ਪੰਜਾਬ ਭਰ ਦੀਆਂ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ ਠੱਪ! ਬਾਰ ਐਸੋਸੀਏਸ਼ਨ ਨੇ ਦਿੱਤੀ ਸਖ਼ਤ ਚਿਤਾਵਨੀ
Monday, Feb 23, 2026 - 11:07 AM (IST)
ਡੇਰਾਬੱਸੀ (ਵਿਕਰਮ ਜੀਤ) : ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਸੂਬਾ ਪੱਧਰੀ ਮੀਟਿੰਗ ’ਚ ਸਹਿਮਤੀ ਨਾਲ ਇਹ ਫ਼ੈਸਲਾ ਕੀਤਾ ਕਿ ਇਸ ਹਫ਼ਤੇ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ ਅਤੇ ਪ੍ਰਸ਼ਾਸਨ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਪ੍ਰਧਾਨ ਐਡਵੋਕੇਟ ਵਿਕਰਮਜੀਤ ਸਿੰਘ ਦੱਪਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਮੂਹ ਵਕੀਲ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਮਤਾ ਪਾਸ ਕਰਦਿਆਂ ਐਕਸ਼ਨ ਪਲਾਨ ਕੇਸਾਂ, ਲੀਗਲ ਐਂਡ ਡਿਫੈਂਸ ਕੌਂਸਲ ਸਕੀਮ ਤੇ ਗ੍ਰਾਮ ਨਿਆਂਲਿਆਂ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ ਹੈ।
ਇਹ ਵੀ ਪੜ੍ਹੋ : 'ਤੁਸੀਂ ਕੁਰਸੀ ਦੇ ਲਾਇਕ ਨਹੀਂ ਹੋ...', ਸੁਖਬੀਰ ਬਾਦਲ ਨੇ ਤੁਰੰਤ ਮੰਗਿਆ CM ਮਾਨ ਦਾ ਅਸਤੀਫ਼ਾ
ਪ੍ਰਧਾਨ ਦੱਪਰ ਨੇ ਕਿਹਾ ਕਿ ਐਕਸ਼ਨ ਪਲਾਨ ਕੇਸ ਵਕੀਲਾਂ ’ਤੇ ਵੱਧਦਾ ਬੋਝ ਬਣ ਰਹੇ ਹਨ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਇੰਦਰਪਾਲ ਸਿੰਘ ਖਾਰੀ ਅਤੇ ਮੀਤ ਪ੍ਰਧਾਨ ਰਾਮ ਕੁਮਾਰ ਧੀਮਾਨ, ਖਜਾਨਚੀ ਹਰਪ੍ਰੀਤ ਸਿੰਘ ਸੈਣੀ, ਜੁਆਇੰਟ ਸਕੱਤਰ ਸ੍ਰੀਮਤੀ ਸੀਮਾ ਧੀਮਾਨ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਹਾਦਸਾ, ਸਕੇ ਭਰਾਵਾਂ ਸਣੇ 3 ਨੌਜਵਾਨਾਂ ਦੀ ਮੌਤ, ਘਰਾਂ 'ਚ ਵਿੱਛੇ ਸੱਥਰ
ਉਨ੍ਹਾਂ ਨੇ ਦੱਸਿਆ ਕਿ ਹੜਤਾਲ ਦੌਰਾਨ ਕਿਸੇ ਵੀ ਵਕੀਲ ਨੂੰ ਕੋਰਟ ਰੂਮ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
