ਬੁਰੀ ਫਸੀ ਅਦਾਕਾਰਾ ਕੰਗਨਾ ਰਣੌਤ, ਬੀਬੀਆਂ ਦੇ ਕਮਿਸ਼ਨ ਪੰਜਾਬ ਨੇ ਲਿਆ ਸਖ਼ਤ ਐਕਸ਼ਨ

12/02/2020 11:26:09 PM

ਚੰਡੀਗੜ੍ਹ (ਅਮਨ)— ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਪੰਜਾਬੀਆਂ ਨਾਲ ਪੰਗਾ ਲੈ ਕੇ ਕਸੂਤੀ ਘਿਰ ਗਈ ਹੈ। ਉਸ ਦੇ 100 ਰੁਪਏ ਵਾਲੇ ਦਿੱਤੇ ਬਿਆਨ ਦਾ ਮੁੱਦਾ ਲਗਾਤਾਰਾ ਭੱਖਦਾ ਜਾ ਰਿਹਾ ਹੈ। ਇਸੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬੀਬੀਆਂ ਦੇ ਕਮਿਸ਼ਨ ਪੰਜਾਬ ਵੱਲੋਂ ਅਦਾਕਾਰ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ 20 ਤਰੀਕ ਨੂੰ ਕਿਰਨਦੀਪ ਕੌਰ ਵੱਲੋਂ ਈ-ਮੇਲ ਰਾਹੀਂ ਇਕ ਸ਼ਿਕਾਇਤ ਦਿੱਤੀ ਗਈ ਸੀ। ਇਸੇ ਸ਼ਿਕਾਇਤ ਸਬੰਧੀ ਪੰਜਾਬ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਵੀ ਲਿਖਿਆ ਗਿਆ ਸੀ। ਕਿਰਨਦੀਪ ਵੱਲੋਂ ਭੇਜੀ ਗਈ ਸ਼ਿਕਾਇਤ ਨੂੰ ਲੈ ਕੇ ਸਖ਼ਤ ਐਕਸ਼ਨ ਲੈਂਦਿਆਂ  ਕਮਿਸ਼ਨ ਨੇ ਉਸ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਸਬੰਧੀ ਉਸ ਨੂੰ 14 ਦਸੰਬਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।

PunjabKesari

ਜ਼ਿਕਰਯੋਗ ਹੈ ਕਿ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਪੰਜਾਬ ਭਰ 'ਚ ਰੱਜ ਕੇ ਵਿਰੋਧ ਹੋ ਰਿਹਾ ਹੈ। ਕਿਸਾਨ ਧਰਨਿਆਂ 'ਚ ਸ਼ਾਮਲ ਬਜ਼ੁਰਗ ਬੇਬੇ ਬਾਰੇ ਟਿੱਪਣੀ ਕਰਨ 'ਤੇ ਕੰਗਨਾ ਦੀ ਰੱਜ ਕੇ ਨਿੰਦਿਆ ਕੀਤੀ ਜਾ ਰਹੀ ਹੈ, ਜਿੱਥੇ ਆਮ ਲੋਕਾਂ ਵਲੋਂ ਉਸ ਨੂੰ ਨਸੀਹਤਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਪੰਜਾਬੀ ਕਲਾਕਾਰ ਵੀ ਕੰਗਨਾ 'ਤੇ ਆਪਣਾ ਗੁੱਸਾ ਕੱਢ ਰਹੇ ਹਨ।ਹਾਲ ਹੀ 'ਚ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਕੰਗਨਾ ਰਣੌਤ 'ਤੇ ਆਪਣੀ ਭੜਾਸ ਕੱਢੀ ਹੈ। ਟਵਿਟਰ 'ਤੇ ਕੰਗਨਾ ਰਣੌਤ ਨੂੰ ਟੈਗ ਕਰਦੇ ਗਿੱਪੀ ਗਰੇਵਾਲ ਨੇ ਲਿਖਿਆ, 'ਤੈਨੂੰ ਸ਼ਰਮ ਆਉਣੀ ਚਾਹੀਦੀ ਹੈ ਕੰਗਨਾ ਰਣੌਤ, ਬਿਨਾਂ ਕਿਸੇ ਤੱਥ ਅਤੇ ਮੁੱਢਲੀ ਜਾਣਕਾਰੀ ਦੇ ਇੰਨਾ ਘਟੀਆ ਬੋਲਣ ਲਈ। ਉਮੀਦ ਕਰਦਾ ਹਾਂ ਕਿ ਤੂੰ ਜਲਦ ਠੀਕ ਹੋਵੋਗੀ ਤੇ ਬਿਨਾਂ ਕਿਸੇ ਪੱਖਪਾਤ ਦੇ ਸਥਿਤੀ ਨੂੰ ਵੇਖਣ ਦੇ ਯੋਗ ਹੋਵੋਗੀ। ਇਹ ਸਿਰਫ ਮਿੱਟੀ ਨਾਲ ਜੁੜੇ ਕਿਸਾਨਾਂ ਦਾ ਮਸਲਾ ਨਹੀਂ, ਸਗੋਂ ਹਰ ਭਾਰਤੀ ਨਾਲ ਜੁੜਿਆ ਮਸਲਾ ਹੈ।''

PunjabKesari

ਬਜ਼ੁਰਗ ਬੀਬੀ ਨੇ ਦਿੱਤੀ ਠੋਕਵਾਂ ਜਵਾਬ
ਉਥੇ ਹੀ ਕੰਗਨਾ ਰਣੌਤ ਦੇ ਟਵੀਟ ਦਾ ਜਵਾਬ ਦਿੰਦਿਆਂ 85 ਸਾਲਾ ਬਜ਼ੁਰਗ ਬੀਬੀ ਨੇ ਉਸ ਖ਼ਿਲਾਫ਼ ਰੋਸ ਜਤਾਇਆ ਹੈ। ਬਜ਼ੁਰਗ ਬੀਬੀ ਮਹਿੰਦਰ ਕੌਰ ਨੇ ਕਿਹਾ ਕਿ ਉਸ ਕੋਲ 13 ਏਕੜ ਜ਼ਮੀਨ ਹੈ ਅਤੇ 10 ਮਜ਼ਦੂਰ ਉਸ ਦੇ ਖੇਤਾਂ 'ਚ ਕੰਮ ਕਰਦੇ ਹਨ। ਉਹ ਕਿਸਾਨ ਭਰਾਵਾਂ ਦੇ ਹੱਕਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਕਰਦੀ ਰਹੇਗੀ। 100 ਰੁਪਏ ਵਾਲੀ ਗੱਲ ਲਿਖ ਕੇ ਕੰਗਨਾ ਰਣੌਤ ਨੇ ਕਿਸਾਨਾਂ ਦਾ ਅਪਮਾਨ ਕੀਤਾ ਹੈ, ਜਿਸ ਦੀ ਸਜ਼ਾ ਉਸ ਨੂੰ ਮਿਲਣੀ ਚਾਹੀਦੀ ਹੈ।

ਬਜ਼ੁਰਗ ਬੀਬੀ ਮਹਿੰਦਰ ਕੌਰ ਤੇ ਉਸ ਦੇ ਪਤੀ ਨੇ ਕਿਹਾ ਕਿ ਕੰਗਨਾ ਰਣੌਤ ਚਾਹੇ ਤਾਂ ਉਹ ਉਸ ਨੂੰ ਮਜ਼ਦੂਰੀ 'ਤੇ ਰੱਖ ਸਕਦੇ ਹਨ। ਇਸ ਤਰੀਕੇ ਨਾਲ ਕਿਸੇ ਦਾ ਵੀ ਅਪਮਾਨ ਕਰਨ ਵਾਲੀ ਉਹ ਕੌਣ ਹੁੰਦੀ ਹੈ। ਉਸ ਨੇ ਅਜਿਹਾ ਕੀ ਵੇਖਿਆ ਹੈ ਕਿ 100 ਰੁਪਏ ਵਾਲੀ ਗੱਲ ਲਿਖ ਕੇ ਕਿਸਾਨਾਂ ਦਾ ਅਪਮਾਨ ਕੀਤਾ ਹੈ। ਅਸੀਂ ਕੰਗਨਾ ਰਣੌਤ ਦਾ ਵਿਰੋਧ ਕਰਦੇ ਹਾਂ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦਾ ਵੀ ਅਸੀਂ ਵਿਰੋਧ ਕਰਦੇ ਹਾਂ।


shivani attri

Content Editor

Related News