ਪੰਜਾਬ ''ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਪੜ੍ਹ ਲੈਣ ਜ਼ਰੂਰੀ ਖ਼ਬਰ

Tuesday, Feb 18, 2025 - 10:47 AM (IST)

ਪੰਜਾਬ ''ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੀਆਂ ਬੀਬੀਆਂ ਦੇਣ ਧਿਆਨ, ਪੜ੍ਹ ਲੈਣ ਜ਼ਰੂਰੀ ਖ਼ਬਰ

ਬੁਢਲਾਡਾ (ਬਾਂਸਲ) : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕ ਖ਼ਾਸ ਕਰਕੇ ਬੀਬੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ 19 ਫਰਵਰੀ ਨੂੰ ਸਰਕਾਰੀ ਬੱਸਾਂ ਦਾ ਸਫ਼ਰ ਨਹੀਂ ਕੀਤਾ ਜਾ ਸਕੇਗਾ ਕਿਉਂਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 19 ਤਾਰੀਖ਼ ਨੂੰ ਸੂਬੇ ਦੇ ਸਾਰੇ ਬੱਸ ਅੱਡੇ 2 ਘੰਟਿਆਂ ਲਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਬੋਰਡ ਪ੍ਰੀਖਿਆਵਾਂ ਸ਼ੁਰੂ ਹੁੰਦਿਆਂ ਹੀ ਪਿਆ ਅਜੀਬੋ-ਗਰੀਬ ਚੱਕਰ! ਅਧਿਕਾਰੀ ਵੀ ਰਹਿ ਗਏ ਹੈਰਾਨ

ਇਸ ਲਈ ਜੇਕਰ ਇਸ ਦਿਨ ਤੁਹਾਡਾ ਕਿਤੇ ਜਾਣ ਦਾ ਪ੍ਰੋਗਰਾਮ ਹੈ ਤਾਂ ਤੁਹਾਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ 'ਚ ਬੀਬੀਆਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਗਈ ਹੈ ਪਰ 8-10 ਮਹੀਨੇ ਬੀਤਣ ਦੇ ਬਾਵਜੂਦ ਵੀ ਮੁਫ਼ਤ ਸਫ਼ਰ ਦੀ ਸਹੂਲਤ ਦਾ ਪੈਸਾ ਰਿਲੀਜ਼ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਡੌਂਕਰਾਂ ਨੇ ਪਨਾਮਾ 'ਚ ਰੱਜ ਕੇ ਕੁੱਟਿਆ ਪੰਜਾਬੀ, ਡਿਪੋਰਟ ਹੋਣ ਦੀ ਸੁਣਾਈ ਲੂੰ-ਕੰਡੇ ਖੜ੍ਹੇ ਕਰਦੀ ਦਾਸਤਾਨ

ਡਿਪੂ ਪ੍ਰਧਾਨ ਗੁਰਸੇਵਕ ਸਿੰਘ, ਸੈਕਟਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁੱਝ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ ਪਰ ਪੀ. ਆਰ. ਟੀ. ਸੀ. ਮੈਨੇਜਮੈਂਟ ਜਾਣ-ਬੁੱਝ ਕੇ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਅਤੇ ਵਾਰ-ਵਾਰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ, ਜਿਸ ਕਾਰਨ ਯੂਨੀਅਨ ਵਲੋਂ ਉਕਤ ਫ਼ੈਸਲਾ ਲਿਆ ਗਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News