿੰਘ, ਸੂਬੇਦਾਰ ਮਨਜੀਤ ਸਿੰਘ, ਤਰਸੇਮ ਸਿੰਘ ਹੋਲਡਰ, ਦਵਿੰਦਰ ਸਿੰਘ ਮੌਜੂਦ ਸਨ।

ਇਹ ਵੀ ਪੜ੍ਹੋ- ਨਾਨਕੇ ਆਏ 4 ਸਾਲਾ ਹੱਸਦੇ-ਖੇਡਦੇ ਬੱਚੇ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News